ਗੁਲਜ਼ਾਰ ਗਰੁੱਪ ਆਫ਼ ਇੰਸੀਚਿਟਿਊਟਸ, ਖੰਨਾ ਲੁਧਿਆਣਾ ਵੱਲੋਂ ਮਿਹਰ 2017 ਬੈਨਰ ਹੇਠ ਦੋ ਦਿਨਾਂ ਸਾਲਾਨਾ ਖੇਡਾਂ ਦਾ ਆਯੋਜਨ ਕੀਤਾ ਗਿਆ। ਦੋ ਦਿਨਾਂ ਸਾਲਾਨਾ ਖੇਡ ਮੁਕਾਬਲਿਆਂ ਵਿਚ ਗੁਲਜ਼ਾਰ ਗਰੁੱਪ ਦੇ ਵੱਖ ਵੱਖ ਕਾਲਜਾਂ ਦੇ ਸਾਰੇ ਵਿਭਾਗਾਂ ਦੇ 450 ਦੇ ਖਿਡਾਰੀਆਂ ਨੇ ਵੱਖ ਵੱਖ ਇਨ ਡੋਰ ਅਤੇ ਆਊਟ ਡੋਰ ਖੇਡ ਮੁਕਾਬਲਿਆਂ ਵਿਚ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਹੋਏ ਇਕ ਦੂਜੇ ਨੂੰ ਕਰੜਾ ਮੁਕਾਬਲਾ ਦਿਤਾ। ਜਦ ਕਿ ਗੁਲਜ਼ਾਰ ਗਰੁੱਪ ਦੇ ਚੇਅਰਮੈਨ ਗੁਰਚਰਨ ਸਿੰਘ ਨੇ ਸਾਲਾਨਾ ਖੇਡਾਂ ਦੀ ਸ਼ੁਰੂਆਤ ਕੀਤੀ।
ਜੋਸ਼ ਨਾਲ ਭਰੇ ਇਸ ਸਾਲਾਨਾ ਖੇਡ ਮੇਲੇ ਦੀ ਸ਼ੁਰੂਆਤ ਮਾਰਚ ਪਾਸਟ ਅਤੇ ਰਾਸ਼ਟਰੀ ਗੀਤ ਨਾਲ ਕੀਤੀ ਗਈ। ਇਸ ਤੋਂ ਬਾਅਦ ਮੁੱਖ ਮਹਿਮਾਨ ਵੱਲੋਂ ਖੇਡਾਂ ਸ਼ੁਰੂ ਕਰਨ ਦੀ ਹਰੀ ਝੰਡੀ ਮਿਲਣ ਤੋਂ ਬਾਅਦ ਆਊਟ ਡੋਰ ਕੈਟਾਗਰੀ ਵਿਚ ਵਿਦਿਆਰਥੀਆਂ ਨੇ ਐਥਲੈਟਿਕ ਵਿਚ ਲਾਂਗ ਜੰਪ,ਹਾਈ ਜੰਪ,ਜੈਲਵਿਨ, ਡਿਸਕਸ ਥ੍ਰੋ,100 ਮੀਟਰ ਅਤੇ 200 ਮੀਟਰ ਰੇਸ,ਕ੍ਰਿਕਟ ਸਮੇਤ ਕੁੱਲ 23 ਖੇਡਾਂ ਵਿਚ ਹਿੱਸਾ ਲਿਆ। ਇਸ ਤੋ ਇਲਾਵਾ ਕਈ ਹੋਰ ਖੇਡਾਂ ਜਿਵੇਂ ਵਾਲੀਬਾਲ, ਹਾਈ ਜੰਪ, ਲਾਂਗ ਜੰਪ, ਜੈਵਲਿਨ ਥਰੋਂ, ਡਿਸਕਸ ਥਰੌ, ਫੁੱਟਬਾਲ ਆਦਿ ਖੇਡਾਂ ਵੀ ਕਰਵਾਇਆ ਗਈਆਂ। ਇਸ ਖੇਡ ਦਿਹਾੜੇ ਦਾ ਸਭ ਤੋਂ ਦਿਲਚਸਪ ਮੈਚ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਵਿਚਕਾਰ ਐਥਲੈਟਿਕਸ ਅਤੇ ਵਾਲੀਬਾਲ ਮੁਕਾਬਲਿਆਂ ਦੇ ਮੈਚ ਰਹੇ ਜਿਸ ਦਾ ਸਾਰੇ ਦਰਸ਼ਕਾਂ ਨੇ ਖੂਬ ਆਨੰਦ ਮਾਣਿਆ। ਇਸ ਦੇ ਇਲਾਵਾ ਰੱਸਾਕਸ਼ੀ ਦੇ ਕਰੜੇ ਮੁਕਾਬਲੇ ‘ਚ ਖਿਡਾਰੀਆਂ ਦੇ ਨਾਲ ਨਾਲ ਦਰਸ਼ਕ ਵੀ ਖੂਬ ਉਤਸ਼ਾਹਿਤ ਨਜ਼ਰ ਆਏ। ਅਖੀਰੀ ਦਿਨ ਗੁਲਜ਼ਾਰ ਗਰੁੱਪ ਦੇ ਚੇਅਰਮੈਨ ਗੁਰਚਰਨ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ।
ਇਸ ਮੌਕੇ ਤੇ ਚੇਅਰਮੈਨ ਗੁਰਚਰਨ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੇਡਾਂ ਇਕ ਵਿਦਿਆਰਥੀ ਦੀ ਚੰਗੀ ਪਰਸਨੇਲਟੀ ਬਣਾਉਣ ਦੇ ਨਾਲ ਨਾਲ ਸਕਾਰਤਮਕ ਸੋਚ ਬਣਾਉਣ ਵਿਚ ਵੀ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡ ਨੂੰ ਆਪਣੀ ਜੀਵਨ ਸ਼ੈਲੀ ਦਾ ਹਿੱਸਾ ਬਣਾਉਣ ਦੀ ਪ੍ਰੇਰਨਾ ਦਿੰਦੇ ਹੋਏ ਉਨ੍ਹਾਂ ਦੇ ਸਫਲ ਜੀਵਨ ਦੀ ਕਾਮਨਾ ਕੀਤੀ ।
ਗਰੁੱਪ ਦੇ ਡਾਇਰੈਕਟਰ ਐਗਜ਼ੈਕਟਿਵ ਗੁਰਕੀਰਤ ਸਿੰਘ ਨੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀ ਗਈ ਖੇਡ ਭਾਵਨਾ ਅਤੇ ਉਨ੍ਹਾਂ ਦੀ ਪੇਸ਼ਕਸ਼ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਕਿਹਾ ਕਿ ਖੇਡਾਂ ਸਾਨੂੰ ਸਰੀਰਕ ਤੰਦਰੁਸਤੀ ਦੇ ਨਾਲ ਨਾਲ ਜ਼ਿੰਦਗੀ ‘ਚ ਮੁਕਾਬਲਾ ਕਰਨ,ਜਿੱਤ ਹਾਸਲ ਕਰਨ ਦਾ ਜਜ਼ਬਾ ਹਾਸਿਲ ਕਰਨ,ਕਿਸੇ ਵੀ ਨਤੀਜੇ ਨੂੰ ਸਵੀਕਾਰ ਕਰਨ ਅਤੇ ਦੁਬਾਰਾ ਮੁਕਾਬਲਾ ਕਰਨ ਲਈ ਤਿਆਰ ਕਰਦੀਆਂ ਹਨ। ਇਸ ਲਈ ਸਿਰਫ਼ ਗੋਲਡ ਮੈਡਲ ਲਈ ਖੇਡਣ ਦੀ ਬਜਾਏ ਸਾਰਿਆ ਨੂੰ ਖੇਡਾਂ ‘ਚ ਹਿੱਸਾ ਲੈਣਾ ਦੀ ਪ੍ਰਵਿਰਤੀ ਅਪਣਾਉਣਾ ਜ਼ਰੂਰੀ ਹੈ । ਅੰਤ ‘ਚ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਸੈਟੀਫੀਕੇਟ ਵੰਡੇ ਗਏ।