ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ 12 ਮਾਰਚ ਨੂੰ ਹੋਈ ਪ੍ਰਬੰਧਕੀ ਬੋਰਡ ਦੀ ਮੀਟਿੰਗ ਵਿਚ ਅਹੁਦੇਦਾਰਾਂ ਤੇ ਸਮੂਹ ਮੈਂਬਰਾਂ ਨੇ ਕਾਂਗਰਸ ਪਾਰਟੀ ਦੀ ਜਿੱਤ ’ਤੇ ਵਧਾਈ ਸੰਦੇਸ਼ ਦਿੱਤਾ ਹੈ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਸਿਰਸਾ ਨੇ ਕਿਹਾ ਨਵੀਂ ਸਰਕਾਰ ਆਉਣ ਨਾਲ ਆਸ ਬੱਝੀ ਹੈ ਕਿ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਪ੍ਰਤੀ ਸੁਹਿਰਦ ਪਹੁੰਚ ਅਪਣਾਈ ਜਾਵੇਗੀ। ਅਕਾਡਮੀ ਦੇ ਜਨਰਲ ਸਕੱਤਰ ਡਾ. ਸੁਰਜੀਤ ਸਿੰਘ ਨੇ ਕਿਹਾ ਕਿ ਨਵੀਂ ਸਰਕਾਰ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਲਈ ਕਾਰਜਸ਼ੀਲ ਸੰਸਥਾਵਾਂ ਜੋ ਕਿ ਪਿਛਲੇ ¦ਮੇਂ ਸਮੇਂ ਤੋਂ ਆਪਣਾ ਬਣਦਾ ਹੱਕ ਨਹੀਂ ਪ੍ਰਾਪਤ ਕਰ ਸਕੀਆਂ ਨੂੰ ਬੜੀ ਵੱਡੀ ਆਸ ਬੱਝੀ ਹੈ ਕਿ ਵਿੱਤੀ ਅਤੇ ਹੋਰ ਸਰਕਾਰੀ ਸਹਾਇਤਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਬੇਹਤਰੀ ਲਈ ਆਵੇਗੀ। ਅਕਾਡਮੀ ਦੇ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਪ੍ਰੈ¤ਸ ਨੋਟ ਜਾਰੀ ਕਰਦਿਆਂ ਕਿਹਾ ਕਿ ਪ੍ਰਬੰਧਕੀ ਬੋਰਡ ਦੀ ਮੀਟਿੰਗ ਵਿਚ ਡਾ. ਸ. ਸ. ਜੌਹਲ ਦੀ ਹਾਜ਼ਰੀ ਵਿਚ ਸਰਬਸੰਮਤੀ ਨਾਲ ਕਾਂਗਰਸ ਪਾਰਟੀ ਦੀ ਜਿੱਤ ਤੋਂ ਬਾਅਦ ਨਵੀਂ ਬਣਨ ਵਾਲੀ ਸਰਕਾਰ ਨੂੰ ਵਧਾਈ ਦੇਣ ਦਾ ਫੈਸਲਾ ਹੋਇਆ। ਸਮੁੱਚੇ ਮੈਂਬਰ ਬਦਲੀਆਂ ਹੋਈਆਂ ਪ੍ਰਸਿਥੀਆਂ ਵਿਚ ਸਰਕਾਰ ਤੋਂ ਭਰਪੂਰ ਆਸਵੰਦ ਜਾਪੇ।
ਪੰਜਾਬ ਸਰਕਾਰ ਨੂੰ ਵਧਾਈ ਦੇਣ ਵਾਲਿਆਂ ਵਿਚ ਡਾ. ਸ. ਸ. ਜੌਹਲ, ਡਾ. ਸੁਰਜੀਤ ਪਾਤਰ, ਡਾ. ਦਲੀਪ ਕੌਰ ਟਿਵਾਣਾ, ਪ੍ਰੋ. ਗੁਰਭਜਨ ਸਿੰਘ ਗਿੱਲ, ਖੁਸ਼ਵੰਤ ਬਰਗਾੜੀ, ਡਾ. ਸੁਦਰਸ਼ਨ ਗਾਸੋ, ਤ੍ਰੈਲੋਚਨ ਲੋਚੀ, ਸੁਰਿੰਦਰ ਕੈਲੇ, ਡਾ. ਗੁਰਚਰਨ ਕੌਰ ਕੋਚਰ, ਡਾ. ਗੁਰਇਕਬਾਲ ਸਿੰਘ, ਡਾ. ਸਰਬਜੀਤ ਸਿੰਘ, ਇੰਜ. ਜਸਵੰਤ ਜ਼ਫ਼ਰ, ਮਨਜਿੰਦਰ ਸਿੰਘ ਧਨੋਆ, ਡਾ. ਗੁਲਜ਼ਾਰ ਸਿੰਘ ਪੰਧੇਰ, ਭੁਪਿੰਦਰ ਸਿੰਘ ਸੰਧੂ, ਸਹਿਜਪ੍ਰੀਤ ਸਿੰਘ ਮਾਂਗਟ, ਅਜੀਤ ਪਿਆਸਾ, ਸਿਰੀ ਰਾਮ ਅਰਸ਼, ਡਾ. ਭਗਵੰਤ ਸਿੰਘ, ਭਗਵੰਤ ਰਸੂਲਪੁਰੀ, ਗੁਲਜ਼ਾਰ ਸਿੰਘ ਸ਼ੌਂਕੀ, ਡਾ. ਹਰਪ੍ਰੀਤ ਸਿੰਘ ਹੁੰਦਲ, ਡਾ. ਸਰੂਪ ਸਿੰਘ ਅਲੱਗ, ਸੁਖਦਰਸ਼ਨ ਗਰਗ, ਡਾ. ਸ਼ਰਨਜੀਤ ਕੌਰ, ਡਾ. ਦਵਿੰਦਰ ਦਿਲਰੂਪ, ਡਾ. ਹਰਵਿੰਦਰ ਸਿੰਘ, ਜਨਮੇਜਾ ਸਿੰਘ ਜੌਹਲ, ਡਾ. ਜੋਗਿੰਦਰ ਸਿੰਘ ਨਿਰਾਲਾ, ਹਰਦੇਵ ਸਿੰਘ ਗਰੇਵਾਲ ਸਮੇਤ ਸਥਾਨਕ ਲੇਖਕ ਸ਼ਾਮਲ ਸਨ।