ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਸ. ਦਰਬਾਰਾ ਸਿੰਘ ਮੈਮੋਰੀਅਲ ਸਰਕਾਰੀ ਕੰਨਿਆ ਸੈਕੰਡਰੀ ਸਕੂਲ, ਮਲਸੀਆਂ ਵਿਖੇ ਮਿਲੀ 26 ਲੱਖ 65 ਹਜ਼ਾਰ ਰੁਪਏ ਦੀ ਗਰਾਟ ਨਾਲ ਸਕੂਲ ਵਿੱਚ ਸਾਇੰਸ ਰੂਮ ਅਤੇ ਤਿੰਨ ਜਮਾਤਾਂ ਦੇ ਕਮਰੇ ਬਨਾਉਣ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਪਿ੍ਰੰਸੀਪਲ ਹਰਮੀਤ ਕੌਰ ਦੀ ਅਗਵਾਈ ’ਚ ਕਰਵਾਏ ਗਏ ਸਮਾਗਮ ਦੌਰਾਨ ਸ। ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਧਾਇਕ ਹਲਕਾ ਸ਼ਾਹਕੋਟ ਦੀ ਪਤਨੀ ਮਨਜਿੰਦਰ ਕੌਰ ਖਹਿਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨਾਂ ਨਾਲ ਜਸਵਿੰਦਰ ਕੌਰ, ਰਵਿੰਦਰ ਕੌਰ ਆਦਿ ਵੀ ਹਾਜ਼ਰ ਸਨ। ਮੁੱਖ ਮਹਿਮਾਨ ਮਨਜਿੰਦਰ ਕੌਰ ਖਹਿਰਾ ਨੇ ਨੀਂਹ ਪੱਥਰ ਰੱਖਣ ਦੀ ਰਸਮ ਤੋਂ ਬਾਅਦ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਬਹੁਤ ਹੀ ਵਧੀਆ ਉਪਰਾਲੇ ਕਰ ਰਹੀ ਹੈ ਅਤੇ ਲੜਕੀਆਂ ਦੀ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਪਿ੍ਰੰਸੀਪਲ ਹਰਮੀਤ ਕੌਰ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੜਕੀਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਵਿੱਚ ਸਰਕਾਰੀ ਸਕੂਲਾਂ ਦਾ ਵਿਸ਼ੇਸ਼ ਯੋਗਦਾਨ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਨੀਤਾ ਮੈਂਬਰ ਐਸ.ਐਮ.ਸੀ., ਮਾਸਟਰ ਗੁਰਮੇਜ ਸਿੰਘ, ਗੁਰਮੁੱਖ ਸਿੰਘ ਐਲ.ਆਈ.ਸੀ., ਵਿਜੇ ਪੱਬੀ, ਜਸਵੀਰ ਸਿੰਘ ਸ਼ੀਰਾ, ਸਰਬਜੀਤ, ਸੁਰਿੰਦਰ ਸਾਗਰ, ਅਸ਼ਵਨੀ ਭੁੱਟੋ, ਮਾ. ਗੁਰਦੇਵ ਸਿੰਘ, ਜਗੀਰ ਸਿੰਘ ਠੇਕੇਦਾਰ, ਅਨਿਲ ਕੁਮਾਰ, ਰਵਿੰਦਰ ਸਿੰਘ, ਸਤਨਾਮ ਸਿੰਘ, ਰਾਜਨ ਸਭਰਵਾਲ ਆਦਿ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।