ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਿਲੇਬਸ ਦੀਆਂ ਪੁਸਤਕਾਂ ਵਿੱਚ ਸਿੱਖ ਇਤਿਹਾਸ ਨਾਲ ਛੇੜ-ਛਾੜ ਕਰਨ ਦਾ ਸਖਤ ਨੋਟਿਸ ਲੈਦਿਆਂ ਕਾਂਗਸ ਸਰਕਾਰ ਨੂੰ ਉਕਤ ਗਲਤ ਕਾਰਵਾਈ ਲਈ ਸਿਖ ਜਗਤ ਤੋਂ ਤੁਰੰਤ ਮੁਆਫੀ ਮੰਗਣ ਅਤੇ ਜਿਨਾਂ ਅਖੌਤੀ ਵਿਦਵਾਨਾਂ ਤੇ ਜਿਮੇਵਾਰ ਅਧਿਕਾਰੀਆਂ ਨੇ ਅਜਿਹੀ ਕੋਝੀ ਹਰਕਤ ਕੀਤੀ ਉਨਾਂ ਖਿਲਾਫ ਸਖਤ ਕਾਰਵਾਈ ਕਰਨ ਲਈ ਕਿਹਾ ਹੈ।
ਦਮਦਮੀ ਟਕਸਾਲ ਮੁਖੀ ਅਜ ਉਕਤ ਮੁਦੇ ਸੰਬੰਧੀ ਅਕਾਲੀ ਦਲ ਅਤੇ ਸ੍ਰੋਮਣੀ ਕਮੇਟੀ ਵਲੋਂ ਭਾਈ ਗੋਬਿੰਦ ਸਿੰਘ ਲੌਗੋਵਾਲ ਦੀ ਅਗਵਾਈ ‘ਚ ਸਰਕਾਰ ਵਿਰੁਧ ਲਗਾਏ ਗਏ ਧਰਨੇ ਮੌਕੇ ਸ਼ਿਰਕਤ ਕਰ ਕੇ ਧਰਨਾਕਾਰੀਆਂ ਨੂੰ ਸੰਬੋਧਨ ਕਰ ਰਹੇ ਸਨ ਨੇ ਨਵੰਬਰ ’84 ਦੇ ਸਿਖ ਨਸਲਕੁਸ਼ੀ ਦੇ ਸ਼ਹੀਦਾਂ ਨੂੰ ਸ਼ਰਧਾਂਚਲੀ ਭੇਟ ਕਰਨ ਉਪਰੰਤ ਸਿਖ ਜਗਤ ਨੂੰ ਆਪਣੇ ਵਖਰੇਵਿਆਂ ਤੋਂ ਉਪਰ ਉਠ ਕੇ ਇਕਜੁੱਟ ਹੋ ਕੇ ਗੁਰੂ ਸਾਹਿਬਾਨ ਦੇ ਸਤਿਕਾਰ ਅਤੇ ਕੌਮੀ ਕਾਜ ਲਈ ਸੰਘਰਸ਼ ਕਰਨ ਅਤੇ ਸ੍ਰੋਮਣੀ ਕਮੇਟੀ ਨੂੰ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਕਿਹਾ ਗੁਰੂ ਸਾਹਿਬਾਨ ਦੇ ਸਤਿਕਾਰ ਹਿਤ ‘ਚ ਸਮੁਚੀ ਸਿਖ ਜਗਤ ਵਲੋਂ ਸਾਂਝੇ ਰੂਪ ‘ਚ ਉਲੀਕੇ ਜਾਣ ਵਾਲੇ ਪ੍ਰੋਗਰਾਮ ‘ਚ ਦਮਦਮੀ ਟਕਸਾਲ ਅਤੇ ਸੰਤ ਸਮਾਜ ਵਲੋਂ ਪੂਰਨ ਸਹਿਯੋਗ ਰਹੇਗਾ। ਉਹਨਾਂ ਗੁਰ ਇਤਿਹਾਸ ਪ੍ਰਤੀ ਨਿਰਵਿਵਾਦ ਪੁਸਤਕਾਂ ਲਈ ਸ੍ਰੋਮਣੀ ਕਮੇਟੀ , ਸਿਖ ਵਿਦਵਾਨਾਂ, ਧਾਰਮਿਕ ਸੰਸਥਾਵਾਂ ਦੀ ਇਕ ਸਾਂਝੀ ਕਮੇਟੀ ਬਣਾ ਕੇ ਗੁਰ ਇਤਿਹਾਸ ਪ੍ਰਤੀ ਲਏ ਜਾਣ ਵਾਲੇ ਪਖਾਂ ਨੂੰ ਗੁਰਮਤਿ ਕਸਵਟੀ ਤੋਂ ਪਰਖ ਕਰਨ ਉਪਰੰਤ ਹੀ ਛਪਵਾਉਣ ਦੀ ਸਲਾਹ ਦਿਤੀ। ਉਹਨਾਂ ਕਿਹਾ ਕਿ ਗੁਰਬਾਣੀ ਅਤੇ ਸਿੱਖ ਇਤਿਹਾਸ ਕੌਮ ਦੀ ਜੀਵਨ-ਜਾਚ ਹਨ ਅਤੇ ਪੰਜਾਬ ਸਰਕਾਰ ਨੇ ਗੁਰ ਇਤਿਹਾਸ ਨਾਲ ਛੇੜ-ਛਾੜ ਕਰਦਿਆਂ ਘਟੀਆ ਦਰਜੇ ਦੀ ਸ਼ਬਦਾਵਲੀ ਵਰਤ ਕੇ ਬਹੁਤ ਗਲਤ ਕੀਤਾ ਹੈ। ਉਹਨਾਂ ਕਿਹਾ ਕਿ ਸਕੂਲੀ ਪੁਸਤਕਾਂ ‘ਚ ਇਤਿਹਾਸ ਪ੍ਰਤੀ ਉਹ ਮਨਘੜਤ ਤਥ ਸ਼ਾਮਿਲ ਕਰਦਿਤੇ ਗਏ ਜੋ ਇਤਿਹਾਸ ਦਾ ਅੰਗ ਨਹੀਂ ਨਹੀ ਹਨ। ਉਹਨਾਂ ਸ੍ਰੋਮਣੀ ਕਮੇਟੀ ਵਲੋਂ ਪੰਜਾਬ ਸਰਕਾਰ ਦੀ ਇਸ ਸਿੱਖ ਵਿਰੋਧੀ ਚਾਲ ਦਾ ਪਰਦਾਫਾਸ ਕਰਨ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਉਕਤ ਕਿਤਾਬਾਂ ਦਾ ਵਿਸ਼ਲੇਸ਼ਨ ਕਰ ਕੇ ਸਿਖ ਪੰਥ ਦੀ ਕਚਹਿਰੀ ‘ਚ ਨਾ ਰਖਿਆ ਹੁੰਦਾ ਤਾਂ ਬਚਿਆਂ ‘ਚ ਕਈ ਗਲਤਫੈਮੀਆਂ ਪੈਦਾ ਹੋ ਜਾਣੀਆਂ ਸਨ। ਜੇਕਰ ਇਹ ਮਾਮਲਾ ਦੱਬਿਆ ਰਹਿ ਜਾਂਦਾ ਤਾਂ ਕੌਮ ਦੀਆਂ ਅਗਲੀਆਂ ਪੀੜੀਆਂ ਅੰਦਰ ਗੁਰੂ ਸਾਹਿਬਾਨ ਪ੍ਰਤੀ ਗਲਤ ਧਾਰਨਾ ਹੀ ਪੱਕੀ ਹੋ ਜਾਣੀ ਸੀ। ਉਨ੍ਹਾਂ ਇਸ ਮਾਮਲੇ ‘ਤੇ ਸਮੁੱਚੀ ਕੌਮ ਅਤੇ ਧਾਰਮਿਕ, ਸਮਾਜਿਕ, ਰਾਜਨੀਤਕ ਜਥੇਬੰਦੀਆਂ ਨੂੰ ਇਕਜੁਟ ਹੋਣ ਦੀ ਅਪੀਲ ਕੀਤੀ ਅਤੇ ਦਮਦਮੀ ਟਕਸਾਲ ਵੱਲੋਂ ਇਸ ਸੰਘਰਸ਼ ਵਿਚ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਬਾਬਾ ਹਰਨਾਮ ਸਿੰਘ ਖ਼ਾਲਸਾ ਨੂੰ ਸਿਰੋਪਾਓ ਦੇ ਕੇ ਸਨਮਾਨ ਦਿੱਤਾ।
ਇਸ ਮੌਕੇ ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਵਾਲੇ, ਭਾਈ ਰਾਜਿੰਦਰ ਸਿੰਘ ਮਹਿਤਾ,ਭਾਈ ਅਜਾਇਬ ਸਿੰਘ ਅਭਿਆਸੀ, ਸ. ਗੁਰਤੇਜ ਸਿੰਘ ਢੱਡੇ, ਸ. ਗੁਰਮੀਤ ਸਿੰਘ ਬੂਹ, ਸ. ਭਗਵੰਤ ਸਿੰਘ ਸਿਆਲਕਾ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਪਰਮਜੀਤ ਸਿੰਘ ਖ਼ਾਲਸਾ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਭਾਈ ਰਾਮ ਸਿੰਘ, ਸ. ਸੁਖਵਰਸ਼ ਸਿੰਘ ਪਨੂੰ, ਸ. ਅਮਰੀਕ ਸਿੰਘ ਵਿਛੋਆ, ਸ. ਮਨਜੀਤ ਸਿੰਘ ਬੱਪੀਆਣਾ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਚਰਨਜੀਤ ਸਿੰਘ ਕਾਲੇਵਾਲ, ਸ. ਬਲਦੇਵ ਸਿੰਘ ਚੂੰਘਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਅਜਮੇਰ ਸਿੰਘ ਖੇੜਾ, ਬਾਬਾ ਨਿਰਮਲ ਸਿੰਘ ਨੌਸ਼ਹਿਰਾਢਾਲਾ, ਜਥੇਦਾਰ ਗੁਰਲਾਲ ਸਿੰਘ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਸੁਖਮਿੰਦਰ ਸਿੰਘ ਨਿੱਜੀ ਸਕੱਤਰ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਬਿਜੈ ਸਿੰਘ ਬਾਦੀਆਂ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਸਤਿੰਦਰ ਸਿੰਘ, ਸ. ਸੁਲੱਖਣ ਸਿੰਘ ਭੰਗਾਲੀ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਨਿਸ਼ਾਨ ਸਿੰਘ, ਸ. ਸੁਖਵਿੰਦਰ ਸਿੰਘ ਅਗਵਾਨ, ਸ. ਦਰਸ਼ਨ ਸਿੰਘ ਲੌਂਗੋਵਾਲ, ਸ. ਜਗਜੀਤ ਸਿੰਘ ਜੱਗੀ, ਸ. ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਸਮੇਤ ਸ਼੍ਰੋਮਣੀ ਕਮੇਟੀ ਦਾ ਸਟਾਫ਼ ਵੱਡੀ ਗਿਣਤੀ ਵਿਚ ਮੌਜੂਦ ਸੀ।