ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿਚ ਤੀਜੇ ਸਾਲਾਨਾ ਡਿਗਰੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਤੇ ਐਮ ਸੀ ਏ, ਐਮ ਬੀ ਏ, ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ, ਮਕੈਨੀਕਲ ਇੰਜੀਨੀਅਰਿੰਗ, ਇਲੈਕਟ੍ਰੋਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਦੇ ਨਾਲ ਨਾਲ ਡਿਪਲੋਮਾ ਸਟ੍ਰੀਮ ਦੇ 778 ਵਿਦਿਆਰਥੀਆਂ ਨੂੰ ਡਿਗਰੀਆਂ ਨਾਲ ਨਿਵਾਜਿਆ ਗਿਆ । ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਿਹਨਤ ਦਾ ਮਿੱਠਾ ਫਲ ਦੇਣ ਲਈ ਆਈ ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਅਜੈ ਕੁਮਾਰ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦ ਕਿ ਸਾਹਿਲ ਨਾਗਰ, ਦੀਪ ਜਿੰਦਲ ਅਤੇ ਰਿਟਾਇਰਡ ਜੱਜ ਵੀ ਬੀ ਹਾਂਡਾ ਖ਼ਾਸ ਮਹਿਮਾਨ ਵਜੋਂ ਇਸ ਪ੍ਰੋਗਰਾਮ ਵਿਚ ਹਾਜ਼ਰ ਹੋਏ।
ਸਮਾਰੋਹ ਦੀ ਸ਼ੁਰੂਆਤ ਇੰਸਟੀਚਿਊਟ ਦੇ ਵਿਦਿਆਰਥੀਆਂ ਵੱਲੋਂ ਸਰਸਵਤੀ ਵੰਦਨਾ ਗਾਇਨ ਅਤੇ ਮੁੱਖ ਮਹਿਮਾਨ ਵੱਲੋਂ ਦੀਪ ਸ਼ਿਖਾ ਜਲਾ ਕੇ ਕੀਤੀ ਗਈ । ਇਸ ਤੋਂ ਬਾਅਦ ਡਿਗਰੀ ਵੰਡ ਸਮਾਰੋਹ ਦੀ ਸ਼ੁਰੂਆਤ ਕੀਤੀ ਗਈ ਜਿਸ ‘ਚ ਗੁਲਜ਼ਾਰ ਗਰੁੱਪ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ । ਮੁੱਖ ਮਹਿਮਾਨ ਵਾਈਸ ਚਾਂਸਲਰ ਡਾ. ਸ਼ਰਮਾ ਨੇ ਸਭ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਪਲ ਇਕ ਵਿਦਿਆਰਥੀ ਦੀ ਜ਼ਿੰਦਗੀ ਵਿਚ ਜਿੱਥੇ ਖ਼ੁਸ਼ੀਆਂ ਲੈ ਕੇ ਆਉਂਦਾ ਹੈ ਉਥੇ ਹੀ ਅੱਗੇ ਉਨ੍ਹਾਂ ਲਈ ਇਕ ਚੈਲੇਜ਼ ਭਰੀ ਜ਼ਿੰਦਗੀ ਵੀ ਉਨ੍ਹਾਂ ਦੀ ਉਡੀਕ ਕਰ ਰਹੀ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਨਾ ਦਿਤੀ ਕਿ ਉਹ ਆਪਣੀ ਸਿੱਖਿਆਂ ਨੂੰ ਸੁਚਾਰੂ ਰੂਪ ਵਿਚ ਵਰਤਦੇ ਹੋਏ ਇਸ ਦੀ ਵਰਤੋਂ ਆਪਣੇ ਅਤੇ ਦੇਸ਼ ਦੇ ਉ¤ਜਲ ਭਵਿਖ ਲਈ ਵਰਤਣ । ਇਸ ਨਾਲ ਉਨ੍ਹਾਂ ਦੇ ਨਾਲ ਨਾਲ ਰਾਸ਼ਟਰ ਦੀ ਤਰੱਕੀ ਹੋਣਾ ਲਾਜ਼ਮੀ ਹੈ।
ਡਾ. ਸ਼ਰਮਾ ਨੇ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆਂ ਕਿ ਵਿਦਿਆਰਥੀਆਂ ਦੀ ਸੁਵਿਧਾ ਲਈ ਯੂਨੀਵਰਸਿਟੀ ਵੱਲੋਂ ਰੀਵੈਲੂਉਏਸ਼ਨ ਦੇ ਤਰੀਕਿਆਂ ਵਿਚ ਕ੍ਰਾਂਤੀਕਾਰੀ ਸੁਧਾਰ ਲਿਆਉਂਦੇ ਹੋਏ ਇਸ ਪ੍ਰਕਿਰਿਆ ਦਾ ਡਿਜ਼ਟਲੀਕਰਨ ਕੀਤਾ ਜਾ ਰਿਹਾ ਹੈ। ਇਸ ਪ੍ਰਕਿਰਿਆ ਰਾਹੀਂ ਰੀਵੈਲੂਉਏਸ਼ਨ ਭਰਨ ਵਾਲੇ ਵਿਦਿਆਰਥੀ ਨੂੰ ਸੰਬੰਧਿਤ ਪੇਪਰ ਦੀ ਕਾਪੀ ਉਸ ਦੀ ਈ-ਮੇਲ ਤੇ ਪਹਿਲਾਂ ਹੀ ਪਹੂਚਾ ਦਿਤੀ ਜਾਵੇਗੀ। ਤਾਂ ਕਿ ਉਹ ਵਿਦਿਆਰਥੀ ਉਸ ਪੇਪਰ ਨੂੰ ਵੇਖ ਕੇ ਸਮਝ ਸਕੇ ਕਿ ਸੱਚਮੁੱਚ ਰੀਵੈਲੂਉਏਸ਼ਨ ਦੀ ਜ਼ਰੂਰਤ ਵੀ ਹੈ ਜਾਂ ਨਹੀਂ। ਇਸ ਨਾਲ ਯੂਨੀਵਰਸਿਟੀ ਅਤੇ ਵਿਦਿਆਰਥੀ ਦੋਹਾਂ ਦੇ ਸਮੇਂ ਦੀ ਬੱਚਤ ਹੋਵੇਗੀ। ਇਸ ਦੇ ਨਾਲ ਹੀ ਉਨ੍ਹਾਂ ਗੁਲਜ਼ਾਰ ਗਰੁੱਪ ਦੀ ਮੈਨੇਜਮੈਂਟ ਨੂੰ ਮਿਆਰੀ ਸਿੱਖਿਆ ਦੇਣ ਤੇ ਵਧਾਈ ਦਿੰਦੇ ਹੋਏ ਸਾਰੇ ਵਿਦਿਆਰਥੀਆਂ ਦੇ ਆਉਣ ਵਾਲੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਪ੍ਰਗਟ ਕੀਤੀਆ।
ਇਸ ਮੌਕੇ ਤੇ ਗੁਲਜ਼ਾਰ ਗਰੁੱਪ ਦੇ ਚੇਅਰਮੈਨ ਗੁਰਚਰਨ ਸਿੰਘ ਨੇ ਇਸ ਮੌਕੇ ਤੇ ਡਿਗਰੀ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਕਿਸੇ ਵੀ ਸਿੱਖਿਆ ਸੰਸਥਾ ਲਈ ਜ਼ਰੂਰੀ ਹੈ ਕਿ ਉਹ ਆਪਣੇ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਨੈਤਿਕ ਸਿੱਖਿਆ ਦੇਵੇ । ਇਸ ਉਪਰਾਲੇ ਲਈ ਗੁਲਜ਼ਾਰ ਗਰੁੱਪ ਆਪਣੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ਦੀ ਮਿਆਰੀ ਸਿੱਖਿਆਂ ਦੇਣ ਲਈ ਪੂਰੀ ਤਰਾਂ ਵਚਨਬੱਧ ਹੈ । ਗੁਲਜ਼ਾਰ ਗਰੁੱਪ ਦੇ ਐਗਜ਼ੀਕਿਊਟਿਵ ਡਾਇਰੈਕਟਰ ਗੁਰਕੀਰਤ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਉਨ੍ਹਾਂ ਨੌਜਵਾਨਾਂ ਨੂੰ ਸਮਾਜ ਵਿਚ ਬਦਲਾਓ ਲਿਆਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਸਿੱਖਿਆਂ ਦਾ ਮਨੋਰਥ ਹਰ ਨਾਗਰਿਕ ਨੂੰ ਜਾਤੀਵਾਦ, ਧਰਮ ਅਤੇ ਭਾਸ਼ਾਈ ਵਿਤਕਰਿਆਂ ਤੋਂ ਉ¤ਪਰ ਚੁੱਕਣਾ ਹੈ ਅਤੇ ਇਸ ਨੂੰ ਅਪਣਾਉਣਾ ਸਮੇਂ ਦੀ ਮੰਗ ਹੈ । ਇਸ ਮੌਕੇ ਤੇ ਵਿਦਿਆਰਥੀਆਂ ਨੇ ਹਵਾ ‘ਚ ਟੋਪੀਆਂ ਉਛਾਲ ਕੇ ਆਪਣੀ ਆਉਣ ਵਾਲੀ ਜ਼ਿੰਦਗੀ ਲਈ ਖ਼ੁਸ਼ੀ ਜ਼ਾਹਿਰ ਕੀਤੀ ।