ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਰਾਮ ਜਨਮਭੂਮੀ-ਬਾਬਰੀ ਮਸਜਿਦ ਭੂਮੀ ਵਿਵਾਦ ਮਾਮਲੇ ਤੇ ਜਲਦੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਚੀਫ਼ ਜਸਟਿਸ ਰੰਜਨ ਗੋਗੋਈ ਅਤੇ ਜਸਟਿਸ ਸੰਜੇ ਕਿਸ਼ਨ ਕੌਲ ਦੀ ਬੈਂਚ ਨੇ ਕਿਹਾ ਕਿ ਉਸ ਨੇ ਪਹਿਲਾਂ ਹੀ ਅਪੀਲਾਂ ਨੂੰ ਜਨਵਰੀ ਵਿੱਚ ਉਚਿਤ ਪੀਠ ਦੇ ਕੋਲ ਸੂਚੀਬੱਧ ਕਰ ਦਿੱਤਾ ਗਿਆ ਹੈ।
ਅਖਿਲ ਭਾਰਤੀ ਹਿੰਦੂ ਮਹਾਂਸਭਾ ਵੱਲੋਂ ਜਲਦੀ ਸੁਣਵਾਈ ਦੀ ਅਪੀਲ ਨੂੰ ਖਾਰਿਜ ਕਰਦੇ ਹੋਏ ਬੈਂਚ ਨੇ ਕਿਹਾ, ‘ਅਸਾਂ ਆਦੇਸ਼ ਪਹਿਲਾਂ ਹੀ ਦੇ ਦਿੱਤਾ ਹੈ।ਅਪੀਲ ਤੇ ਸੁਣਵਾਈ ਜਨਵਰੀ ਵਿੱਚ ਹੋਵੇਗੀ ਅਪੀਲ ਠੁਕਰਾਈ ਜਾਂਦੀ ਹੈ।’ ਇਸ ਤੋਂ ਪਹਿਲਾਂ ਰਾਮ ਮੰਦਿਰ ਮਾਮਲੇ ਦੇ ਸਬੰਧ ਵਿੱਚ ਸੁਪਰੀਮ ਕੋਰਟ ਨੇ ਕੇਵਲ ਤਿੰਨ ਮਿੰਟ ਵਿੱਚ ਹੀ ਸੁਣਵਾਈ ਜਨਵਰੀ 2019 ਤੱਕ ਟਾਲ ਦਿੱਤੀ ਸੀ।
ਵਰਨਣਯੋਗ ਹੈ ਕਿ ਇਸ ਮਾਮਲੇ ਦੀ ਸੁਣਵਾਈ ਵੀ ਮੁੱਖ ਜਸਟਿਸ ਰੰਜਨ ਗੋਗੋਈ, ਜਸਟਿਸ ਐਸ.ਕੇ.ਕੌਲ ਅਤੇ ਜਸਟਿਸ ਕੇ. ਐਮ. ਜੋਸਫ਼ ਦੀ ਬੈਂਚ ਨੇ ਕੀਤੀ ਸੀ। ਮਾਮਲੇ ਦੀ ਸੁਣਵਾਈ ਕਿਸ ਤਾਰੀਖ ਨੂੰ ਸ਼ੁਰੂ ਹੋਵੇਗੀ, ਇਸ ਬਾਰੇ ਫੈਂਸਲਾ ਵੀ ਜਨਵਰੀ ਵਿੱਚ ਹੀ ਹੋਵੇਗਾ। ਸੁਣਵਾਈ ਰੋਜ਼ਾਨਾ ਹੋਵੇਗੀ ਜਾਂ ਨਹੀਂ, ਇਸ ਬਾਰੇ ਵੀ ਅਜੇ ਕੋਈ ਨਿਰਣਾ ਨਹੀਂ ਲਿਆ ਗਿਆ।