ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਦੇ ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਮੁੱਖ ਸਲਾਹਕਾਰ ਮਨਜਿੰਦਰ ਸਿੰਘ ਸਿਰਸਾ ਨੇ ਰੇਲ ਮੰਤਰੀ ਸੁਰੇਸ਼ ਪ੍ਰਭੂ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਜਿਵੇਂ ਤਖਤ ਸ੍ਰੀ ਹਜ਼ੂਰ ਸਾਹਿਬ, ਤਖਤ ਸ੍ਰੀ ਪਟਨਾ ਸਾਹਿਤ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸ਼ਰਧਾਲੂਆਂ ਦੇ ਲਈ ਰੇਲਵੇ ਵੱਲੋਂ ਟਿਕਟ ਬੁਕਿੰਗ ਦਾ ਕਾਂਉਟਰ ਖੋਹਲਿਆ ਗਿਆ ਹੈ ਉਸੇ ਤਰ੍ਹਾਂ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਅਤੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਵੀ ਟਿਕਟ ਕਾਉਂਟਰ ਖੋਹਲਿਆ ਜਾਵੇ। ਸਿਰਸਾ ਨੇ ਹਵਾਲਾ ਦਿਤਾ ਕਿ ਇਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਰੋਜਾਨਾ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਆਉਂਦੇ ਹਨ ਜਿਨ੍ਹਾਂ ਵਿਚ ਵੱਡੀ ਗਿਣਤੀ ਵਿਦੇਸ਼ੀ ਸੈਲਾਨੀਆਂ ਦੀ ਵੀ ਹੁੰਦੀ ਹੈ, ਜਿਨ੍ਹਾਂ ਟਿਕਟ ਬੁਕਿੰਗ ਲਈ ਖਜਲ ਖਵਾਰ ਹੋਣਾ ਪੈਂਦਾ ਹੈ ਜੇਕਰ ਟਿਕਟ ਕਾਉਂਟਰ ਗੁਰਦੁਆਰਾ ਸਾਹਿਬ ਵਿਖੇ ਖੁਲ ਜਾਣਗੇ ਤਾਂ ਸ਼ਰਧਾਲੂਆਂ ਨੂੰ ਕਾਫੀ ਲਾਭ ਹੋਵੇਗਾ ਤੇ ਸਮੇਂ ਦੀ ਵੀ ਬਚਤ ਹੋਵੇਗੀ।
ਸਿਰਸਾ ਨੇ ਕਿਹਾ ਅਸੀਂ ਰੇਲ ਮੰਤਰੀ ਨੂੰ ਇਹ ਵੀ ਆਸ਼ਵਾਸਨ ਦਿਵਾਉਂਦੇ ਹਾਂ ਕਿ ਜੇਗਕਰ ਰੇਲਵੇ ਇਸਦੀ ਪ੍ਰਵਾਨਗੀ ਦੇਵੇ ਤਾਂ ਟਿਕਟ ਕਾਉਂਟਰ ਲਈ ਜਗ੍ਹਾ ਵੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇਵੇਗੀ ਅਤੇ ਨਾਲ ਹੀ ਬਿਜਲੀ ਅਤੇ ਹੋਰ ਜਨ ਸੁਵਿਧਾਵਾਂ ਵੀ ਰੇਲਵੇ ਸਟਾਫ ਨੂੰ ਕਮੇਟੀ ਵੱਲੋਂ ਮੁਹਈਆ ਕਰਵਾਈਆਂ ਜਾਣਗੀਆਂ। ਸਿਰਸਾ ਨੇ ਕਿਹਾ ਸਾਨੂੰ ਪੂਰਾ ਭਰੋਸਾ ਹੈ ਕਿ ਰੇਲ ਮੰਤਰੀ ਸੁਰੇਸ਼ ਪ੍ਰਭੂ ਸ਼ਰਧਾਲੂਆਂ ਦੇ ਹਿਤਾਂ ਨੂੰ ਧਿਆਨ ਵਿਚ ਰਖਦੇ ਹੋਏ ਗੁਰਦੁਆਰਾ ਬੰਗਲਾ ਸਾਹਿਬ ਅਤੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਚ ਰੇਵਲੇ ਟਿਕਟ ਬੁਕਿੰਗ ਕਾਉਂਟਰ ਖੋਹਲਣ ਲਈ ਛੇਤੀ ਹੀ ਆਪਣੀ ਮੰਜਰੀ ਦੇਣਗੇ।