ਲੁਧਿਆਣਾ – ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜੀ, ਕਟਾਂਣੀ ਕਲਾਂ ਦੇ ਵਿਦਿਆਰਥੀਆਂ ਨੇ ਪੀ ਟੀ ਯੂ ਦੇ ਇਮਤਿਹਾਨਾਂ ਵਿਚ ਮੈਰਿਟ ਵਿਚ ਆਪਣੀ ਪੁਜ਼ੀਸ਼ਨਾਂ ਹਾਸਿਲ ਕਰਦੇ ਹੋਏ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਐਮ. ਬੀ. ਏ. ਦੇ ਪਹਿਲੇ ਅਤੇ ਤੀਜੇ ਸਮੈਸਟਰ ਦੇ ਵਿਦਿਆਰਥੀ ਨਿਧੀ ਵਿੱਜ਼, ਅਰੁਣ, ਗੁਰਜੀਤ ਕੌਰ, ਮੋਨਿਕਾ, ਮਨਪ੍ਰੀਤ ਕੌਰ ਅਤੇ ਮਨੀਸ਼ਾ ਨੇ ਯੂਨੀਵਰਸਿਟੀ ਦੀ ਟਾਪ ਮੈਰਿਟ ਵਿਚ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ।ਇਸ ਦੇ ਨਾਲ ਹੀ ਬੀ ਬੀ ਏ ਦੇ ਪਹਿਲੇ ਅਤੇ ਪੰਜਵੇਂ ਸਮੈਸਟਰ ਅਤੇ ਬੀ ਕਾਮ ਦੇ ਤੀਜੇ ਸਮੈਸਟਰ ਦੀ ਸਿਮਰਪਾਲ ਕੌਰ, ਸੁਖਜੋਤ ਸਿੰਘ ਅਤੇ ਮਨਮੀਤ ਕੌਰ ਵੀ ਪੀ ਟੀ ਯੂ ਦੀ ਮੈਰਿਟ ਤੇ ਕਾਬਜ਼ ਰਹੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ 400 ਤੋਂ ਵੀ ਜ਼ਿਆਦਾ ਕਾਲਜਾਂ ਦੇ ਹਰੇਕ ਸਮੈਸਟਰ ਦੇ ਸਿਰਫ਼ ਪਹਿਲੀਆਂ 10 ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਰਿਟ ਵਿਚ ਲਿਆ ਜਾਂਦਾ ਹੈ ਜੋ ਕਿ ਕਾਫੀ ਮੁਸ਼ਕਿਲ ਮੁਕਾਬਲਾ ਸਾਬਤ ਹੁੰਦਾ ਹੈ।
ਇਸ ਮੌਕੇ ਤੇ ਗਰੁੱਪ ਦੇ ਚੇਅਰਮੈਨ ਵਿਜੇ ਗੁਪਤਾ ਨੇ ਮੈਰਿਟ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਉਜਲ ਭਵਿਖ ਦੀ ਕਾਮਨਾ ਕੀਤੀ।ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ ਜੇਕਰ ਉਹ ਜ਼ਿੰਦਗੀ ਵਿਚ ਇਕ ਕਾਮਯਾਬ ਇਨਸਾਨ ਬਣਨਾ ਚਾਹੁੰਦੇ ਹਨ ਤਾਂ ਇਸ ਲਈ ਵਿਦਿਆਰਥੀ ਜੀਵਨ ਤੋਂ ਹੀ ਉਨ੍ਹਾਂ ਨੂੰ ਤਿਆਰੀ ਕਰਨੀ ਜ਼ਰੂਰੀ ਹੋ ਜਾਂਦੀ ਹੈ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਐਲ ਸੀ ਈ ਟੀ ਵਿਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆਂ ਦੇ ਨਾਲ ਨਾਲ ਉਨ੍ਹਾਂ ਦੀ ਸੰਪੂਰਨ ਸ਼ਖ਼ਸੀਅਤ ਨੂੰ ਨਿਖਾਰਨ ਤੇ ਖ਼ਾਸ ਧਿਆਨ ਦਿਤਾ ਜਾਂਦਾ ਹੈ ਤਾਂ ਕਿ ਉਹ ਅੱਗੇ ਜਾ ਕੇ ਇਕ ਕਾਮਯਾਬ ਇਨਸਾਨ ਬਣ ਸਕਣ।