ਨਵੀਂ ਦਿੱਲੀ – ਸੰਸਦ ਵਿੱਚ ਨੋਟਬੰਦੀ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਜਾਰੀ ਹਨ। ਇਸ ਦਰਮਿਆਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕਾਂਗਰਸ ਸੰਸਦੀ ਬੋਰਡ ਦੀ ਬੈਠਕ ਹੋਈ। ਇਸ ਮੀਟਿੰਗ ਦੌਰਾਨ ਰਾਹੁਲ ਨੇ ਪ੍ਰਧਾਨਮੰਤਰੀ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮੋਦੀ ਟੀਆਰਪੀ ਦੀ ਰਾਜਨੀਤੀ ਕਰ ਰਹੇ ਹਨ।
ਕਾਂਗਰਸ ਦੀ ਇਸ ਸੰਸਦੀ ਦਲ ਦੀ ਬੈਠਕ ਵਿੱਚ ਕਾਂਗਰਸ ਦੇ ਲੋਕਸਭਾ ਅਤੇ ਰਾਜਸਭਾ ਦੇ ਮੈਂਬਰ ਮੌਜੂਦ ਰਹੇ। ਰਾਹੁਲ ਨੇ ਕਿਹਾ ਕਿ ਮੋਦੀ ਆਪਣੀ ਛੱਵੀ ਵਿੱਚ ਕੈਦ ਹੋ ਕੇ ਰਹਿਣਾ ਚਾਹੁੰਦੇ ਹਨ। ਉਹ ਖੁਦ ਨੂੰ ਚਮਕਾਉਣ ਦੇ ਲਈ ਆਮ ਜਨਤਾ ਨੂੰ ਪਰੇਸ਼ਾਨੀ ਵਿੱਚ ਪਾ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਇਤਿਹਾਸ ਵਿੱਚ ਨਰੇਂਦਰ ਮੋਦੀ ਨੂੰ ਰਾਜਾਂ ਵਿੱਚ ਭਾਰਤ ਵਿਰੋਧੀ ਤੱਤਾਂ ਨੂੰ ਰਾਜਨੀਤਕ ਰੂਪ ਵਿੱਚ ਸਪੇਸ ਦੇਣ ਲਈ ਜਾਣਿਆ ਜਾਵੇਗਾ।
ਕਾਂਗਰਸ ਦੇ ਉਪ ਪ੍ਰਧਾਨ ਨੇ ਸਰਜੀਕਲ ਸਟਰਾਈਕ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਸ ਤੋਂ ਬਾਅਦ ਹੁਣ ਤੱਕ 21 ਵੱਡੇ ਹਮਲੇ ਹੋ ਚੁੱਕੇ ਹਨ। ਦੇਸ਼ ਦੀ ਜਨਤਾ ਨੂੰ ਇਹ ਕਿਹਾ ਗਿਆ ਸੀ ਕਿ ਸੀਮਾ ਤੇ ਹੋ ਰਹੀ ਗੋਲੀਬਾਰੀ ਨੂੰ ਰੋਕਣ ਲਈ ਸਰਜੀਕਲ ਸਟਰਾਈਕ ਕੀਤੀ ਗਈ ਸੀ, ਪਰ ਅਜੇ ਵੀ ਅਨੇਕਾਂ ਵਾਰ ਸੀਜਫਾਇਰ ਦਾ ਉਲੰਘਣ ਹੋ ਰਿਹਾ ਹੈ।