ਲੁਧਿਆਣਾ – ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜੀ, ਕਟਾਂਣੀ ਕਲਾਂ ਵੱਲੋਂ ਸੈਸ਼ਨ 2017-18 ਲਈ ਪੇਂਡੂ ਖੇਤਰ, ਗਰੀਬ ਅਤੇ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਲ ਸੀ ਈ ਟੀ ਦੇ ਚੇਅਰਮੈਨ ਵਿਜੇ ਗੁਪਤਾ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆਂ ਕਿ ਐਲ ਸੀ ਈ ਟੀ ਗਰੁੱਪ ਵੱਲੋਂ ਆਪਣੀ ਸਮਾਜਿਕ ਜ਼ਿੰਮੇਵਾਰੀ ਸਮਝਦੇ ਹੋਏ ਇਹ ਉਪਰਾਲਾ ਕੀਤਾ ਗਿਆ।ਜਿਸ ਅਧੀਨ ਬਾਰ੍ਹਵੀਂ ਕਲਾਸ ਵਿਚ 95% ਤੋਂ ਉਪਰ ਨੰਬਰ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦੀ ਪੂਰੀ ਫ਼ੀਸ ਮਾਫ਼ ਹੋਵੇਗੀ । ਜਦ ਕਿ ਪੇਂਡੂ ਖੇਤਰ ਅਤੇ ਪਛੜੇ ਵਰਗ ਦੇ ਵਿਦਿਆਰਥੀਆਂ ਲਈ ਸਕਾਲਰਸ਼ਿਪ, ਕਿਤਾਬਾਂ ਸਮੇਤ ਵੱਖ ਵੱਖ ਤਰਾਂ ਦੀਆਂ ਸੁਵਿਧਾਵਾਂ ਦੇਣ ਦਾ ਐਲਾਨ ਕੀਤਾ ਹੈ।
ਚੇਅਰਮੈਨ ਗੁਪਤਾ ਨੇ ਅੱਗੇ ਕਿਹਾ ਕਿ ਐਲ ਸੀ ਈ ਟੀ ਖੇਤਰ ਦੇ ਖਿਡਾਰੀਆਂ ਨੂੰ ਵੀ ਉਤਸ਼ਾਹਿਤ ਕਰਨ ਲਈ ਲਾਮਬੰਦ ਹੈ। ਇਸ ਉਪਰਾਲੇ ਅਧੀਨ ਖੇਡਾਂ ਵਿਚ ਬਿਹਤਰੀਨ ਪ੍ਰਦਰਸ਼ਨ ਕਰਨ ਲਈ ਗਰੁੱਪ ਵੱਲੋਂ ਕਈ ਤਰਾਂ ਦੀਆਂ ਸਕਾਲਰਸ਼ਿਪ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆਂ ਕਿ ਐਲ ਸੀ ਈ ਟੀ ਇਨਡੋਂਰ ਅਤੇ ਆਊਟ ਡੋਰ ਖੇਡਾਂ ਦਾ ਵੀ ਬਿਹਤਰੀਨ ਪ੍ਰਬੰਧ ਕੀਤਾ ਗਿਆ ਹੈ। ਤਾਂ ਕਿ ਸਾਡੇ ਖਿਡਾਰੀ ਰਾਸ਼ਟਰੀ ਪੱਧਰ ਤੇ ਬਿਹਤਰੀ ਪ੍ਰਦਰਸ਼ਨ ਕਰ ਸਕਣ।