ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨਮੰਤਰੀ ਨਵਾਜ਼ ਸ਼ਰੀਫ਼ ਨੇ ਆਪਣੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਪਾਕਿਸਤਾਨ ਨੂੰ ਉਸ ਦਿਨ ਦਾ ਇੰਤਜਾਰ ਹੈ, ਜਦੋਂ ਕਸ਼ਮੀਰ ਉਨ੍ਹਾਂ ਦੇ ਦੇਸ਼ ਦਾ ਹਿੱਸਾ ਹੋਵੇਗਾ। ਉਨ੍ਹਾਂ ਨੇ ਇਹ ਸ਼ਬਦ ਸ਼ੁਕਰਵਾਰ ਨੂੰ ਪਾਕਿਸਤਾਨ ਵਿੱਚ ਸਥਿਤ ਕਸ਼ਮੀਰ ਵਿੱਚ ਇੱਕ ਰੈਲੀ ਦੌਰਾਨ ਕਹੇ।
ਪੀਓਕੇ ਦੀ ਰਾਜਧਾਨੀ ਮੁਜਫਰਾਬਾਦ ਵਿੱਚ ਪ੍ਰਧਾਨਮੰਤਰੀ ਸ਼ਰੀਫ਼ ਨੇ ਆਪਣੀ ਪਾਰਟੀ ਪੀਐਮਐਲ-ਐਨ ਨੂੰ ਜਿੱਤ ਮਿਲਣ ਦੇ ਬਾਅਦ ਆਯੋਜਿਤ ਇੱਕ ਰੈਲੀ ਵਿੱਚ ਕਿਹਾ ਕਿ ਸਾਨੂੰ ਉਸ ਦਿਨ ਦਾ ਇੰਤਜਾਰ ਹੈ ਜਦੋਂ ਕਸ਼ਮੀਰ, ਪਾਕਿਸਤਾਨ ਦਾ ਹਿੱਸਾ ਬਣ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤ ਤੇ ਕਸ਼ਮੀਰੀਆਂ ਦੀ ਹੱਤਿਆ ਕਰਨ ਦੇ ਵੀ ਆਰੋਪ ਲਗਾਏ। ਵਰਨਣਯੋਗ ਹੈ ਕਿ ਬੁਰਹਾਨ ਵਾਨੀ ਦੀ ਮੌਤ ਤੋਂ ਬਾਅਦ ਕਸ਼ਮੀਰ ਵਿੱਚ ਹੋਏ ਵਿਰੋਧ ਪ੍ਰਦਰਸ਼ਨਾਂ ਦੌਰਾਨ ਭਾਰਤੀ ਸੁਰੱਖਿਆ ਬਲਾਂ ਦੁਆਰਾ ਬਹੁਤ ਸਾਰੇ ਕਸ਼ਮੀਰੀਆਂ ਨੂੰ ਮਾਰ ਦਿੱਤਾ ਗਿਆ ਹੈ। ਪੀਐਮ ਸ਼ਰੀਫ ਨੇ ਭਾਰਤ ਦੀ ਇਸ ਕਾਰਵਾਈ ਦੀ ਸਖਤ ਆਲੋਚਨਾ ਕੀਤੀ ਸੀ।
ਪ੍ਰਧਾਨਮੰਤਰੀ ਸ਼ਰੀਫ਼ ਨੇ ਪੀਓਕੇ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਅਪੀਲ ਕੀਤੀ ਕਿ ਉਨ੍ਹਾਂ ਨੂੰ ਕਸ਼ਮੀਰ ਦੇ ਲੋਕਾਂ ਨੂੰ ਨਹੀਂ ਭੁੱਲਣਾ ਚਾਹੀਦਾ, ਜੋ ਆਜਾਦੀ ਦੇ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਰਹੇ ਹਨ। ਉਨ੍ਹਾਂ ਦਾ ਆਜਾਦੀ ਦੇ ਲਈ ਅੰਦੋਲਨ ਰੁਕੇਗਾ ਨਹੀਂ ਅਤੇ ਜਰੂਰ ਕਾਮਯਾਬ ਹੋਵੇਗਾ। ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਕਿਸ ਤਰ੍ਹਾਂ ਟਾਰਚਰ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਦਾ ਕਤਲੇਆਮ ਕੀਤਾ ਜਾ ਰਿਹਾ ਹੈ। ਸਾਡੀਆਂ ਭਾਵਨਾਵਾਂ ਅਤੇ ਪ੍ਰੇਅਰ ਉਨ੍ਹਾਂ ਦੇ ਨਾਲ ਹਨ ਅਤੇ ਅਸੀਂ ਉਸ ਦਿਨ ਦੀ ਉਡੀਕ ਕਰ ਰਹੇ ਹਾਂ, ਜਿਸ ਦਿਨ ਕਸ਼ਮੀਰ ਸਾਡਡੇ ਦੇਸ਼ ਦਾ ਹਿੱਸਾ ਹੋਵੇਗਾ।