ਲੁਧਿਆਣਾ – ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜੀ, ਕਟਾਣੀ ਕਲਾਂ ਵੱਲੋਂ ਦੇਸ਼ ਦੇ ਨੌਜਵਾਨਾਂ ਨੂੰ ਲੋਕਤੰਤਰ ਅਤੇ ਉਨ੍ਹਾਂ ਦੀ ਕੀਤੀ ਵੋਟ ਦੀ ਤਾਕਤ ਨਾਲ ਜਾਗਰੂਕ ਦੇ ਮੰਤਵ ਨਾਲ ਕੈਂਪਸ ਵਿਚ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਇਕ ਵਰਕਸ਼ਾਪ ਦਾ ਆਯੋਜਨ ਕਰਦੇ ਹੋਏ ਸਮੂਹ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਅਤੇ ਤਾਕਤ ਸਬੰਧੀ ਜਾਗਰੂਕ ਕੀਤਾ।
ਕੈਂਪਸ ਡਾਇਰੈਕਟਰ ਜੇ ਐਸ ਸੋਹਲ ਨੇ ਵਿਦਿਆਰਥੀਆਂ ਨਾਲ ਆਪਣੇ ਸੰਬੋਧਨ ਵਿਚ ਕਿਹਾ ਕਿ ਸੰਵਿਧਾਨ ਵਿਚ ਵੋਟ ਦਾ ਅਧਿਕਾਰ ਹਰ ਨਾਗਰਿਕ ਨੂੰ ਦਿਤਾ ਗਿਆ ਹੈ ਅਤੇ ਲੋਕਤੰਤਰ ਦੀਆਂ ਨੀਂਹਾਂ ਮਜ਼ਬੂਤ ਕਰਨ ਲਈ ਸਾਨੂੰ ਸਭ ਨੂੰ ਆਪਣੇ ਇਸ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੁੱਝ ਲੋਕ ਇਸ ਦਿਨ ਨੂੰ ਛੁੱਟੀ ਦਾ ਦਿਨ ਵਜੋਂ ਮਨਾਉਂਦੇ ਹੋਏ ਪੋਲਿੰਗ ਬੂਥ ਤੱਕ ਜਾਣ ਤੋਂ ਵੀ ਬਚਦੇ ਹਨ ਪਰ ਉਨ੍ਹਾਂ ਨੂੰ ਇਹ ਸਮਝਣਾ ਚਾਹੀਦਾ ਹੈ ਸਮਾਜ ਵਿਚ ਵਧੀਆਂ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਵਧੀਆਂ ਅਤੇ ਇਮਾਨਦਾਰ ਉਮੀਦਵਾਰ ਚੁਣ ਕੇ ਭੇਜਣਾ ਵੀ ਸਾਡੀ ਹੀ ਜ਼ਿੰਮੇਵਾਰੀ ਬਣਦੀ ਹੈ। ਨਵੀਆਂ ਵੋਟਾਂ ਬਣੇ ਨੌਜਵਾਨਾਂ ਨੂੰ ਪ੍ਰੇਰਨਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਦੀ ਗੱਲ ਬਣਦੀ ਹੈ ਕਿ ਜਿਨ੍ਹਾਂ ਦੀ ਵੋਟ ਇਸ ਸਾਲ ਬਣੀ ਹੈ ਅਤੇ ਉਨ੍ਹਾਂ ਨੂੰ ਇਸ ਮਾਣ ਹਾਸਿਲ ਕਰਦੇ ਹੋਏ ਵੋਟ ਪਾਉਣੀਆਂ ਚਾਹੀਦੀਆਂ ਹਨ।
ਐਲ ਸੀ ਈ ਟੀ ਦੇ ਚੇਅਰਮੈਨ ਵਿਜੇ ਗੁਪਤਾ ਨੇ ਇਸ ਮੌਕੇ ਤੇ ਬੋਲਦੇ ਹੋਏ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰੀ ਢਾਂਚੇ ਵਿਚ ਜਦ ਕਿ ਚੋਣਾਂ ਦਾ ਮਾਹੌਲ ਬਣਿਆਂ ਹੋਇਆਂ ਹੈ ਤਾਂ ਇਸ ਵੇਲੇ ਜ਼ਰੂਰੀ ਹੋ ਜਾਂਦਾ ਹੈ ਕਿ ਦੇਸ਼ ਦੀ ਭਵਿਖ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਲਈ ਜਾਗਰੂਕ ਕਰਦੇ ਹੋਏ ਵੋਟ ਪਾਉਣ ਦੀ ਲੋੜ ਸਮਝਾਈ ਜਾਵੇ। ਚੇਅਰਮੈਨ ਗੁਪਤਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਕ ਪਾਸੇ ਜਿੱਥੇ ਭਾਰਤ ਅੱਜ ਨੌਜਵਾਨਾਂ ਦਾ ਦੇਸ਼ ਬਣ ਚੁੱਕਾ ਹੈ ਉ¤ਥੇ ਜਵਾਨ ਪੀੜੀ ਨਾ ਸਿਰਫ਼ ਆਪਣੇ ਵੋਟ ਦੇ ਅਧਿਕਾਰ ਨਾਲ ਸਮੇਂ ਦੀ ਲੋੜ ਅਨੁਸਾਰ ਦੇਸ਼ ਦੀ ਰਾਜਨੀਤੀ ਵਿਚ ਬਦਲਾਓ ਲਿਆ ਸਕਦੀ ਹੈ ਬਲਕਿ ਇਸ ਨਾਲ ਲੋਕ-ਤੰਤਰ ਦੀਆਂ ਨੀਂਹਾਂ ਵੀ ਮਜ਼ਬੂਤ ਹੁੰਦੀਆਂ ਹਨ। ਇਸ ਦੇ ਇਲਾਵਾ ਵਿਦਿਆਰਥੀਆਂ ਨੂੰ ਵੋਟਰ ਕਾਰਡ ਨੂੰ ਦੂਜੇ ਵਿਭਾਗਾਂ ਵਿਚ ਪਛਾਣ ਚਿੰਨ੍ਹ ਵਜੋਂ ਵਰਤਦੇ ਹੋਏ ਲੋੜੀਂਦੀ ਸੁਰੱਖਿਆ ਦੀ ਵੀ ਜਾਣਕਾਰੀ ਦਿਤੀ ਗਈ। ਇਸ ਮੌਕੇ ਤੇ ਨੌਜ਼ਵਾਨ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਕਰਨ ਲਈ ਸੌਹ ਵੀ ਚੁਕਾਈ ਗਈ।