ਚੌਕ ਮਹਿਤਾ – ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਹਰ ਸਾਲ ਦੀ ਤਰਾਂ ਇਸ ਵਾਰ ਵੀ ਜੂਨ ’84 ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਘੱਲੂਘਾਰਾ ਦਿਵਸ 6 ਜੂਨ ਨੂੰ ਦਮਦਮੀ ਟਕਸਾਲ ਦੇ ਹੈ¤ਡ ਕੁਆਟਰ ਚੌਕ ਮਹਿਤਾ ਵਿਖੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਦੀ ਤਿਆਰੀ ਸੰਬੰਧੀ ਅਜ ਸੰਤ ਸਮਾਜ ਅਤੇ ਦਮਦਮੀ ਟਕਸਾਲ ਨਾਲ ਜੁੜੀਆਂ ਪੰਥਕ ਸ਼ਖ਼ਸੀਅਤਾਂ ਦੀ ਇਕ ਜ਼ਰੂਰੀ ਇਕੱਤਰਤਾ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ’ਚ ਕੀਤੀ ਗਈ। ਇਸ ਮੌਕੇ ਵੱਖ ਵੱਖ ਆਗੂਆਂ ਨੂੰ ਸ਼ਹੀਦੀ ਸਮਾਗਮ ਸੰਬੰਧੀ ਡਿਊਟੀਆਂ ਵੰਡੀਆਂ ਗਈ। ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਘੱਲੂਘਾਰੇ ਦੌਰਾਨ ਦਮਦਮੀ ਟਕਸਾਲ ਦੇ ਚੌਧਵੀਂ ਮੁਖੀ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਸਮੇਤ ਬਾਬਾ ਠਾਰਾ ਸਿੰਘ, ਭਾਈ ਅਮਰੀਕ ਸਿੰਘ, ਜਰਨਲ ਸੁਬੇਗ ਸਿੰਘ ਸਮੇਤ ਸਮੂਹ ਸ਼ਹੀਦਾਂ ਸਿੰਘਾਂ ਨੇ ਗੁਰਧਾਮਾਂ ਦੀ ਅਜ਼ਮਤ ਲਈ ਸ਼ਹਾਦਤਾਂ ਦਿੱਤੀਆਂ। ਇਸ ਵਡੇ ਦੁਖਾਂਤ ਅਤੇ ਜਬਰ ਜੁਲਮ ਨੂੰ ਸਿਖ ਕੌਮ ਵੱਲੋਂ ਜਿਸ ਸ਼ਾਂਤਮਈ ਤਰੀਕੇ ਨਾਲ ਦਿਹਾੜਾ ਮਨਾਇਆ ਜਾਣਾ ਦੁਨੀਆ ’ਚ ਇਸ ਦੀ ਮਿਸਾਲ ਨਹੀਂ ਮਿਲਦੀ। ਉਨ੍ਹਾਂ ਦਸਿਆ ਕਿ ਸ਼ਹੀਦੀ ਸਮਾਗਮ ਪ੍ਰਤੀ ਲਗਾਏ ਜਾਂਦੇ ਫਲੈਕਸ ਆਦਿ ਨੂੰ ਸ਼ਰਾਰਤੀਆਂ ਵੱਲੋਂ ਨੁਕਸਾਨ ਪਹੁੰਚਾਏ ਜਾਂਦੇ ਰਹੇ ਹਨ, ਪਰ ਇਸ ਵਾਰ ਉਨ੍ਹਾਂ ਸਰਕਾਰ ਨੂੰ ਸ਼ਰਾਰਤੀਆਂ ਨੂੰ ਸਖ਼ਤੀ ਨਾਲ ਨੱਥ ਪਾਉਣ ਲਈ ਆਗਾਹ ਕਰਦਿਆਂ ਚਿਤਾਵਨੀ ਦਿਤੀ ਕਿ ਜੇ ਸ਼ਰਾਰਤੀਆਂ ਨੇ ਕਿਸੇ ਤਰਾਂ ਦੀ ਸ਼ਰਾਰਤ ਕੀਤੀ ਤਾਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਿਖ ਸੰਗਤਾਂ ਨੂੰ ਸ਼ਹੀਦੀ ਸਮਾਗਮਾਂ ’ਚ ਸਮੇਂ ਸਿਰ ਹੁਮ ਹੁੰਮਾ ਕੇ ਪਹੁੰਚਣ ਦੀ ਪੁਰਜ਼ੋਰ ਅਪੀਲ ਕੀਤੀ ਹੈ। ਇਸ ਮੌਕੇ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਖ਼ਾਲਸਾ, ਭਾਈ ਈਸ਼ਰ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸਾਬਕਾ ਮੰਤਰੀ ਬਲਬੀਰ ਸਿੰਘ ਬਾਠ, ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ,ਬਾਬਾ ਬੁਧ ਸਿੰਘ ਨਿੱਕੇ ਘੁਮਣਾਵਾਲੇ, ਸੰਤ ਸੁਧ ਸਿੰਘ ਲੰਗਰ ਵਾਲੇ, ਬਾਬਾ ਪਾਲ ਸਿੰਘ ਪਟਿਆਲਾ, ਸੰਤ ਕਰਮਜੀਤ ਸਿੰਘ ਬਲਬੀਰ ਸਿੰਘ ਟਿਬਾ ਸਾਹਿਬ, ਬਾਬਾ ਸਤਨਾਮ ਸਿੰਘ ਜਫਰਵਾਲ, ਭਾਈ ਸੁਖਵਿੰਦਰ ਸਿੰਘ ਅਗਵਾਨ, ਸੰਤ ਭਗਤ ਮਿਲਖਾ ਸਿੰਘ ਫ਼ਿਰੋਜਪੁਰ, ਸੰਤ ਦਿਲਬਾਗ ਸਿੰਘ ਅਨੰਦਪੁਰ ਸਾਹਿਬ, ਜਥੇਦਾਰ ਸੁਖਦੇਵ ਸਿੰਘ ਅਨੰਦਪੁਰ, ਗਿਆਨੀ ਹਰਦੀਪ ਸਿੰਘ ਅਨੰਦਪੁਰ ਸਾਹਿਬ, ਬਾਬ ਜੋਗਿੰਦਰ ਸਿੰਘ ਅਨੰਦਪੁਰ, ਬਾਬਾ ਅਮਰੀਕ ਸਿੰਘ ਕਾਰਸੇਵਾ, ਬਾਬਾ ਮੇਜਰ ਸਿੰਘ ਵਾਂ, ਬਾਬਾ ਦਰਸ਼ਨ ਸਿੰਘ ਘੋੜੇ ਵਾਲ, ਬਾਬਾ ਸਜਨ ਸਿੰਘ ਬੇਰ ਸਾਹਿਬ, ਬਾਬਾ ਗੁਰਭੇਜ ਸਿੰਘ ਖਜਾਲਾ, ਬਾਬਾ ਮਨ ਮੋਹਨ ਸਿੰਘ ਬਾਬਾ ਬੀਰ ਸਿੰਘ ਭੰਗਾਲੀ, ਬਾਬਾ ਸੁਖਵੰਤ ਸਿੰਘ ਚੰਨਣਗੇ,ਗਿਆਨੀ ਪਰਮਜੀਤ ਸਿੰਘ ਫਗਵਾੜਾ, ਸੰਤ ਸਤਿੰਦਰ ਸਿੰਘ ਬਥਵਾਲਾ, ਬਾਬਾ ਸਜਨ ਸਿੰਘ ਅਲਗੋਕੋਠੀ, ਸੰਦੀਪ ਸਿੰਘ ਏ ਆਰ, ਤਰਲੋਕ ਸਿੰਘ ਬਾਠ, ਭੁਪਿੰਦਰ ਸਿੰਘ ਸ਼ੇਖਪੁਰਾ, ਨਿਰਮਲ ਜੀਤ ਸਿੰਘ ਚੇਅਰਮੈਨ, ਅਵਤਾਰ ਸਿੰਘ ਬੁੱਟਰ,ਹਰਸ਼ਦੀਪ ਸਿੰਘ ਰੰਧਾਵਾ,ਪ੍ਰੋ ਸਰਚਾਂਦ ਸਿੰਘ ਆਦਿ ਹਾਜ਼ਰ ਸਨ।
6 ਜੂਨ ਦੇ ਘੱਲੂਘਾਰੇ ਦੇ ਸ਼ਹੀਦੀ ਸਮਾਗਮ ਦੀ ਤਿਆਰੀ ਲਈ ਦਮਦਮੀ ਟਕਸਾਲ ਦੇ ਹੈੱਡ ਕੁਆਟਰ ਵਿਖੇ ਹੋਈ ਭਾਰੀ ਇਕੱਤਰਤਾ
This entry was posted in ਪੰਜਾਬ.