ਲੁਧਿਆਣਾ : ਸਾਈਂ ਮੀਆਂ ਮੀਰ ਫਾਊਂਡੇਸ਼ਨ ਦੇ ਚੇਅਰਮੈਨ ਸ. ਹਰਦਿਆਲ ਸਿੰਘ ਅਮਨ ਨੇ ਸ੍ਰੀ ਸੁਨੀਲ ਜਾਖੜ ਨੂੰ ਪੰਜਾਬ ਪ੍ਰਦੇਸ ਕਾਂਗਰਸ ਦੀ ਪ੍ਰਧਾਨਗੀ ਦਾ ਆਹੁਦਾ ਸੰਭਾਲਣ ਮੌਕੇ ਮੁਬਾਰਕਵਾਦ ਪੇਸ਼ ਕੀਤੀ । ਪੰਜਾਬ ਪ੍ਰਦੇਸ ਕਾਂਗਰਸ ਦੇ ਮੁੱਖ ਦਫਤਰ ਚੰਡੀਗੜ ਵਿਖੇ ਸ੍ਰੀ ਜਾਖੜ ਨਾਲ ਮੁਲਾਕਾਤ ਕਰਦਿਆਂ ਉਹਨਾ ਕੁੱਲ ਹਿੰਦ ਕਾਂਗਰਸ ਦੇ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਸਮੇਤ ਸਮੁੱਚੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਜਿੰਨਾਂ ਨੇ ਪੰਜਾਬ ਪ੍ਰਧਾਨ ਲਈ ਇੱਕ ਖਾਨਦਾਨੀ ਪਰਿਵਾਰ ਅਤੇ ਤਜ਼ਰਬੇਕਾਰ ਆਦਰਸ਼ਵਾਦੀ ਰਾਜਨੀਤੀ ਵਾਨ ਦੀ ਚੋਣ ਕੀਤੀ ਹੈ ।
ਸ. ਅਮਨ ਨੇ ਕਿਹਾ ਕਿ ਸ੍ਰੀ ਜਾਖੜ ਦੇ ਪਰਿਵਾਰ ਨੇ ਜਿਥੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਵਿੱਚ ਵੱਡਾ ਯੋਗਦਾਨ ਪਾਇਆ ਹੈ ਉਥੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਵੀ ਵੱਡਮੁੱਲੇ ਯਤਨ ਕੀਤੇ ਹਨ। ਉਹਨਾਂ ਕਿਹਾ ਕਿ ਜਾਖੜ ਦੇ ਪ੍ਰਧਾਨ ਬਨਣ ਨਾਲ ਕਾਂਗਰਸ ਪਾਰਟੀ ਦੀ ਹੋਰ ਮਜ਼ਬੂਤੀ ਅਤੇ ਪੰਜਾਬ ਦੀ ਸਥਿਰਤਾ ਲਈ ਦੀ ਆਸ ਬੱਝਦੀ ਹੈ। ਉਹਨਾਂ ਕਿਹਾ ਕਿ ਜਾਖੜ ਕਿਸਾਨੀ ਪਰਿਵਾਰ ਨਾਲ ਸਬੰਧ ਰੱਖਦੇ ਹੋਣ ਕਰਕੇ ਉਹ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰਾਂ ਸਮਝਦੇ ਹਨ । ਸ. ਅਮਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇਕਸੁਰਤਾ ਪੰਜਾਬ ਅਤੇ ਪੰਜਾਬੀਆਂ ਲਈ ਲਾਹੇਵੰਦ ਹੋਵੇਗੀ ।