ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਸੁਖਦੇਵ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾ. ਅਨੂਪ ਸਿੰਘ ਅਤੇ ਜਨਰਲ ਸਕੱਤਰ ਡਾ. ਸੁਰਜੀਤ ਸਿੰਘ ਨੇ ਸਾਂਝੇ ਬਿਆਨ ਰਾਹੀਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਪੰਜਾਬੀ ਗ੍ਰੈਜੂਏਟ ਪੱਧਰ ਤੱਕ ਲਾਜ਼ਮੀ ਵਿਸ਼ੇ ਅਤੇ ਇਲੈਕਟਿਵ ਵਿਸ਼ੇ ਵਜੋਂ ਪੜ੍ਹਾਈ ਜਾ ਰਹੀ ਸੀ ਪਰ ਹੁਣ ਇਕ ਗਿਣੀ ਮਿਥੀ ਸਾਜਿਸ਼ ਤਹਿਤ ਉਸ ਨੂੰ ਨਵੇਂ ਕੋਰਸ-ਸਿਸਟਮ ਅਨੁਸਾਰ ਇੱਛਤ ਸਬਜੈਕਟ ਬਣਾਇਆ ਜਾ ਰਿਹਾ ਹੈ ਜਿਸ ਅਨੁਸਾਰ ਗ੍ਰੈਜੂਏਸ਼ਨ ਛੇ ਸਮੈਸਟਰਾਂ ਵਿਚ ਪੂਰੀ ਹੁੰਦੀ ਹੈ। ਪਹਿਲ ਦੋ ਸਮੈਸਟਰਾਂ ਵਿਚ ਕੰਪਲਸਰੀ ਤੇ ਇਲੈਕਟਿਵ ਨਿਸ਼ਚਿਤ ਰੂਪ ਵਿਚ ਵਿਸ਼ਾ ਹੈ ਪ੍ਰੰਤੂ ਅਗਲੇ ਚਾਰ ਸਮੈਸਟਰਾਂ ਵਿਚ ਇਨ੍ਹਾਂ ਵਿਸ਼ਿਆਂ ਨੂੰ ਵੀ ਵਿਦਿਆਰਥੀ ਆਪਣੀ ਇੱਛਾ ਅਨੁਸਾਰ ਰੱਖ ਜਾਂ ਛੱਡ ਵੀ ਸਕਦੇ ਹਨ। ਜਦੋਂ ਕਿ ਇਨਾਂ ਸਮੈਸਟਰਾਂ ’ਚ ਪਹਿਲਾਂ ਲਾਜ਼ਮੀ ਸਬਜੈਕਟ ਅਤੇ ਇਲੈਕਟਿਵ ਸਬਜੈਕਟ ਸਾਰੇ ਛੇ ਸਮੈਸਟਰਾਂ ਵਿਚ ਹੀ ਪੰਜਾਬੀ ਵਿਸ਼ਾ ਲਾਗੂ ਸੀ।
ਉਨ੍ਹਾਂ ਕਿਹਾ ਕਿ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਪੰਜਾਬੀ ਭਾਸ਼ਾ ਦੇ ਆਧਾਰ ’ਤੇ ਸਮੁੱਚੀ ਉ¤ਚ ਸਿੱਖਿਆ ਦਾ ਮਾਧਿਅਮ ਬਣਾਉਣ ਲਈ ਲਗਾਤਾਰ ਸੰਘਰਸ਼ ਵੀ ਕਰਦੀ ਆਈ ਹੈ ਅਤੇ ਮੰਗ ਵੀ ਕਰਦੀ ਹੈ ਕਿ ਭਾਰਤੀ ਸੰਵਿਧਾਨ ਦੀਆਂ ਧਾਰਾਵਾਂ ਅਨੁਸਾਰ ਹਰ ਮਾਤ ਭਾਸ਼ਾ ਵਿਚ ਸਿੱਖਿਆ ਦੇਣੀ ਲਾਜ਼ਮੀ ਹੈ ਪ੍ਰੰਤੂ ਪੰਜਾਬ ਸਰਕਾਰ ਦੀ ਢਿੱਲ-ਮੱਠ ਨੀਤੀ ਕਾਰਨ ਪੰਜਾਬ ਨਾਲ ਸੰਬੰਧਿਤ ਵਿਸ਼ਵ ਵਿਦਿਆਲੇ ਵੀ ਪੰਜਾਬੀ ਨਾਲ ਖਿਲਵਾੜ ਕਰਨ ਲਗ ਪਏ ਹਨ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਇਸ ਨੀਤੀ ਦਾ ਸਖਤ ਵਿਰੋਧ ਕਰਦੀ ਹੈ। ਪੰਜਾਬ ਯੂਨੀਵਰਸਿਟੀ ਨੂੰ ਇਸ ਗੱਲ ਦੀ ਅਪੀਲ ਕਰਦੀ ਹੈ ਕਿ ਉਹ ਪੰਜਾਬੀ ਦੇ ਨਾਲ ਕਿਸੇ ਤਰ੍ਹਾਂ ਦੁਰਕਾਰ ਕੇ ਜੇ ਪੰਜਾਬੀਆਂ ਦੀਆਂ ਭਾਵਨਾਵਾਂ ਦੀ ਅਣਦੇਖੀ ਨਾ ਕਰੇ। ਇਹ ਵਿਚਾਰ ਡਾ. ਸ. ਸ. ਜੌਹਲ, ਡਾ. ਸੁਰਜੀਤ ਪਾਤਰ, ਡਾ. ਦਲੀਪ ਕੌਰ ਟਿਵਾਣਾ, ਪ੍ਰੋ. ਗੁਰਭਜਨ ਸਿੰਘ ਗਿੱਲ, ਖੁਸ਼ਵੰਤ ਬਰਗਾੜੀ, ਡਾ. ਸੁਦਰਸ਼ਨ ਗਾਸੋ, ਤ੍ਰੈਲੋਚਨ ਲੋਚੀ, ਸੁਰਿੰਦਰ ਕੈਲੇ, ਡਾ. ਗੁਰਚਰਨ ਕੌਰ ਕੋਚਰ, ਡਾ. ਗੁਰਇਕਬਾਲ ਸਿੰਘ, ਡਾ. ਸਰਬਜੀਤ ਸਿੰਘ, ਇੰਜ. ਜਸਵੰਤ ਜ਼ਫ਼ਰ, ਮਨਜਿੰਦਰ ਸਿੰਘ ਧਨੋਆ, ਡਾ. ਗੁਲਜ਼ਾਰ ਸਿੰਘ ਪੰਧੇਰ, ਭੁਪਿੰਦਰ ਸਿੰਘ ਸੰਧੂ, ਸਹਿਜਪ੍ਰੀਤ ਸਿੰਘ ਮਾਂਗਟ, ਅਜੀਤ ਪਿਆਸਾ, ਸਿਰੀ ਰਾਮ ਅਰਸ਼, ਡਾ. ਭਗਵੰਤ ਸਿੰਘ, ਭਗਵੰਤ ਰਸੂਲਪੁਰੀ, ਗੁਲਜ਼ਾਰ ਸਿੰਘ ਸ਼ੌਂਕੀ, ਡਾ. ਹਰਪ੍ਰੀਤ ਸਿੰਘ ਹੁੰਦਲ, ਡਾ. ਸਰੂਪ ਸਿੰਘ ਅਲੱਗ, ਸੁਖਦਰਸ਼ਨ ਗਰਗ, ਡਾ. ਸ਼ਰਨਜੀਤ ਕੌਰ, ਡਾ. ਦਵਿੰਦਰ ਦਿਲਰੂਪ, ਡਾ. ਹਰਵਿੰਦਰ ਸਿੰਘ, ਹਰਦੇਵ ਸਿੰਘ ਗਰੇਵਾਲ, ਜਨਮੇਜਾ ਸਿੰਘ ਜੌਹਲ, ਡਾ. ਜੋਗਿੰਦਰ ਸਿੰਘ ਨਿਰਾਲਾ ਸਮੇਤ ਸਥਾਨਕ ਲੇਖਕਾਂ ਨੇ ਪ੍ਰਗਟ ਕੀਤੇ।