ਨਵੀਂ ਦਿੱਲੀ – ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਜਥੇਦਾਰ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਦੇ ਦਿੱਲੀ ਪੁੱਜਣ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸ੍ਰ. ਹਰਮੀਤ ਸਿੰਘ ਕਾਲਕਾ, ਸ੍ਰ: ਚਮਨ ਸਿੰਘ ਮੈਂਬਰ ਧਰਮ ਪ੍ਰਚਾਰ ਕੌਂਸਿਲ ਅਤੇ ਸ੍ਰ. ਵਿਕਰਮ ਸਿੰਘ ਰੋਹਿਣੀ ਮੈਂਬਰ ਦਿੱਲੀ ਗੁਰਦੁਆਰਾ ਕਮੇਟੀ ਨੇ ਹਾਰਦਿਕ ਸੁਆਗਤ ਕੀਤਾ ਅਤੇ ਉਨ੍ਹਾਂ ਨਾਲ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮਨਾਉਣ ਅਤੇ ਧਰਮ ਪ੍ਰਚਾਰ ਦਾ ਵਿਸ਼ਥਾਰ ਕੀਤੇ ਜਾਣ ਸੰਬੰਧੀ ਗੰਭੀਰ ਵਿਚਾਰ ਵਟਾਂਦਰਾ ਕੀਤਾ।
ਸਿੰਘ ਸਾਹਿਬ ਹਰਪ੍ਰੀਤ ਸਿੰਘ ਅਤੇ ਗਿਆਨੀ ਇਕਬਾਲ ਸਿੰਘ ਦਾ ਡੀਐਸਜੀਪੀਸੀ ਮੈਂਬਰਾਂ ਵੱਲੋਂ ਹਾਰਦਿਕ ਸਵਾਗਤ
This entry was posted in ਭਾਰਤ.