ਅੰਮ੍ਰਿਤਸਰ – ਅੰਮ੍ਰਿਤਸਰ ਸ਼ਹਿਰ ਦੇ ਸੰਸਥਾਪਕ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਗਿਆ। ਅੰਮ੍ਰਿਤ ਵੇਲੇ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕੀਤੇ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਿਕ ਹੋਈਆਂ।
ਇਸ ਪਵਿੱਤਰ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਵੇਰੇ ੮।੩੦ ਤੋਂ ਦੁਪਹਿਰ ੧੨ ਵਜੇ ਤੀਕ ਸੁੰਦਰ ਜਲੌ ਸਜਾਏ ਗਏ।ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਭਾਈ ਕੁਲਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕੀਤਾ।ਅਰਦਾਸ ਭਾਈ ਗੁਰਚਰਨ ਸਿੰਘ ਅਰਦਾਸੀਆਂ ਨੇ ਕੀਤੀ ਅਤੇ ਹੁਕਮਨਾਮਾ ਭਾਈ ਨਿਸ਼ਾਨ ਸਿੰਘ ਗ੍ਰੰਥੀ ਨੇ ਲਿਆ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਸਮਾਗਮ ਵਿੱਚ ਪੰਥ ਪ੍ਰਸਿੱਧ ਢਾਡੀ ਭਾਈ ਬਲਦੇਵ ਸਿੰਘ ਐਮ ਏ, ਭਾਈ ਪੂਰਨ ਸਿੰਘ ਅਰਸ਼ੀ, ਭਾਈ ਕੁਲਵੰਤ ਸਿੰਘ ਪਠੌਰੀ, ਭਾਈ ਨਿਰਮਲ ਸਿੰਘ ਜੇਠੂਵਾਲ, ਭਾਈ ਗੁਲਜ਼ਾਰ ਸਿੰਘ ਖੇੜਾ, ਭਾਈ ਗੁਰਮੇਜ ਸਿੰਘ ਸ਼ਹੂਰਾ, ਭਾਈ ਸਰਬਜੀਤ ਸਿੰਘ ਵਡਾਲੀ ਤੇ ਭਾਈ ਮਲਕੀਤ ਸਿੰਘ ਬੱਗਾ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ।ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਭਰ ਤੋਂ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਬੱਚਿਆਂ ਦੇ ਲਿਖਤੀ ਇਮਤਿਹਾਨ, ਭਾਸ਼ਨ, ਕਵੀਸ਼ਰੀ, ਸ਼ਬਦ ਗਾਇਨ, ਪੇਂਟਿੰਗ ਤੇ ਕੁਇਜ਼ ਮੁਕਾਬਲੇ ਕਰਵਾਏ ਗਏ ਸਨ ਇਨ੍ਹਾਂ ਮੁਕਾਬਲਿਆਂ ‘ਚੋਂ ਜਿਹੜੇ ਬੱਚਿਆਂ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ, ਉਨ੍ਹਾਂ ਨੂੰ ਸ। ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਅਤੇ ਸ। ਸੁਲੱਖਣ ਸਿੰਘ ਮੈਨੇਜਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਸਨਮਾਨ ਚਿੰਨ੍ਹ, ਪ੍ਰਮਾਣ ਪੱਤਰ ਤੇ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ।ਸਕੂਲੀ ਬੱਚਿਆਂ ਦੇ ਮੁਕਾਬਲਿਆਂ ਵਿੱਚ ਜੱਜ ਵਜੋਂ ਭੂਮਿਕਾ ਨਿਭਾਉਣ ਵਾਲੇ ਸ। ਇੰਦਰਜੀਤ ਸਿੰਘ ਗੋਗੋਆਣੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ, ਸ। ਗੁਰਪਾਲ ਸਿੰਘ ਕਲਾਨੌਰ, ਸ। ਸੁਰਿੰਦਰ ਸਿੰਘ ਨਿਮਾਣਾ, ਸ। ਗੁਰਿੰਦਰਪਾਲ ਸਿੰਘ ਬੈਂਕਾ, ਡਾ। ਜਤਿੰਦਰ ਸਿੰਘ, ਸ। ਗੁਰਵਿੰਦਰਪਾਲ ਸਿੰਘ ਆਰਟਿਸਟ, ਸ। ਕਾਰਜ ਸਿੰਘ ਸੁਪਰਵਾਈਜ਼ਰ, ਪ੍ਰੋ। ਪੁਸ਼ਪਿੰਦਰ ਕੌਰ, ਬੀਬੀ ਰਾਜਵਿੰਦਰ ਕੌਰ, ਬੀਬੀ ਰਵਿੰਦਰ ਕੌਰ, ਡਾ। ਅਮਰਜੀਤ ਕੌਰ, ਡਾ। ਰਣਜੀਤ ਕੌਰ, ਬੀਬੀ ਕਿਰਨਦੀਪ ਕੌਰ, ਬੀਬੀ ਗੁਰਮੀਤ ਕੌਰ ਤੇ ਬੀਬੀ ਪਰਮੀਤ ਕੌਰ ਰੀਸਰਚ ਸਕਾਲਰ, ਬੀਬੀ ਕਮਲਦੀਪ ਕੌਰ ਅਤੇ ਬੀਬੀ ਰਮਨਦੀਪ ਕੌਰ ਆਰਟਿਸਟ ਨੂੰ ਵੀ ਸਨਮਾਨਿਤ ਕੀਤਾ ਗਿਆ।ਸਟੇਜ ਸਕੱਤਰ ਦੀ ਸੇਵਾ ਭਾਈ ਜਗਦੇਵ ਸਿੰਘ ਹੈਡ ਪ੍ਰਚਾਰਕ, ਭਾਈ ਸਰਵਨ ਸਿੰਘ ਤੇ ਭਾਈ ਤਰਸੇਮ ਸਿੰਘ ਪ੍ਰਚਾਰਕ ਨੇ ਨਿਭਾਈ।ਜ਼ਿਕਰਯੋਗ ਹੈ ਕਿ ਹਰ ਸਾਲ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਸਿੱਖਾਂ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਚਿਆਂ ਦੀ ਕਾਰਜ ਕੁਸ਼ਲਤਾ ਨੂੰ ਨਿਖਾਰਨ ਅਤੇ ਗੁਰਮਤਿ ਵਿਦਿਆ ਵਿੱਚ ਪਰਪੱਕ ਕਰਨ ਵਾਸਤੇ ਵੱਖ-ਵੱਖ ਮੁਕਾਬਲੇ ਕਰਵਾਏ ਜਾਂਦੇ ਹਨ।ਇਸ ਪਾਵਨ ਦਿਹਾੜੇ ਨੂੰ ਸਮਰਪਿਤ ਸ਼ਹਿਰ ਦੀਆਂ ਵੱਖ-ਵੱਖ ਸਭਾ ਸੁਸਾਇਟੀਆਂ ਤੇ ਧਾਰਮਿਕ ਜਥੇਬੰਦੀਆਂ ਨੇ ਬੜੀ ਸ਼ਰਧਾ ਭਾਵਨਾ ਨਾਲ ਥਾਂ-ਥਾਂ ਲੰਗਰ ਲਗਾ ਕੇ ਸੰਗਤਾਂ ਦੀ ਸੇਵਾ ਕੀਤੀ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂੰਹ ਵਿੱਚ ਸੰਗਤਾਂ ਦੀ ਸਿਹਤ ਸਹੂਲਤ ਲਈ ਮੈਡੀਕਲ ਕੈਂਪ ਵੀ ਲਗਾਏ ਗਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਹੋਈ ਤੇ ਰਾਤ ਨੂੰ ਰਹਰਾਸਿ ਦੇ ਪਾਠ ਉਪਰੰਤ ਅਲੌਕਿਕ ਆਤਿਸ਼ਬਾਜ਼ੀ ਚਲਾਈ ਗਈ।
ਇਸ ਮੌਕੇ ਡਾ. ਰੂਪ ਸਿੰਘ ਸਕੱਤਰ, ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ. ਗੁਰਿੰਦਰ ਸਿੰਘ ਮੈਨੇਜਰ, ਸ. ਲਖਵਿੰਦਰ ਸਿੰਘ ਵਧੀਕ ਮੈਨੇਜਰ, ਸ. ਪਰਮਜੀਤ ਸਿੰਘ ਮੁੰਡਾਪਿੰਡ ਨਿਜੀ ਸਹਾਇਕ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।