ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਐਕਸ ਸਰਵਿਸਮੈਨ ਵੈਲਫੇਅਰ ਸੁਸਾਇਟੀ (ਰਜਿ।) ਸ਼ਾਹਕੋਟ ਦੀ ਮੀਟਿੰਗ ਸ. ਸੁਰਿੰਦਰ ਸਿੰਘ ਵਿਰਦੀ ਪ੍ਰਧਾਨ ਐਕਸ ਸਰਵਿਸਮੈਨ ਵੈਲਫੇਅਰ ਸੁਸਾਇਟੀ ਸ਼ਾਹਕੋਟ ਦੀ ਪ੍ਰਧਾਨਗੀ ਹੇਠ ਸੈਨਿਕ ਭਵਨ ਸ਼ਾਹਕੋਟ ਵਿਖੇ ਹੋਈ। ਇਸ ਮੌਕੇ ਵੱਖ-ਵੱਖ ਮੁੱਦਿਆ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸੁਰਿੰਦਰ ਸਿੰਘ ਵਿਰਦੀ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਸਾਬਕਾ ਫੌਜੀਆਂ ਨਾਲ ਵਾਅਦੇ ਕੀਤੇ ਗਏ ਸਨ, ਪਰ 15 ਅਗਸਤ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਜੋ ਭਾਸ਼ਣ ਦਿੱਤਾ ਗਿਆ ਸੀ, ਉਸ ਵਿੱਚ ਸਾਬਕਾ ਫੌਜੀਆਂ ਦਾ ਨਾਮ ਤੱਕ ਨਹੀਂ ਲਿਆ ਗਿਆ, ਜਿਸ ਕਾਰਨ ਸਾਬਕਾ ਫੌਜੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਫੌਜੀਆਂ ਨਾਲ ਬੇਇਨਸਾਫੀ ਕਰਨ ਦਾ ਕੀ ਹਸਰ ਹੁੰਦਾ ਹੈ, ਇਸ ਦਾ ਸ਼ਾਇਦ ਕੇਂਦਰ ਦੀ ਭਾਜਪਾ ਸਰਕਾਰ ਨੂੰ ਅਹਿਸਾਸ ਨਹੀਂ ਹੈ। ਉਨਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਫੌਜੀ ਵੀ ਭਾਜਪਾ ਨੂੰ ਮੁੰਹ ਤੋੜ ਜਵਾਬ ਦੇਣਗੇ ਅਤੇ ਭਾਜਪਾ ਨੂੰ ਵੋਟਾਂ ਨਹੀਂ ਪਾਈਆ ਜਾਣਗੀਆਂ, ਕਿਉਂਕਿ ਭਾਜਪਾ ਲੀਡਰਾਂ ਨੇ ਫੌਜੀਆਂ ਤੇ ਸਾਬਕਾ ਫੌਜੀਆਂ ਨਾਲ ਧੌਖਾ ਕੀਤਾ ਹੈ। ਉਨਾਂ ਕਿਹਾ ਕਿ ਕੇਂਦਰ ਸਰਕਾਰ ਸਰਮਾਏਦਾਰਾਂ ਨੂੰ ਆਪਣੇ ਨਿੱਜੀ ਹਿੱਤਾ ਲਈ ਕਰੋੜਾ ਰੁਪਏ ਦੇ ਸਕਦੀ ਹੈ, ਪਰ ਦੇਸ਼ ਅਤੇ ਸਰਹੱਦ ਦੀ ਰਾਖੀ ਕਰਨ ਵਾਲੇ ਫੌਜੀਆਂ ਲਈ ਸਰਕਾਰ ਕੋਲ ਝੂਠੇ ਲਾਰਿਆਂ ਤੋਂ ਇਲਾਵਾ ਹੋਰ ਕੁੱਝ ਨਹੀਂ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੋਲਦਾਰ ਗੁਰਨਾਮ ਸਿੰਘ, ਕਰਨੈਲ ਸਿੰਘ, ਨਾਇਕ ਰਮੇਸ਼ ਕੁਮਾਰ ਅਗਰਵਾਲ, ਅਮਰੀਕ ਸਿੰਘ, ਸੂਬੇਦਾਰ ਸੁਖਦੇਵ ਸਿੰਘ, ਸੂਬੇਦਾਰ ਅਮਰਜੀਤ ਸਿੰਘ, ਹੋਲਦਾਰ ਜੋਗਿੰਦਰ ਸਿੰਘ, ਨਾਇਬ ਸੂਬੇਦਾਰ ਸੁਰਿੰਦਰਪਾਲ ਸਿੰਘ ਆਦਿ ਹਾਜ਼ਰ ਸਨ।
ਲੋਕ ਸਭਾ ਚੋਣਾਂ ’ਚ ਫੌਜੀ ਅਤੇ ਸਾਬਕਾ ਫੌਜੀ ਦੇਣਗੇ ਭਾਜਪਾ ਨੂੰ ਕਰਾਰਾ ਜਵਾਬ: ਵਿਰਦੀ
This entry was posted in ਪੰਜਾਬ.