ਧੁੱਸੀ ਬੰਨ੍ਹ ’ਤੇ ਪਿੰਡ ਬਾਊਪੁਰ ਵਿਖੇ ਸਥਿਤੀ ਦਾ ਜਾਇਜ਼ਾ ਲੈਣ ਪਹੁੰਚੇ ਸ਼੍ਰੀਮਤੀ ਨਵਨੀਤ ਕੌਰ ਬੱਲ ਐੱਸ.ਡੀ.ਐੱਮ. ਸ਼ਾਹਕੋਟ ਨੇ ਦੱਸਿਆ ਕਿ ਹੜ੍ਹਾ ਨਾਲ ਨਜਿੱਠਣ ਲਈ ਪ੍ਰਸਾਸ਼ਨ ਪੂਰੀ ਤਰਾਂ ਨਾਲ ਤਿਆਰ ਹੈ। ਉਨਾਂ ਦੱਸਿਆ ਕਿ ਇਸ ਸਬੰਧੀ ਤਹਿਸੀਲ ਕੰਪਲੈਕਸ ਵਿੱਚ ਫਲੱਡ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਅਤੇ ਪਿੰਡ ਬਾਊਪੁਰ ਵਿਖੇ ਬੰਨ੍ਹ ਨੂੰ ਲੱਗ ਰਹੀ ਢਾਅ ਬਾਰੇ ਡਿਪਟੀ ਕਮਿਸ਼ਨ ਜਲੰਧਰ ਨੂੰ ਸਥੀਤੀ ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਵੱਲੋਂ ਦਰੱਖਤ ਦੀ ਕਟਾਈ ਕਰਕੇ ਆਰਜੀ ਸਪੱਰ ਲਗਾਏ ਜਾ ਰਹੇ ਹਨ ਅਤੇ ਪਾਣੀ ਦੀ ਪੱਧਰ ਘੱਟਣ ’ਤੇ ਪੱਕਾ ਪ੍ਰਬੰਧ ਕਰ ਲਿਆ ਜਾਵੇਗਾ। ਉਨਾਂ ਦੱਸਿਆ ਕਿ ਇਸ ਸਮੇਂ ਹੜ੍ਹ ਵਾਲੀ ਕੋਈ ਸਥੀਤੀ ਨਹੀਂ ਹੈ, ਪਰ ਇਸ ਦੇ ਬਾਵਜੂਦ ਵੀ ਪ੍ਰਸਾਸ਼ਨ ਪੂਰੀ ਤਰਾਂ ਚੌਕਸ ਹੈ। ਉਨਾਂ ਦੱਸਿਆ ਕਿ ਇਸ ਸਬੰਧੀ ਸਰਕਾਰ ਦੇ ਧਿਆਨ ਵਿੱਚ ਲਿਆਦਾ ਗਿਆ ਹੈ ਅਤੇ ਜਲਦੀ ਹੀ ਫੰਡ ਜਾਰੀ ਹੋਣ ਤੇ ਜਿਸ ਜਗਾਂ ਬੰਨ੍ਹ ਨੂੰ ਢਾਅ ਲੱਗ ਰਹੀ ਹੈ, ਉਸ ਨੂੰ ਮਜ਼ਬੂਤ ਕਰ ਦਿੱਤਾ ਜਾਵੇਗਾ।