ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ, ਖੰਨਾ ਲੁਧਿਆਣਾ ਦੇ ਐਮ.ਬੀ.ਏ ਭਾਗ ਪਹਿਲਾ ਦੇ ਵਿਦਿਆਰਥੀਆਂ ਨੇ ਆਪਣੇ ਸੀਨੀਅਰ ਐਮ ਬੀ ਏ ਭਾਗ 4 ਦੇ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਲਈ ਰੰਗਾਰੰਗ ਪ੍ਰੋਗਰਾਮ ਆਯੋਜਿਤ ਕੀਤਾ। ਗੁਲਜ਼ਾਰ ਗਰੁੱਪ ਦੇ ਡਾਇਰੈਕਟਰ ਐਗਜ਼ੈਕਟਿਵ ਗੁਰਕੀਰਤ ਸਿੰਘ ਇਸ ਮੌਕੇ ਤੇ ਮੁੱਖ ਮਹਿਮਾਨ ਦੇ ਤੌਰ ਤੇ ਹਾਜਿਰ ਹੋਏ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਰੰਗਾਂ ਰੰਗ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਇਸ ਸਭਿਆਚਾਰਕ ਪ੍ਰੋਗਰਾਮ ਦੀ ਰੰਗੀਨ ਸ਼ਾਮ ਵਿਚ ਵਿਦਿਆਰਥੀਆਂ ਸਟੇਜ ਤੇ ਆਪਣੀਆਂ ਪ੍ਰਤਿਭਾਵਾਂ ਦਾ ਖ਼ੂਬਸੂਰਤ ਪ੍ਰਦਰਸ਼ਨ ਕੀਤਾ ।
ਗੁਲਜ਼ਾਰ ਗਰੁੱਪ ਦੇ ਐਗਜ਼ੈਕਟਰਿਵ ਡਾਇਰੈਕਟਰ ਗੁਰਕੀਰਤ ਸਿੰਘ ਨੇ ਵਿਦਿਆਰਥੀਆਂ ਨੂੰ ਆਪਣਾ ਕੈਰੀਅਰ ਬਣਾਉਣ ਲਈ ਸਖ਼ਤ ਮਿਹਨਤ ਕਰਨ ਦੀ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ ਜੇਕਰ ਉਹ ਸਫਲਤਾ ਦੀ ਪੌੜੀ ਚੜ੍ਹਦੇ ਹੋਏ ਉਹ ਕਾਮਯਾਬੀ ਦੀਆਂ ਬੁਲੰਦੀਆਂ ਨੂੰ ਛੂਹਣਾ ਚਾਹੁੰਦੇ ਹਨ ਤਾਂ ਇਸ ਲਈ ਲਗਾਤਾਰ ਮਿਹਨਤ ਅਤੇ ਲਗਨ ਜ਼ਰੂਰੀ ਹੈ । ਉਨ੍ਹਾਂ ਅੱਗੇ ਕਿਹਾ ਕਿ ਨਵੀਂ ਪੀੜੀ ਨੂੰ ਸਹਿਣਸ਼ੀਲਤਾ, ਯੋਜਨਾ, ਸਖ਼ਤ ਮਿਹਨਤ ਅਤੇ ਦੂਰਅੰਦੇਸ਼ੀ ਹੀ ਸਫਲਤਾ ਦੇ ਰਾਹ ਤੇ ਲਿਜਾ ਸਕਦੀ ਹੈ । ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਾ ਹੋ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਅਨੁਸ਼ਾਸਨ, ਸਮੇਂ ਦੀ ਪਾਬੰਦੀ ਅਤੇ ਦੂਰ-ਦਰਸ਼ੀ ਹੋਣ ਦੇ ਗੁਣ ਅਪਣਾਉਣ ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਅੱਜ ਕਾਰਪੋਰੇਟ ਸੈਕਟਰ ਵਿਚ ਅੱਗੇ ਵਧਣ ਦੇ ਬਹੁਤ ਅਵਸਰ ਹਨ।
ਜਦ ਕਿ ਮਿਸਟਰ ਐਂਡ ਮਿਸ ਗੁਲਜ਼ਾਰ ਦਾ ਈਵੈਂਟ ਸਾਰਿਆਂ ਦੀ ਖਿੱਚ ਦਾ ਕੇਂਦਰ ਰਿਹਾ ਜਿਸ ਵਿਚ ਵਿਦਿਆਰਥੀਆਂ ਨੇ ਖ਼ੂਬਸੂਰਤ ਲਿਬਾਸਾਂ ਵਿਚ ਆਪਣੀ ਕਲਾ ਦੇ ਜੌਹਰ ਵਿਖਾਏ।
ਅਖੀਰ ਵਿਚ ਸ਼ਿਵਾਂਗੀ ਨੂੰ ਮਿਸ ਫੀਅਰਵੈਲ ਅਤੇ ਨਰਿੰਦਰ ਸਿੰਘ ਨੂੰ ਮਿਸਟਰ ਫੀਅਰਵੈਲ ਐਲਾਨਿਆ ਗਿਆ, ਜਦ ਕਿ ਦੀਕਸ਼ਾ ਅਤੇ ਸੰਦੀਪ ਨੂੰ ਮਿਸ ਚਾਰਮਿੰਗ ਅਤੇ ਬੈਸਟ ਆਊਟ ਫਿਟ ਐਲਾਨਿਆ ਗਿਆ । ਜੇਤੂ ਵਿਦਿਆਰਥੀਆਂ ਨੂੰ ਗੁਰਕੀਰਤ ਸਿੰਘ ਵੱਲੋਂ ਉਨ੍ਹਾਂ ਨੂੰ ਤਾਜ ਪਹਿਨਾਏ ਗਏ । ਪ੍ਰੋਗਰਾਮ ਦੇ ਅੰਤ ਵਿਚ ਪਾਸ ਆਊਟ ਹੋਣ ਵਾਲੇ ਵਿਦਿਆਰਥੀਆਂ ਨੇ ਮੈਨੇਜਮੈਂਟ, ਅਧਿਆਪਕਾਂ ਅਤੇ ਜੂਨੀਅਰ ਵਿਦਿਆਰਥੀਆਂ ਦਾ ਧੰਨਵਾਦ ਕੀਤਾ।