ਲੁਧਿਆਣਾ – ਡਾਇਰੈਕੋਟਰੇਟ ਯੁਵਕ ਸੇਵਾਵਾਂ, ਪੰਜਾਬ ਸਰਕਾਰ ਦੁਆਰਾ 27-28 ਮਾਰਚ 2017 ਨੂੰ ਬਾਬਾ ਮੱਖਣ ਸ਼ਾਹ ਲੁਭਾਣਾ ਹਾਲ ਸੈਕਟਰ 30 ਏ ਚੰਡੀਗੜ੍ਹ ਵਿਖੇ ਮਿਤੀ 27-28 ਮਾਰਚ 2017 ਨੂੰ ਪੰਜਾਬ ਰਾਜ ਅੰਤਰ ਯੂਨੀਵਰਸਿਟੀ ਯੁਵਕ ਮੇਲਾ 2016-17 ਆਯੋਜਿਤ ਕੀਤਾ ਗਿਆ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਵਿਦਿਆਰਥੀਆਂ ਨੇ ਸੀਨੀਅਰ ਵਿਗਿਆਨੀ ਡਾ. ਦਵਿੰਦਰ ਕੌਰ, ਭਲਾਈ ਅਫ਼ਸਰ ਸ੍ਰੀ ਸਤਵੀਰ ਸਿੰਘ ਅਤੇ ਭਲਾਈ ਅਫ਼ਸਰ (ਲੜਕੀਆਂ) ਸ੍ਰੀਮਤੀ ਪ੍ਰਭਜੀਤ ਕੌਰ ਦੀ ਯੋਗ ਰਹਿਨੁਮਾਈ ਹੇਠ ਸਾਹਿਤਕ, ਫਾਈਨ ਆਰਟਸ, ਰੰਗ-ਮੰਚ, ਨਾਚ, ਸੰਗੀਤ ਅਤੇ ਵਿਰਾਸਤ ਆਦਿ ਦੇ 21 ਮੁਕਾਬਲਿਆਂ ਵਿੱਚ ਹਿੱਸਾ ਲਿਆ ।
ਪੀਏਯੂ ਸੱਭਿਆਚਾਰਕ ਗਤੀਵਿਧੀਆਂ ਦੇ ਸੰਚਾਲਕ ਡਾ. ਵਿਸ਼ਾਲ ਬੈਕਟਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੀਏਯੂ ਵਿਦਿਆਰਥੀਆਂ ਨੇ ਕੋਲਾਜ ਅਤੇ ਛਿੱਕੂ ਬਨਾਉਣ ਦੇ ਮੁਕਾਬਲਿਆਂ ਵਿੱਚ ਸੋਨ ਤਗਮਾ, ਭੰਗੜਾ, ਗਿੱਧਾ, ਇਕਾਂਗੀ, ਕਲੇਅ ਮਾਡਲਿੰਗ, ਕਾਰਟੂਨਿੰਗ, ਰਵਾਇਤੀ ਪਹਿਰਾਵਾ, ਗੁੱਡੀਆਂ ਪਟੋਲੇ, ਕਢਾਈ ਵਿੱਚ ਚਾਂਦੀ ਤਗਮਾ ਅਤੇ ਲੋਕ ਗੀਤ, ਪਰਾਂਦਾ, ਪੱਖੀ, ਕਰੋਸ਼ੀਆ ਅਤੇ ਪੀੜ੍ਹੀ ਬਨਾਉਣ ਦੇ ਮੁਕਾਬਲਿਆਂ ਵਿੱਚ ਕਾਂਸੀ ਦਾ ਤਗਮਾ ਹਾਸਲ ਕੀਤਾ ।
ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਰਵਿੰਦਰ ਕੌਰ ਧਾਲੀਵਾਲ ਨੇ ਕਿਹਾ ਕਿ ਯੂਨੀਵਰਸਿਟੀ ਦੁਆਰਾ ਵਿਦਿਆਰਥੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਆਪਣੇ ਹੁਨਰ ਦੀ ਪੇਸ਼ਕਾਰੀ ਕਰਨ ਲਈ ਹਰ ਸਮੇਂ ਉਚਿਤ ਮੌਕੇ ਪ੍ਰਦਾਨ ਕੀਤੇ ਜਾਂਦੇ ਹਨ । ਉਹਨਾਂ ਨੇ ਵਿਦਿਆਰਥੀਆਂ ਦੀ ਯੂਨੀਵਰਸਿਟੀ ਦਾ ਨਾਮ ਰੌਸ਼ਨ ਕਰਨ ਲਈ ਸ਼ਲਾਘਾ ਕੀਤੀ ।
ਪੀਏਯੂ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਨੇ ਯੁਵਕ ਮੇਲੇ ਵਿ¤ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ।