ਨਵੀਂ ਦਿੱਲੀ – ਦੇਸ਼ ਦੇ ਨਵੇਂ ਚੁਣੇ ਗਏ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਐਤਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਸ਼ਨਿਚਰਵਾਰ ਨੂੰ ਰੀਟਾਇਰ ਹੋਏ ਓਪੀ ਰਾਵਤ ਦੀ ਜਗ੍ਹਾ ਲਈ। ਕੇਂਦਰ ਸਰਕਾਰ ਵੱਲੋਂ ਪਹਿਲਾਂ ਹੀ ਸੁਨੀਲ ਅਰੋੜਾ ਨੂੰ ਰਸਮੀ ਤੌਰ ਤੇ ਦੇਸ਼ ਦਾ ਅਗਲਾ ਮੁੱਖ ਚੋਣ ਕਮਿਸ਼ਨਰ ਨਿਯੁਕਤ ਕਰਨ ਦਾ ਐਲਾਨ ਕੀਤਾ ਸੀ। ਰਾਸ਼ਟਰਪਤੀ ਨੇ ਚੋਣ ਕਮਿਸ਼ਨ ਵਿੱਚੋਂ ਸੱਭ ਤੋਂ ਸੀਨੀਅਰ ਅਧਿਕਾਰੀ ਸੁਨੀਲ ਅਰੋੜਾ ਨੂੰ ਮੁੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ ਹੈ।
ਨਵੇਂ ਬਣੇ ਮੁੱਖ ਚੋਣ ਕਮਿਸ਼ਨਰ ਸੁਨੀਲ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐਸ) ਦੇ 1980 ਬੈਚ ਦੇ ਰਾਜਸਥਾਨ ਕਾਡਰ ਦੇ ਰੀਟਾਇਰਡ ਅਧਿਕਾਰੀ ਹਨ। ਉਨ੍ਹਾਂ ਦੀ ਨਿਯੁਕਤੀ 31 ਅਗੱਸਤ 2017 ਨੂੰ ਹੋਈ ਸੀ। ਰਾਜਸਥਾਨ ਵਿੱਚ ਪ੍ਰਸ਼ਾਸਨਿਕ ਸੇਵਾ ਦੇ ਦੌਰਾਨ ਵੱਖ-ਵੱਖ ਜਿਲ੍ਹਿਆਂ ਵਿੱਚ ਤੈਨਾਤੀ ਦੇ ਇਲਾਵਾ 62 ਸਾਲਾ ਸੁਨੀਲ ਅਰੋੜਾ ਨੇ ਕੇਂਦਰ ਸਰਕਾਰ ਵਿੱਚ ਸਕੱਤਰ ਦੇ ਤੌਰ ਤੇ ਵੀ ਕੰਮ ਕੀਤਾ ਹੈ। ਉਹ ਰਾਜਸਥਾਨ ਦੇ ਮੁੱਖਮੰਤਰੀ ਦੇ ਪ੍ਰਧਾਨ ਸਕੱਤਰ ਦੇ ਤੌਰ ਤੇ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ।