ਨਵੀਂ ਦਿੱਲੀ : ਸ਼੍ਰੋਮਣੀ ਸ਼ਸਤ੍ਰ ਵਿਦਿਆ ਦਲ ਦੇ ਪ੍ਰਧਾਨ ਸ. ਬਲਦੇਵ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੇ ਨਾਲ ਹੀ ਯਮੁਨਾ ਪਾਰ ਦੀਆਂ ਵੱਖ ਵੱਖ ਸਿੰਘ ਸਭਾਵਾਂ, ਸਿੱਖ ਜਥੇਬੰਦੀਆਂ ਦੇ ਪ੍ਰਧਾਨਾਂ, ਸਕਤੱਰਾਂ ਅਤੇ ਹੋਰ ਮੁਖੀਆਂ ਵਲੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਸ। ਜਤਿੰਦਰਪਾਲ ਸਿੰਘ ਗੋਲਡੀ ਦੇ ਗੁਰਦੁਆਰਾ ਕਮੇਟੀ ਦੀ ਇੱਕ ਮਹਤੱਵਪੂਰਣ ਕੌਂਸਿਲ, ਧਰਮ ਪ੍ਰਚਾਰ ਕੌਂਸਿਲ ਦਾ ਮੈਂਬਰ ਬਣਨ ਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਸਾਰੇ ਸਜਣਾਂ ਵਲੋਂ ਆਪਜੀ ਨੂੰ ਬੁੱਕੇ ਭੇਂਟ ਕਰ ਅਤੇ ਫੁਲਾਂ ਦੇ ਹਾਰ ਪਾ ਕੇ ਸਨਮਾਨਤ ਕੀਤਾ ਗਿਆ। ਸ। ਜਤਿੰਦਰਪਾਲ ਸਿੰਘ ਗੋਲਡੀ ਨੇ ਆਪਣੇ ਇਸ ਸਨਮਾਨ ਦੇ ਲਈ ਆਏ ਸਾਰੇ ਮੁਖੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦਾ ਇਹ ਸਨਮਾਨ ਇਲਾਕੇ ਦੀਆਂ ਸਮੂਹ ਸੰਗਤਾਂ ਦਾ ਸਨਮਾਨ ਹੈ, ਜਿਨ੍ਹਾਂ ਉਨ੍ਹਾਂ ਨੂੰ ਆਪਣੀ ਪ੍ਰਤੀਨਿਧਤਾ ਕਰਨ ਦੀ ਜ਼ਿਮੇਂਦਾਰੀ ਸੌਂਪ ਗੁਰਦੁਆਰਾ ਕਮੇਟੀ ਦਾ ਮੈਂਬਰ ਬਣਾ ਕੇ ਭੇਜਿਆ ਹੈ। ਇਸ ਮੌਕੇ ਉਨ੍ਹਾਂ ਇਹ ਆਸ ਪ੍ਰਗਟ ਕੀਤੀ ਕਿ ਇਸ ਵਰ੍ਹੇ ਆ ਰਹੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੌਕੇ ਤੇ ਗੁਰੂ ਸਾਹਿਬ ਦਾ ਸੰਦੇਸ਼ ਘਰ-ਘਰ ਪਹੁੰਚਾਣ ਵਿੱਚ ਇਲਾਕੇ ਦੀਆਂ ਸੰਗਤਾਂ ਵਲੋਂ ਉਨ੍ਹਾਂ ਨੂੰ ਪੂਰਾ-ਪੂਰਾ ਸਹਿਯੋਗ ਮਿਲੇਗਾ।