ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਰੋਡਵੇਜ਼ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬੱਸ ਸਟੈਂਡ ਨਕੋਦਰ (ਰਜਿ.) ਦਾ ਵਫ਼ਦ ਆਪਣੀਆਂ ਮੰਗਾਂ ਸਬੰਧੀ ਸ. ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਧਾਇਕ ਹਲਕਾ ਸ਼ਾਹਕੋਟ ਨੂੰ ਮਿਲਿਆ। ਇਸ ਮੌਕੇ ਲਾਡੀ ਸ਼ੇਰੋਵਾਲੀਆ ਨਾਲ ਸੁਰਿੰਦਰਜੀਤ ਸਿੰਘ ਚੱਠਾ ਸੂਬਾ ਜਨਰਲ ਸਕੱਤਰ ਜੱਟ ਮਹਾਂ ਸਭਾ, ਸੁਖਦੀਪ ਸਿੰਘ ਸੋਨੂੰ ਕੰਗ ਪੀ.ਏ., ਜਗਤਾਰ ਸਿੰਘ ਤਾਰੀ ਕਾਂਗਰਸੀ ਆਗੂ ਤੇ ਸਾਧੂ ਰਾਮ ਸ਼ਰਮਾ ਮਲਸੀਆਂ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਸਭ ਤੋਂ ਪਹਿਲਾ ਵਫ਼ਦ ਨੇ ਲਾਡੀ ਸ਼ੇਰੋਵਾਲੀਆ ਨੂੰ ‘ਸ਼ਾਹਕੋਟ ਜ਼ਿਮਨੀ ਚੋਣ’ ਵੱਡੀ ਲੀਡ ਨਾਲ ਜਿੱਤ ਕੇ ਵਿਧਾਇਕ ਬਣਨ ‘ਤੇ ਵਧਾਈ ਦਿੱਤੀ ਤੇ ਉਨਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਲਾਲ ਸਿੰਘ ਬੱਲ ਵਲੋਂ ਵਿਧਾਇਕ ਲਾਡੀ ਸ਼ੇਰੋਵਾਲੀਆ ਨੂੰ ਰੋਡਵੇਜ਼ ਪੈਨਸ਼ਨਰਜ਼ ਦੀਆਂ ਮੁੱਖ ਮੰਗਾਂ ਜਿਨਾਂ ‘ਚ 23 ਮਹੀਨੇ ਦੀਆਂ ਡੀ.ਏ ਦੀਆਂ ਕਿਸ਼ਤਾਂ ਦਾ ਬਕਾਇਆ, ਜਨਵਰੀ 2017, ਜੁਲਾਈ 2017, ਜਨਵਰੀ 2018 ਤੇ ਜੁਲਾਈ 2018 ਦਾ ਡੀ.ਏ. ਤੇ ਛੇਵੇਂ ਪੇ-ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਵਾਉਣ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਲਾਡੀ ਸ਼ੇਰੋਵਾਲੀਆ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਹ ਉਨਾਂ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੱਕ ਪਹੁੰਚਾਉਣਗੇ। ਇਸ ਮੌਕੇ ਤਰਨਜੀਤ ਸਿੰਘ, ਨਿਰਮਲ ਸਿੰਘ ਪੱਬੀ, ਹਰਬਲਾਸ, ਨਿਰਮਲ ਸਿੰਘ ਸਕੱਤਰ, ਗੁਰਚਰਨ ਸਿੰਘ ਕੰਗ, ਜੋਗਿੰਦਰ ਸਿੰਘ ਬਾਲੋਕੀ, ਨਰਿੰਦਰ ਕੁਮਾਰ, ਰਣਜੀਤ ਸਿੰਘ, ਜੋਗਿੰਦਰਪਾਲ ਸਿੰਘ ਲੱਧੜ, ਗੁਰਦਿਆਲ ਸਿੰਘ, ਗੁਰਚਰਨ ਸਿੰਘ, ਬਹਾਦਰ ਚੰਦ ਭੱਟੀ, ਹਰਬੰਸ ਸਿੰਘ ਮੋਤੀਪੁਰ, ਦੇਸ ਰਾਜ ਆਦਿ ਹਾਜ਼ਰ ਸਨ।
ਵਿਧਾਇਕ ਸ਼ੇਰੋਵਾਲੀਆ ਨੂੰ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦਾ ਵਫ਼ਦ ਮੰਗਾਂ ਸਬੰਧੀ ਮਿਲਿਆ
This entry was posted in ਪੰਜਾਬ.