ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨਮੰਤਰੀ ਨਵਾਜ਼ ਸ਼ਰੀਫ਼ ਨੇ ਦੋ ਮਿੱਤਰ ਦੇਸ਼ਾਂ ਤੋਂ ਮੱਦਦ ਮੰਗ ਕੇ ਆਪਣੀ ਰਿਹਾਈ ਕਰਵਾਉਣ ਦੇ ਯਤਨ ਕੀਤੇ ਹਨ। ਉਨ੍ਹਾਂ ਨੇ ਦੋਵਾਂ ਦੇਸ਼ਾਂ ਦੇ ਨਾਵਾਂ ਦਾ ਜਿਕਰ ਨਹੀਂ ਕੀਤਾ। ਇਮਰਾਨ ਖਾਨ ਨੇ ਕਿਹਾ ਕਿ ਇਨ੍ਹਾਂ ਦੇਸ਼ਾਂ ਨੇ ਨਵਾਜ਼ ਸ਼ਰੀਫ਼ ਦੀ ਰਿਹਾਈ ਲਈ ਕੋਈ ਦਬਾਅ ਨਹੀਂ ਬਣਾਇਆ, ਸਿਰਫ਼ ਇਸ ਬਾਰੇ ਦੱਸਿਆ ਹੀ ਹੈ। ਇਮਰਾਨ ਨੇ ਕਿਹਾ,’ਉਨ੍ਹਾਂ ਦੇਸ਼ਾਂ ਨੇ ਮੈਨੂੰ ਕਿਹਾ ਕਿ ਅਸੀਂ ਦਖਲਅੰਦਾਜੀ ਨਹੀਂ ਕਰਾਂਗੇ।’
ਪਾਕਿਸਤਾਨ ਦੇ ਸਾਬਕਾ ਪ੍ਰਧਾਨਮੰਤਰੀ ਨਵਾਜ਼ ਸ਼ਰੀਫ਼ 24 ਦਿਸੰਬਰ 2018 ਤੋਂ ਲਾਹੌਰ ਦੀ ਕੋਟ ਲੱਖਪੱਤ ਜੇਲ੍ਹ ਵਿੱਚ ਬੰਦ ਹਨ। ਸ਼ਰੀਫ਼ ਪ੍ਰੀਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕੋਈ ਵੀ ਗੱਲਤ ਕੰਮ ਨਹੀਂ ਕੀਤਾ। ਉਨ੍ਹਾਂ ਦੇ ਖਿਲਾਫ਼ ਭ੍ਰਿਸ਼ਟਾਚਾਰ ਦੇ ਜੋ ਵੀ ਆਰੋਪ ਲਗਾਏ ਗਏ ਹਨ, ਉਹ ਸਾਰੇ ਰਾਜਨੀਤੀ ਤੋਂ ਪ੍ਰੇਰਿਤ ਹਨ। ਪਾਕਿਸਤਾਨੀ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਕਿਹਾ ਹੈ ਕਿ ਭ੍ਰਿਸ਼ਟਾਚਾਰ ਦੇ ਲਈ ਦੋਸ਼ੀ ਠਹਿਰਾਏ ਗਏ ਲੋਕਾਂ ਨੂੰ ਤਦ ਤੱਕ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ, ਜਦੋਂ ਤੱਕ ਉਹ ਚੋਰੀ ਕੀਤਾ ਗਿਆ ਧੰਨ ਵਾਪਿਸ ਨਹੀਂ ਕਰ ਦਿੰਦੇ।
ਪ੍ਰਧਾਨਮੰਤਰੀ ਨੇ ਕਿਹਾ, ‘ਦਲੀਲ ਦੀ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ ਅਤੇ ਇਸ ਮਾਮਲੇ ਵਿੱਚ ਕੋਈ ਵੀ ਵਿਦੇਸ਼ੀ ਦੇਸ਼ ਕੁਝ ਨਹੀਂ ਕਰ ਸਕਦਾ। ਉਨ੍ਹਾਂ ਨੂੰ (ਜਰਦਾਰੀ ਅਤੇ ਸ਼ਰੀਫ਼) ਧੰਨ ਦਾ ਭੁਗਤਾਨ ਕਰਨਾ ਹੋਵੇਗਾ।’ ਸਾਬਕਾ ਰਾਸ਼ਟਰਪਤੀ ਜਰਦਾਰੀ ਵੀ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਨੈਸ਼ਨਲ ਅਕਾਊਂਟੇਬਿਿਲਟੀ ਬਿਊਰੋ ਦੀ ਹਿਰਾਸਤ ਵਿੱਚ ਹਨ।