ਲੁਧਿਆਣਾ - ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀਮਤੀ ਪਰਮਜੀਤ ਕੌਰ ਚਾਹਲ ਵੱਲੋ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਪੰਜਾਬੀ ਸੂਬੇ ਦੇ 50 ਵੀ ਵਰ੍ਹੇ ਗੰਢ ਸੰਬੰਧੀ ਲੁਧਿਆਣਾ ਵਿਖੇ ਹੋ ਰਹੇ ਸਮਾਮਗ ਦੇ ਸੰਬੰਧ ਵਿਚ ਜਿਲ੍ਹੇ ਦੇ ਸਕੂਲ ਦੇ ਪ੍ਰਿੰਸੀਪਲ , ਮੁੱਖ ਅਧਿਆਪਕ ਨਾਲ ਮੀਟਿੰਗ ਕੀਤੀ ਗਈ । ਇਸ ਮੌਕੇ ਸ੍ਰੀਮਤੀ ਚਾਹਲ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਮਾਗਮ ਵਿਚ ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ , ਸਿੱਖਿਆ ਮੰਤਰੀ ਸ. ਦਲਜੀਤ ਸਿੰਘ ਚੀਮਾਂ ਤੋਂ ਇਲਾਵਾ ਕੈਬਨਿਟ ਮੰਤਰੀ ਅਤੇ ਵਿਧਾਇਕ ਪਹੁੰਚ ਰਹੇ ਹਨ। ਇਸ ਮੌਕੇ ਸ੍ਰੀ ਚਾਹਲ ਨੇ ਸਮਾਗਮ ਨੂੰ ਨੇਪਰੇ ਚਾੜ੍ਹਨ ਲਈ ਵੱਖ ਵੱਖ ਕਮੇਟੀਆਂ ਬਣਾ ਕੇ ਅਧਿਆਪਕਾਂ ਨੂੰ ਆਪਣੀ ਡਿਉਟੀ ਪੂਰੀ ਸੁਹਿਰਦਤਾ ਨਾਲ ਨਿਭਾਉਣ ਦੀਆਂ ਹਿਦਾਇਤਾਂ ਕੀਤੀਆਂ । ਉਨ੍ਹਾਂ ਅੱਗੇ ਕਿਹਾ ਕਿ ਸਮਾਗਮ ਦੌਰਾਨ ਲੁਧਿਆਣਾ ਜਿਲੇ ਦੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਵੱਲੋ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ । ਉਨ੍ਹਾਂ ਦੱਸਿ ਇਸ ਮੌਕੇ ਹੋਰਨਾਂ ਤੋਂ ਇਲਾਵਾ ਸਪੋਰਟਸ ਡਾਇਰੈਕਟਰ ਸਰਬਜੀਤ ਸਿੰਘ ਤੂਰ,ਪ੍ਰਿੰਸੀਪਲ ਰਣਜੀਤ ਸਿੰਘ , ਉਪ ਜਿਲ੍ਹਾ ਸਿੱਖਿਆ ਅਫ਼ਸਰ ਨਾਹਰ ਸਿੰਘ , ਅਜੀਤਪਾਲ ਸਿੰਘ ਏ.ਈ.ਓ, ਜਿਲਾ ਸਾਇੰਸ ਸੁਪਰਵਾਈਜਰ ਸੰਤੋਖ ਸਿੰਘ ਗਿੱਲ, ਸੁਪਰਡੈਂਟ ਨਰਿੰਦਰ ਸ਼ਰਮਾਂ, ਸੁਪਰਡੈਂਟ ਭਾਰਤ ਭੂਸਨ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੇ ਪ੍ਰਿੰਸੀਪਲ ਅਤੇ ਮੁੱਖ ਅਧਿਆਪਕ ਹਾਜ਼ਰ ਸਨ।
ਸਮਾਗਮ ਨੂੰ ਨੇਪਰੇ ਚਾੜ੍ਹਨ ਲਈ ਲਗਾਈ ਜਿੰਮੇਵਾਰੀ ਨੂੰ ਸੁਹਿਰਦਤਾ ਨਾਲ ਨਿਭਾਉਣ ਦੀਆਂ ਹਿਦਾਇਤਾਂ – ਸ੍ਰੀਮਤੀ ਚਾਹਲ
This entry was posted in ਪੰਜਾਬ.