ਅੰਮ੍ਰਿਤਸਰ – ਸਚਖੰਡਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸਦੀਵੀ ਯਾਦ ’ਚ ਸਥਾਪਿਤ ਗੁਰਦੁਆਰਾ ਥੜ੍ਹਾ ਸਾਹਿਬ (ਪਾ: 9ਵੀਂ) 28 ਫਰਵਰੀ ਨੂੰ ਹੋਣ ਜਾ ਰਹੇ ਉਦਘਾਟਨ ਸਮਾਰੋਹ ਲਈ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਅਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਦਿਤਾ ਗਿਆ। ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਦੇ ਰੂਪ ਵਿੱਚ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀਆਂ ਦੀ ਅਗਵਾਈ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਗੁਰਦਵਾਰਾ ਥੜ੍ਹਾ ਸਾਹਿਬ ਵਿਖੇ ਲਿਆਂਦੇ ਗਏ। ਇਸ ਮੌਕੇ ਸੰਗਤਾਂ ਵੱਲੋਂ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਫੁੱਲਾਂ ਦੀ ਵਰਖਾ ਕੀਤੀ ਗਈ। ਨਗਰ ਕੀਰਤਨ ਦਾ ਗੁਰਦਵਾਰਾ ਥੜ੍ਹਾ ਸਾਹਿਬ ਵਿਖੇ ਪਹੁੰਚਣ ’ਤੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ’ਚ ਭਰਵਾ ਸਵਾਗਤ ਕੀਤਾ ਗਿਆ। ਇਸ ਮੌਕੇ ਸੰਗਤਾਂ ’ਚ ਭਾਰੀ ਉਤਸ਼ਾਹ ਜੋਸ਼ ਅਤੇ ਸ਼ਰਧਾ ਦੇਖੀ ਗਈ। ਦਮਦਮੀ ਟਕਸਾਲ ਵੱਲੋਂ 36 ਪ੍ਰਕਾਰ ਦੇ ਫਲ ਫਰੂਟ, ਮੇਵੇ ਅਤੇ ਲੱਡੂਆਂ ਦੇ ਪ੍ਰਸ਼ਾਦ ਵੀ ਵੰਡਿਆ ਗਿਆ। ਕਾਰਸੇਵਾ ਸੰਪੂਰਨ ਕਰਨ ਵਾਲੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਦੱਸਿਆ ਕਿ 28 ਫਰਵਰੀ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਭਾਰੀ ਦੀਵਾਨ ਸਜਾਇਆ ਜਾਵੇਗਾ। ਉਹਨਾਂ ਕਿਹਾ ਕਿ ਗੁਰਦਵਾਰਾ ਥੜ੍ਹਾ ਸਾਹਿਬ ( ਪਾ: 9) ਦਾ ਨਵ ਨਿਰਮਾਣ ਕਾਰਜ ਸਤਿਗੁਰਾਂ ਨੇ ਦਿਆਲਤਾ ਕਰਕੇ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਤੋਂ ਕਰਾਇਆ। ਜਿਸ ਦੀ ਕਾਰਸੇਵਾ ਦੇਸ਼ ਵਿਦੇਸ਼ ਦੀਆਂ ਨਾਨਕ ਨਾਮ ਲੇਵਾ ਸੰਗਤਾਂ ਅਤੇ ਖ਼ਾਲਸਾ ਪੰਥ ਦੇ ਸਹਿਯੋਗ ਨਾਲ ਸੰਪੂਰਨ ਹੋਈ ਹੈ।ਇਹ ਸੇਵਾ ਸਿੱਖ ਪੰਥ ਅਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੁਆਰਾ 9 ਮਾਰਚ 2013 ਨੂੰ ਦਮਦਮੀ ਟਕਸਾਲ ਨੂੰ ਸੌਂਪੀ ਗਈ ਸੀ। ਉਹਨਾਂ ਗੁ: ਸਾਹਿਬ ਦੇ ਸੁਭ ਉਦਘਾਟਨ ਮੌਕੇ ਸਮੂਹ ਸਿੱਖ ਸੰਗਤਾਂ ਅਤੇ ਗੁਰੂ ਨਾਨਕ ਨਾਮ ਲੇਵਾ ਮਾਈ ਭਾਈ ਨੂੰ ਹੁੰਮ੍ਹ ਹੁਮਾ ਕੇ ਪਹੁੰਚਣ ਦੀ ਪੁਰਜ਼ੋਰ ਅਤੇ ਸਨਿਮਰ ਬੇਨਤੀ ਹੈ ਜੀ।ਅੱਜ ਦੇ ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਐਡੀਸ਼ਨਲ ਹੈ¤ਡ ਗ੍ਰੰਥੀ ਸਿੰਘ ਸਾਹਿਬ ਜਗਤਾਰ ਸਿੰਘ, ਸਿੰਘ ਸਾਹਿਬ ਗੁਰਮਿੰਦਰ ਸਿੰਘ, ਸਿੰਘ ਸਾਹਿਬ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈ¤ਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅੱਜੈਬ ਸਿੰਘ ਅਭਿਆਸੀ, ਸੁਖਰਾਜ ਸਿੰਘ ਮੀਤ ਮੈਨੇਜਰ, ਜਥੇਦਾਰ ਜਰਨੈਲ ਸਿੰਘ, ਬਾਬਾ ਅਜੀਤ ਸਿੰਘ, ਭਾਈ ਬਲਵਿੰਦਰ ਸਿੰਘ ਪਾਉਂਟਾ ਸਾਹਿਬ, ਭਾਈ ਮੇਜਰ ਸਿੰਘ ਯੂ ਐ¤ਸ ਏ, ਦਲਬੀਰ ਸਿੰਘ ਯੂ ਐ¤ਸ ਏ, ਜਸਕਰਨ ਸਿੰਘ ਕੈਨੇਡਾ, ਜਸਪਾਲ ਸਿੰਘ ਸਿੱਧੂ ਮੁੰਬਈ, ਬਾਬਾ ਜੀਵਾ ਸਿੰਘ, ਭਾਈ ਗੁਰਿੰਦਰ ਸਿੰਘ ਨਿਊਜ਼ੀਲੈਂਡ, ਬਾਬਾ ਸਤਨਾਮ ਸਿੰਘ, ਭਾਈ ਪ੍ਰਨਾਮ ਸਿੰਘ, ਮੇਹਰ ਸਿੰਘ ਮੋਰਾਂਵਾਲੀ, ਪ੍ਰਕਾਸ਼ ਸਿੰਘ, ਪ੍ਰਤਾਪ ਸਿੰਘ, ਭਾਈ ਜੋਬਨ ਪ੍ਰੀਤ ਸਿੰਘ, ਡਾ: ਅਵਤਾਰ ਸਿੰਘ ਬੁੱਟਰ, ਹਰਭਜਨ ਸਿੰਘ ਫੋਰਮੈਨ, ਸੁੱਚਾ ਸਿੰਘ, ਚਰਨਜੀਤ ਸਿੰਘ, ਮਾਸਟਰ ਭੀਮ ਸਿੰਘ, ਬਲਵਿੰਦਰ ਸਿੰਘ ਨੋਨਾ, ਸ਼ੇਰ ਸਿੰਘ, ਹਰਵਿੰਦਰ ਸਿੰਘ, ਬੋਹੜ ਸਿੰਘ, ਨਿਰਮਲ ਸਿੰਘ, ਜਸਬੀਰ ਸਿੰਘ ਅਤੇ ਪ੍ਰੋ: ਸਰਚਾਂਦ ਸਿੰਘ ਆਦਿ ਮੌਜੂਦ ਸਨ।
ਫੋਟੋ: 26 ਦਮਦਮੀ ਟਕਸਾਲ 1
ਕੈਪਸ਼ਨ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁ: ਥੜ੍ਹਾ ਸਾਹਿਬ ਲਈ ਸਜਾਏ ਗਏ ਨਗਰ ਕੀਰਤਨ ਦਾ ਮਨਮੋਹਣਾ ਦ੍ਰਿਸ਼।
ਫੋਟੋ: 26 ਦਮਦਮੀ ਟਕਸਾਲ 2
ਕੈਪਸ਼ਨ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦਾ ਗੁ: ਥੜ੍ਹਾ ਸਾਹਿਬ ਪਹੁੰਚਣ ’ਤੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ’ਚ ਸੰਗਤ ਭਰਵਾ ਸਵਾਗਤ ਕਰਦੀ ਹੋਈ।
ਫੋਟੋ: 26 ਦਮਦਮੀ ਟਕਸਾਲ 3
ਕੈਪਸ਼ਨ : ਗੁ: ਥੜ੍ਹਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਤੇ ਹੋਰ।
ਫੋਟੋ: 26 ਦਮਦਮੀ ਟਕਸਾਲ 4
ਕੈਪਸ਼ਨ : ਗੁ: ਥੜ੍ਹਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵੱਲੋਂ 36 ਪ੍ਰਕਾਰ ਦੇ ਫਲ ਫਰੂਟ, ਮੇਵੇ ਅਤੇ ਲੱਡੂਆਂ ਦੇ ਪ੍ਰਸ਼ਾਦ ਵੀ ਵੰਡਿਆ ਗਿਆ।