ਲੁਧਿਆਣਾ – ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜੀ, ਕਟਾਣੀ ਕਲਾਂ ਲੁਧਿਆਣਾ ਦੇ ਤਿੰਨ ਦੌੜਾਕਾਂ ਨੇ ਆਪਣੀ ਕਲਾ ਦਾ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਪੀ ਟੀ ਯੂ ਦੇ ਇੰਟਰ ਕਾਲਜ ਮੁਕਾਬਲਿਆਂ ਵਿਚ 2 ਸੋਨੇ ਦੇ ਤਗਮੇ ਅਤੇ ਇਕ ਕਾਂਸੀ ਦਾ ਤਗਮਾ ਹਾਸਿਲ ਕੀਤੇ ਹਨ। ਇਸ ਦੇ ਇਲਾਵਾ 800 ਮੀਟਰ ਦੌੜ ਵਿਚ ਐਲ ਸੀ ਈ ਟੀ ਦੇ ਮਕੈਨੀਕਲ ਇੰਜੀਨੀਅਰਿੰਗ ਦੇ ਛੇਵੇਂ ਸਮੈਸਟਰ ਦੇ ਵਿਦਿਆਰਥੀ ਜਗਦੀਪ ਸਿੰਘ ਨੇ ਪੀ ਟੀ ਯੂ ਦਾ 12 ਸਾਲ ਪੁਰਾਣਾ ਰਿਕਾਰਡ ਤੋੜਦੇ ਹੋਏ ਨਵਾਂ ਰਿਕਾਰਡ ਕਾਇਮ ਕੀਤਾ ਹੈ। ਜਗਦੀਪ ਸਿੰਘ ਨੇ ਪੁਰਾਣਾ ਰਿਕਾਰਡ 2:03 :16 ਮਿੰਟ ਵਿਚ ਪੂਰਾ ਕਰਕੇ ਇਕ ਨਵਾਂ ਰਿਕਾਰਡ ਕਾਇਮ ਕੀਤਾ ਹੈ। ਜ਼ਿਕਰਯੋਗ ਹੈ ਕਿ ਰੋਪੜ ਜ਼ਿਲ੍ਹੇ ਦੇ ਆਰ ਆਈ ਈ ਟੀ ਕਾਲਜ ਵਿਚ ਹੋਏ ਇੰਟਰ ਕਾਲਜ ਮੁਕਾਬਲਿਆਂ ਵਿਚ ਆਈ ਕੇ ਜੀ ਪੀ ਟੀ ਯੂ ਦੇ ਕਾਲਜਾਂ ਦੇ ਖਿਡਾਰੀਆਂ ਨੇ ਹਿੱਸਾ ਲੈਦੇ ਹੋਏ ਇਕ ਦੂਜੇ ਨੂੰ ਕਰੜਾ ਮੁਕਾਬਲਾ ਦਿਤਾ ਸੀ। ਐਲ ਸੀ ਈ ਟੀ ਦੇ ਜਗਦੀਪ ਸਿੰਘ ਅਤੇ ਸੁਮਿਤ ਰਾਣਾ ਨੇ 200 ਮੀਟਰ, 400 ਮੀਟਰ ਅਤੇ 800 ਮੀਟਰ ਵਿਚ 2 ਸੋਨੇ ਅਤੇ ਇਕ ਕਾਂਸੀ ਦਾ ਤਗਮਾ ਹਾਸਿਲ ਕੀਤਾ। ਇਸ ਤੋਂ ਪਹਿਲਾਂ ਵੀ ਜਗਦੀਪ ਸਿੰਘ ਨੇ ਦਸੰਬਰ 2015 ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਹੋਏ ਇੰਟਰ ਯੂਨੀਵਰਸਿਟੀ ਮੁਕਾਬਲਿਆਂ ਵਿਚ ਆਪਣੀ ਖੇਡ ਪ੍ਰਤਿਭਾ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ ਸੀ।
ਇਸ ਮੌਕੇ ਤੇ ਐਲ ਸੀ ਈ ਟੀ ਦੇ ਖਿਡਾਰੀਆਂ ਨੂੰ ਉਨ੍ਹਾਂ ਦੀ ਇਸ ਉਪਲਬਧੀ ਲਈ ਵਧਾਈ ਦਿੰਦੇ ਹੋਏ ਐਲ ਸੀ ਈ ਟੀ ਦੇ ਚੇਅਰਮੈਨ ਵਿਜੇ ਗੁਪਤਾ ਨੇ ਵਧਾਈ ਦਿੰਦੇ ਹੋਏ ਦੱਸਿਆਂ ਕਿ ਐਲ ਸੀ ਈ ਟੀ ਵੱਲੋਂ ਆਪਣੇ ਵਿਦਿਆਰਥੀਆਂ ਨੂੰ ਹਰ ਖੇਤਰ ਵਿਚ ਮੋਹਰੀ ਰੱਖਣ ਲਈ ਉਸ ਦਾ ਖ਼ਾਸ ਧਿਆਨ ਦਿਤਾ ਜਾਂਦਾ ਹੈ। ਇਸੇ ਤਰਾਂ ਖੇਡਾਂ ਦੇ ਖੇਤਰ ਵਿਚ ਵੀ ਖਿਡਾਰੀਆਂ ਨੂੰ ਹਰ ਆਧੁਨਿਕ ਸਹੂਲਤ ਮਹਾਇਆ ਕਰਵਾਈ ਜਾਂਦੀ ਹੈ । ਇਹੀ ਕਾਰਨ ਹੈ ਕਿ ਐਲ ਸੀ ਈ ਟੀ ਦੇ ਖਿਡਾਰੀ ਆਪਣੀ ਬਿਹਤਰੀਨ ਪ੍ਰਦਰਸ਼ਨ ਸਦਕਾ ਆਪਣਾ ਅਤੇ ਕਾਲਜ ਦਾ ਨਾਮ ਰੌਸ਼ਨ ਕਰ ਚੁੱਕੇ ਹਨ।