ਚੰਡੀਗੜ੍ਹ – ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਮੁੱਖਮੰਤਰੀ ਦਾ ਅਹੁਦਾ ਸੰਭਾਲਦੇ ਹੀ ਪੁਲਿਸ ਪ੍ਰਸ਼ਾਸਨ ਵਿੱਚ ਵਿਆਪਕ ਫੇਰਬਦਲ ਕੀਤਾ ਹੈ। ਰਾਜ ਵਿੱਚ 12 ਪ੍ਰਮੁੱਖ ਅਧਿਕਾਰੀਆਂ ਤੋਂ ਇਲਾਵਾ 20 ਹੋਰ ਆਈਏਐਸ ਅਤੇ 41 ਪੁਲਿਸ ਅਧਿਕਾਰੀਆਂ ਨੂੰ ਏਧਰ ਓਧਰ ਬਦਲ ਦਿੱਤਾ ਗਿਆ ਹੈ।
ਪੰਜਾਬ ਦੇ ਕਈ ਜਿਲ੍ਹਿਆਂ ਦੇ ਡੀਸੀ ਵੀ ਟਰਾਂਸਫਰ ਕਰ ਦਿੱਤੇ ਗਏ ਹਨ। ਕੁਝ ਜਿਲ੍ਹਿਆਂ ਦੇ ਐਸਐਸਪੀ ਅਤੇ ਪੁਲਿਸ ਕਮਿਸ਼ਨਰਾਂ ਦੀਆਂ ਵੀ ਬਦਲੀਆਂ ਕਰ ਦਿੱਤੀਆਂ ਗਈਆਂ ਹਨ। ਜਿੰਨ੍ਹਾਂ 41 ਪੁਲਿਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ, ਉਨ੍ਹਾਂ ਵਿੱਚ 17 ਆਈਪੀਐਸ ਅਤੇ 24 ਪੀਪੀਐਸ ਸ਼ਾਮਿਲ ਹਨ। ਆਈਪੀਐਸ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਲੁਧਿਆਣਾ ਦਾ ਪੁਲਿਸ ਕਮਿਸ਼ਨਰ ਤੈਨਾਤ ਕੀਤਾ ਗਿਆ ਹੈ, ਜਦੋਂ ਕਿ ਨਵਜੋਤ ਸਿੰਘ ਜਲੰਧਰ ਦੇ ਡੀਸੀਪੀ ਹੋਣਗੇ। ਇਸ ਤੋਂ ਇਲਾਵਾ ਜਲੰਧਰ ਪੇਂਡੂ ਅਤੇ ਕਪੂਰਥੱਲਾ ਸਮੇਤ ਕਈ ਜਿਲ੍ਹਿਆਂ ਦੇ ਐਸਐਸਪੀ ਨੂੰ ਵੀ ਬਦਲ ਦਿੱਤਾ ਗਿਆ ਹੈ।