ਗੁਲਜ਼ਾਰ ਗਰੁੱਪ ਆਫ਼ ਇੰਸੀਟਿਊਟਸ, ਖੰਨਾ ਲੁਧਿਆਣਾ ਵੱਲੋਂ ਇੰਜੀਨੀਅਰਿੰਗ ਅਤੇ ਮੈਨੇਜਮੈਂਟ ਸਟਰੀਮ ਦੇ ਨਵੇਂ ਆਏ ਵਿਦਿਆਰਥੀਆਂ ਲਈ ਕੈਂਪਸ ਵਿਚ ਉਰੀਅਨਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਉਰੀਅਨਟੇਸ਼ਨ ਪ੍ਰੋਗਰਾਮ ਵਿਚ ਦੌਰਾਨ ਗੁਲਜ਼ਾਰ ਗਰੁੱਪ ਦੇ ਪ੍ਰੋਫਾਈਲ,ਵਿਕਾਸ ਦੇ ਸਫ਼ਰ ਅਤੇ ਮੈਨੇਜਮੈਂਟ ਦੇ ਵਿਸ਼ਾਲ ਖੇਤਰ ਬਾਰੇ ਜਾਣੂ ਕਰਾਇਆ ਗਿਆ ।
ਇਸ ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਗੁਲਜ਼ਾਰ ਗਰੁੱਪ ਦੇ ਚੇਅਰਮੈਨ ਗੁਰਚਰਨ ਸਿੰਘ ਨੇ ਸਾਰੇ ਵਿਦਿਆਰਥੀਆਂ ਨੂੰ ਜੀ ਆਇਆ ਕਹਿੰਦੇ ਹੋਏ ਕੈਂਪਸ ਸਬੰਧੀ ਜਾਣਕਾਰੀ ਦਿਤੀ । ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਗੁਲਜ਼ਾਰ ਗਰੁੱਪ ਵਿਚ ਵਿਦਿਆਰਥੀਆਂ ਨੂੰ ਪੜਾਈ ਨਾਲ ਨਾਲ ਉਨ੍ਹਾਂ ਦੀ ਆਉਣ ਵਾਲੀ ਪ੍ਰੋਫੈਸ਼ਨਲ ਜ਼ਿੰਦਗੀ ਸਬੰਧੀ ਪ੍ਰੈਕਟੀਕਲ ਜਾਣਕਾਰੀ ਦਿਤੀ ਜਾਵੇਗੀ । ਉਨ੍ਹਾਂ ਅੱਗੇ ਕਿਹਾ ਕਿ ਸਾਡਾ ਟੀਚਾ ਆਪਣੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਮੁਕਾਬਲਿਆਂ ਲਈ ਤਿਆਰ ਕਰਦੇ ਹੋਏ ਉਨ੍ਹਾਂ ਨੂੰ ਵਧੀਆਂ ਪਲੇਸਮੈਂਟ ਦਿਵਾਉਣਾ ਹੈ । ਜੇਕਰ ਵਿਦਿਆਰਥੀ ਇਸ ਕਾਲਜ ਤੋਂ ਇਕ ਸਫਲ ਇਨਸਾਨ ਬਣ ਕੇ ਨਿਕਲਣ ਦੀ ਸੋਚ ਰੱਖਦੇ ਹਨ ਤਾਂ ਉਹ ਜੀ ਜਾਨ ਲਗਾ ਕੇ ਪੜਾਈ ਕਰਨ ਅਤੇ ਖੇਡਾਂ ਅਤੇ ਹੋਰ ਸਭਿਆਚਾਰ ਗਤੀਵਿਧੀਆਂ ਵਿਚ ਵੀ ਹਿੱਸਾ ਲੈਣ ।
ਐਕਜ਼ੈਕਟਿਵ ਡਾਇਰੈਕਟਰ ਗੁਰੀਕਰਤ ਨੇ ਵਿਦਿਆਰਥੀਆਂ ਨੂੰ ਆਪਣੀ ਸਫਲ ਜ਼ਿੰਦਗੀ ਲਈ ਵਿਦਿਆਰਥੀਆਂ ਨੂੰ ਆਪਣੇ ਟੀਚਾ ਮਿ¤ਥ ਕੇ ਨਿਸ਼ਾਨੇ ਤ¤ਕ ਪਹੁੰਚਣ ਲਈ ਰਣਨੀਤੀ ਹੁਣ ਤੋਂ ਹੀ ਬਣਾਉਣ ਤਾਂ ਜੋ ਮੰਜ਼ਿਲ ਦੇ ਰਸਤੇ ਵਿਚ ਆਉਣ ਵਾਲੀਆਂ ਮੁਸ਼ਕਲਾਤ ਲਈ ਉਹ ਪਹਿਲਾਂ ਹੀ ਤਰ-ਬਰ-ਤਿਆਰ ਰਹਿਣ ਤੇ ਪੜਾਈ ਪੂਰੀ ਕਰਦੇ ਹੀ ਜ਼ਿੰਦਗੀ ਨੂੰ ਸਹੀ ਦਿਸ਼ਾ ਤੇ ਲਿਜਾ ਸਕਣ। ਉਨ੍ਹਾਂ ਅਨੁਸ਼ਾਸਨ, ਸਕਾਰਾਤਮਿਕ ਰਵੱਈਆ ਅਤੇ ਤਿਆਗ ਭਾਵਨਾ ਤੇ ਜ਼ੋਰ ਦਿੰਦੀਆਂ ਹੋਇਆ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਜ਼ਿੰਦਗੀ ਦਾ ਮਕਸਦ ਪਾਉਣ ਲਈ ਹਮੇਸ਼ਾ ਉ¤ਚਾ ਨਿਸ਼ਾਨਾ ਰ¤ਖਣਾ ਚਾਹੀਦਾ ਹੈ ।
ਇਸ ਮੌਕੇ ਤੇ ਕੈਂਪਸ ਡਾਇਰੈਕਟਰ ਡਾ. ਹਰਪ੍ਰੀਤ ਕੌਰ ਅਤੇ ਵਿਭਾਗਾਂ ਦੇ ਹੈ¤ਡ ਵੱਲੋਂ ਵਿਦਿਆਰਥੀਆਂ ਸਾਲ ਦੇ ਪ੍ਰੋਗਰਾਮਾਂ ਦੀ ਜਾਣਕਾਰੀ ਵੀ ਸਾਂਝੀ ਕੀਤੀ ਗਈ ।