ਲੁਧਿਆਣਾ – ਕੁੰਦਨ ਵਿਦਿਆ ਮੰਦਿਰ ਸਕੂਲ, ਸਿਵਲ ਲਾਈਨਜ਼ ਵੱਲੋਂ ਵਿਦਿਆਰਥੀਆਂ ਵਿਚਲੀਆਂ ਪ੍ਰਤਿਭਾਵਾਂ ਨੂੰ ਉਜਾਗਰ ਕਰਨ ਦੇ ਮੰਤਵ ਨਾਲ ਕੈਂਪਸ ਵਿਚ ਸਟੇਜ ਡਾਂਸ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਛੋਟੇ ਛੋਟੇ ਬੱਚਿਆਂ ਖ਼ੂਬਸੂਰਤ ਡਾਂਸ ਦੇ ਪੇਸ਼ਕਾਰੀ ਕਰਦੇ ਹੋਏ ਆਪਣੀਆਂ ਪ੍ਰਤਿਭਾਵਾਂ ਦਾ ਪ੍ਰਦਰਸ਼ਨ ਕੀਤਾ ।ਇਸ ਮੌਕੇ ਤੇ ਸਬੰਧਿਤ ਬੱਚਿਆਂ ਦੇ ਮਾਪਿਆਂ ਨੂੰ ਵੀ ਉਨ੍ਹਾਂ ਦੇ ਬੱਚਿਆਂ ਦੀ ਪ੍ਰਤਿਭਾ ਵਿਖਾਉਣ ਲਈ ਸੱਦਾ ਦਿਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸਵਾਗਤ, ਈਸਟ ਯਾ ਵੈਸਟ ਮਾਈ ਸਕੂਲ ਇਜ਼ ਬੈਸਟ, ਵਾਤਾਵਰਨ ਸੁਰੱਖਿਆ, ਸਵੱਛ ਭਾਰਤ, ਮਾਤਾ ਪਿਤਾ ਨਾਲ ਸ਼ਾਨਦਾਰ ਦੁਨੀਆ ਅਤੇ ਭਾਰਤ ਦੇ ਵੱਖ ਵੱਖ ਰੰਗ ਜਿਹੇ ਗਰੁੱਪ ਖ਼ੂਬਸੂਰਤ ਰੰਗਾਂ ਦੀ ਪੇਸ਼ਕਾਰੀ ਕੀਤੀ ਗਈ।
ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਨਵਿਤਾ ਪੁਰੀ ਨੇ ਹਾਜ਼ਰ ਮਾਪਿਆਂ ਨੂੰ ਜੀ ਆਇਆ ਕਹਿੰਦੇ ਹੋਏ ਆਪਣੇ ਸੰਬੋਧਨ ਵਿਚ ਕਿਹਾ ਕਿ ਹਰ ਬੱਚੇ ਅੰਦਰ ਕੋਈ ਨਾ ਕੋਈ ਪ੍ਰਤਿਭਾ ਹੁੰਦੀ ਹੈ। ਜਦ ਕਿ ਅਜਿਹੀਆਂ ਸਭਿਆਚਾਰਕ ਗਤੀਵਿਧੀਆਂ ਬੱਚਿਆਂ ਵਿਚਲੀਆਂ ਪ੍ਰਤਿਭਾਵਾਂ ਨੂੰ ਉਜਾਗਰ ਕਰਨ ਲਈ ਸਹਾਈ ਸਿੱਧ ਹੁੰਦੀਆਂ ਹਨ। ਇਸ ਦੇ ਨਾਲ ਬੱਚਿਆਂ ਨੂੰ ਪੜਾਈ ਤੋਂ ਥੋੜਾ ਹੱਟ ਕੇ ਕੁੱਝ ਨਵਾਂ ਕਰਨ ਦਾ ਮੌਕਾ ਮਿਲਦਾ ਹੈ। ਪ੍ਰਿੰਸੀਪਲ ਪੁਰੀ ਨੇ ਹਾਜ਼ਰ ਮਾਪਿਆਂ ਨੂੰ ਆਪਣੇ ਬੱਚੇ ਵਿਚਲੀ ਪ੍ਰਤਿਭਾ ਨੂੰ ਪਛਾਣਦੇ ਹੋਏ ਪੜਾਈ ਦੇ ਨਾਲ ਨਾਲ ਉਨ੍ਹਾਂ ਦੀਆਂ ਦਿਲਚੱਸਪੀਆਂ ਅਤੇ ਸਰੀਰਕ ਕਸਰਤਾਂ ਤੇ ਵੀ ਧਿਆਨ ਦੇਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਮਾਪਿਆਂ ਨੇ ਵੀ ਆਪਣੇ ਲਾਡਲਿਆਂ ਵੱਲੋਂ ਪੇਸ਼ ਕੀਤੀ ਪੇਸ਼ਕਾਰੀ ਦੀ ਤਾੜੀਆਂ ਰਾਹੀਂ ਪ੍ਰਸੰਸਾ ਕੀਤੀ।