ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਅੰਮ੍ਰਿਤਸਰ ਸ਼ਹਿਰ ਦੇ ਸੰਸਥਾਪਕ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ‘ਚ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ‘ਚ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ‘ਚ ਸੁਸ਼ੋਭਿਤ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਚੌਰ ਸਾਹਿਬ ਦੀ ਸੇਵਾ ਨਿਭਾਅ ਰਹੇ ਸਨ।
ਨਗਰ ਕੀਰਤਨ ਵਿੱਚ ਧਾਰਮਿਕ ਸਭਾ-ਸੁਸਾਇਟੀਆਂ, ਸ਼ਬਦੀ ਜਥੇ, ਗਤਕਾ ਪਾਰਟੀਆਂ, ਸ਼ਹਿਰ ਦੀਆਂ ਵੱਖ-ਵੱਖ ਬੈਂਡ ਪਾਰਟੀਆਂ, ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀ, ਸਟਾਫ, ਟਕਸਾਲਾਂ, ਨਿਹੰਗ ਸਿੰਘ ਜਥੇਬੰਦੀਆਂ ਤੇ ਵਾਹਿਗੁਰੂ-ਵਾਹਿਗੁਰੂ ਗੁਰੂ-ਜਸ ਗਾਇਨ ਕਰਦੀਆਂ ਸੰਗਤਾਂ ਨੇ ਸ਼ਮੂਲੀਅਤ ਕੀਤੀ।ਇਹ ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਨਿਵਾਸ ਤੋਂ ਆਰੰਭ ਹੋ ਕੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਇਆ।
ਨਗਰ ਕੀਰਤਨ ‘ਚ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸ। ਹਰਜਾਪ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਡਾ। ਰੂਪ ਸਿੰਘ ਤੇ ਸ। ਮਨਜੀਤ ਸਿੰਘ ਸਕੱਤਰ, ਸ। ਦਿਲਜੀਤ ਸਿੰਘ ਬੇਦੀ, ਸ। ਬਲਵਿੰਦਰ ਸਿੰਘ ਜੌੜਾਸਿੰਘਾ, ਸ। ਹਰਭਜਨ ਸਿੰਘ ਮਨਾਵਾਂ, ਸ। ਰਣਜੀਤ ਸਿੰਘ, ਸ। ਬਿਜੈ ਸਿੰਘ, ਸ। ਕੇਵਲ ਸਿੰਘ, ਸ। ਸੁਖਦੇਵ ਸਿੰਘ ਭੂਰਾਕੋਹਨਾ ਤੇ ਸ। ਪ੍ਰਤਾਪ ਸਿੰਘ ਵਧੀਕ ਸਕੱਤਰ, ਸ। ਪਰਮਜੀਤ ਸਿੰਘ ਮੁੰਡਾਪਿੰਡ ਨਿਜੀ ਸਹਾਇਕ, ਸ। ਸਕੱਤਰ ਸਿੰਘ, ਸ। ਜਗਜੀਤ ਸਿੰਘ, ਸ। ਕੁਲਵਿੰਦਰ ਸਿੰਘ ਰਮਦਾਸ, ਸ। ਚਾਨਣ ਸਿੰਘ ਤੇ ਸ। ਬਲਵਿੰਦਰ ਸਿੰਘ ਮੀਤ ਸਕੱਤਰ, ਸ। ਸੁਲੱਖਣ ਸਿੰਘ, ਸ। ਗੁਰਿੰਦਰ ਸਿੰਘ ਤੇ ਸ। ਰਘਬੀਰ ਸਿੰਘ ਮੰਡ ਮੈਨੇਜਰ, ਸ। ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ। ਮਲਕੀਤ ਸਿੰਘ ਸ/ਸੁਪ੍ਰਿੰਟੈਂਡੈਂਟ, ਸ। ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ। ਕਰਮਬੀਰ ਸਿੰਘ, ਸ। ਜਸਵਿੰਦਰ ਸਿੰਘ ਦੀਪ, ਸ। ਗੁਰਿੰਦਰਪਾਲ ਸਿੰਘ ਠਰੂ, ਸ। ਮਨਿੰਦਰ ਮੋਹਣ ਸਿੰਘ, ਸ। ਬਲਵਿੰਦਰ ਸਿੰਘ ਖੈਰਾਬਾਦ ਤੇ ਸ। ਗੁਰਮੀਤ ਸਿੰਘ ਇੰਚਾਰਜ, ਸ। ਬਘੇਲ ਸਿੰਘ, ਸ। ਹਰਜਿੰਦਰ ਸਿੰਘ, ਸ। ਸੁਖਬੀਰ ਸਿੰਘ ਤੇ ਸ। ਲਖਬੀਰ ਸਿੰਘ ਐਡੀਸ਼ਨਲ ਮੈਨੇਜਰ, ਸ। ਮਨਮੋਹਨ ਸਿੰਘ ਭਾਗੋਵਾਲੀਆ ਡਾਇਰੈਕਟਰ ਗਤਕਾ, ਸ। ਅਜੈਬ ਸਿੰਘ ਸਾਬਕਾ ਮੀਤ ਸਕੱਤਰ, ਸ। ਗੁਰਚਰਨ ਸਿੰਘ ਗਰੇਵਾਲ ਪ੍ਰਧਾਨ ਸਿੱਖ ਸਟੂਡੈਂਟ ਫੈਡਰੇਸ਼ਨ, ਸ। ਸੁਰਿੰਦਰ ਸਿੰਘ ਪ੍ਰਧਾਨ ਰੁਮਾਲਿਆ ਵਾਲੇ, ਸ। ਅਨੂਪ ਸਿੰਘ ਵਿਰਦੀ ਪ੍ਰਧਾਨ ਸ੍ਰੀ ਗੁਰੂ ਸਿੰਘ ਸਭਾ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ੧੬ ਅਕਤੂਬਰ ਦਿਨ ਐਤਵਾਰ ਰਾਤ ੭:੦੦ ਤੋਂ ਅੰਮ੍ਰਿਤ ਵੇਲੇ ੧:੦੦ ਵਜੇ ਤੀਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ ਹੋਵੇਗਾ ਜਿਸ ਵਿਚ ਭਾਈ ਰਵਿੰਦਰ ਸਿੰਘ, ਭਾਈ ਰਾਇ ਸਿੰਘ, ਭਾਈ ਰਣਧੀਰ ਸਿੰਘ, ਭਾਈ ਇੰਦਰਜੀਤ ਸਿੰਘ ਤੇ ਭਾਈ ਇਕਬਾਲ ਸਿੰਘ ਹਜ਼ੂਰੀ ਰਾਗੀ ਜਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਡਾ। ਗੁਰਿੰਦਰ ਸਿੰਘ ਬਟਾਲਾ, ਭਾਈ ਦਵਿੰਦਰ ਸਿੰਘ ਜਲੰਧਰ, ਭਾਈ ਕੰਵਰਪਾਲ ਸਿੰਘ ਦੇਹਰਾਦੂਨ ਤੇ ਭਾਈ ਹਰਜੋਤ ਸਿੰਘ ਜ਼ਖਮੀ ਜਲੰਧਰ ਵਾਲਿਆਂ ਦੇ ਜਥੇ ਗੁਰਬਾਣੀ ਦੇ ਇਲਾਹੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ।੧੭ ਅਕਤੂਬਰ ਨੂੰ ਸਵੇਰੇ ੮।੩੦ ਤੋਂ ੧੨ ਵਜੇ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ਜਲੌ ਸੱਜਣਗੇ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਵੇਰੇ ਕਥਾ ਉਪਰੰਤ ਸਾਰਾ ਦਿਨ ਦੀਵਾਨ ਸੱਜਣਗੇ ਜਿਸ ਵਿੱਚ ਰਾਗੀ, ਢਾਡੀ, ਕਵੀਸ਼ਰੀ ਜਥੇ ਅਤੇ ਪ੍ਰਚਾਰਕ ਗੁਰ ਇਤਿਹਾਸ ਸਰਵਣ ਕਰਾਉਣਗੇ ਅਤੇ ਰਾਤ ੮।੦੦ ਵਜੇ ਕਵੀ ਦਰਬਾਰ ਆਰੰਭ ਹੋਵੇਗਾ ਜਿਸ ਵਿੱਚ ਪੰਥ ਪ੍ਰਸਿੱਧ ਕਵੀ ਹਾਜ਼ਰੀਆਂ ਭਰਨਗੇ।