ਅੰਮ੍ਰਿਤਸਰ – ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਿੱਖ ਗੁਰੂ ਸਾਹਿਬਾਨਾਂ ਦੀ ਜ਼ਿੰਦਗੀ ‘ਤੇ ਪਿਛਲੇ ਲੰਮੇ ਸਮੇਂ ਤੋਂ ਉੜੀਸਾ ਦੇ ਭੁਵਨੇਸ਼ਵਰ ਵਿਖੇ ਉੜੀਆ ਭਾਸ਼ਾ ਵਿਚ ਸੇਵਾ ਨਿਭਾਉਣ ਵਾਲੀ ਹਿੰਦੂ ਧਰਮ ਦੀ ਲੇਖਿਕਾ ਸਾਧਨਾ ਪੱਤਰੀ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੱਕਤਰ ਡਾ। ਰੂਪ ਸਿੰਘ ਨਾਲ ਵਿਸ਼ੇਸ਼ ਤੌਰ ‘ਤੇ ਮੁਲਾਕਾਤ ਕੀਤੀ। ਲੇਖਿਕਾ ਸਾਧਨਾ ਪੱਤਰੀ ਨੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਿੱਖ ਗੁਰੂ ਸਾਹਿਬਾਨਾਂ ਤੇ ਹੁਣ ਤੱਕ ਲਿਖੀਆਂ ਆਪਣੀਆਂ ਪੁਸਤਕਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ। ਕਿਰਪਾਲ ਸਿੰਘ ਬਡੂੰਗਰ ਵੱਲੋਂ ਸਕੱਤਰ ਡਾ। ਰੂਪ ਸਿੰਘ ਨੇ ਲੇਖਿਕਾ ਸਾਧਨਾ ਪੱਤਰੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਤੇ ਸ਼੍ਰੋਮਣੀ ਕਮੇਟੀ ਦੇ ਸਿੱਖ ਇਤਿਹਾਸ ਰੀਸਰਚ ਬੋਰਡ ਵੱਲੋਂ ਇਸ ਲੇਖਿਕਾ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਕਿਹਾ। ਲੇਖਿਕਾ ਸਾਧਨਾ ਪੱਤਰੀ ਨੇ ਦੱਸਿਆ ਕਿ ਉਹ ਉੜੀਸਾ ਦੇ ਭੁਵਨੇਸ਼ਵਰ ਵਿਖੇ ਹਿੰਦੂ ਧਰਮ ਨਾਲ ਸਬੰਧ ਰੱਖਦੀ ਹੈ ਤੇ ਉਸ ਨੇ ਸਿੱਖ ਗੁਰੂਆਂ ਬਾਰੇ ਛੋਟੀ ਉਮਰ ਤੋਂ ਹੀ ਸੇਵਾ ਨਿਭਾਈਆਂ ਜਾ ਰਹੀਆਂ ਹਨ। ਜਿਨ੍ਹਾਂ ਵਿਚ ਉਨ੍ਹਾਂ ਵੱਲੋਂ ਹੁਣ ਤਕ ਤਿੰਨ ਪੁਸਤਕਾਂ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਅਤੇ ਵਿਆਖਿਆ ਦਾ ਅਨੁਵਾਦ ਉੜੀਆ ਭਾਸ਼ਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਤਕ ਉਨ੍ਹਾਂ ਦੀਆਂ ਦੋ ਪੁਸਤਕਾਂ ‘ਜੀਵਨੀ ਸਿੱਖ ਗੁਰੂ ਸਾਹਿਬਾ’ ਅਤੇ ‘ਸਿੱਖ ਗੁਰੂ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ’ ਛਪ ਚੁੱਕੀਆਂ ਹਨ ਅਤੇ ਤੀਸਰੀ ਕਿਤਾਬ ਛਪਾਈ ਅਧੀਨ ਹੈ, ੧੪ ਬਾਣੀਆਂ ਦਾ ਸੁੰਦਰ ਗੁਟਕਾ ਸਾਹਿਬ ਤਿਆਰ ਕੀਤਾ ਜਾ ਰਿਹਾ ਹੈ, ਜੋ ਕਿ ਛਪਾਈ ਅਧੀਨ ਹੈ। ਉਨ੍ਹਾਂ ਦੱਸਿਆ ਕਿ ਹੁਣ ਤਕ ਛਪਾਈਆਂ ਗਈਆਂ ਸਿੱਖ ਗੁਰੂ ਸਾਹਿਬਾਨਾਂ ਦੀਆਂ ਕਿਤਾਬਾਂ ਲਈ ਕਿਸੇ ਕੋਲੋਂ ਵੀ ਕੋਈ ਸਹਾਇਤਾ ਨਹੀਂ ਲਈ, ਸਿੱਖ ਗੁਰੂ ਸਾਹਿਬਾਨਾਂ ਦੀਆਂ ਕਿਤਾਬਾਂ ਦੀ ਛਪਾਈ ਦੀ ਸੇਵਾ ਉਹ ਆਪ ਕਰ ਰਹੀ ਹੈ। ਇਸ ਮੌਕੇ ਲੇਖਿਕਾ ਸਾਧਨਾ ਪੱਤਰੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸਕੱਤਰ ਸ਼੍ਰੋਮਣੀ ਕਮੇਟੀ ਡਾ। ਰੂਪ ਸਿੰਘ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਸਿਰੋਪਾਓ, ਲੋਈ ਦੇ ਕੇ ਸਨਮਾਨਿਤਾ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਸਕੱਤਰ ਸ। ਕੁਲਵਿੰਦਰ ਸਿੰਘ ਰਮਦਾਸ, ਡਾ। ਜੋਗੇਸ਼ਵਰ ਸਿੰਘ ਇੰਚਾਰਜ ਸਿੱਖ ਇਤਿਹਾਸ ਰੀਸਰਚ ਬੋਰਡ, ਡਾ। ਰਣਜੀਤ ਕੌਰ ਪੰਨਵਾਂ, ਡਾ। ਅਮਰਜੀਤ ਕੌਰ ਆਦਿ ਹਾਜ਼ਰ ਸਨ।