ਲੁਧਿਆਣਾ- ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੀਏਏ ਦੇ ਵਿਰੋਧ ਵਿੱਚ ‘ਸੰਵਿਧਾਨ ਬਚਾਓ ਦੇਸ਼ ਬਚਾਓ’ ਪੈਦਲ ਮਾਰਚ ਕੱਢਿਆ ਗਿਆ। ਇਸ ਪੈਦਲ ਮਾਰਚ ਵਿੱਚ ਮੁੱਖ ਮੰਤਰੀ ਦੇ ਇਲਾਵਾ ਆਸ਼ਾ ਕੁਮਾਰੀ, ਸੁਨੀਲ ਜਾਖੜ, ਪਰਨੀਤ ਕੌਰ, ਮਨਪ੍ਰੀਤ ਬਾਦਲ ਅਤੇ ਹੋਰ ਬਹੁਤ ਸਾਰੇ ਨੇਤਾ ਸ਼ਾਮਿਲ ਹੋਏ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਨਾਗਰਿਕਤਾ ਸੋਧ ਐਕਟ (ਸੀਏਏ) ਨੂੰ ਪੰਜਾਬ ਵਿੱਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਦੇਸ਼ ਵਿੱਚ 16 ਰਾਜ ਇਸ ਦੇ ਖਿਲਾਫ਼ ਹਨ ਅਤੇ ਪੰਜਾਬ ਵੀ ਉਨ੍ਹਾਂ ਦੇ ਨਾਲ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਬੀਜੇਪੀ ਦੁਆਰਾ ਲਿਆਂਦੇ ਗਏ ਕਾਨੂੰਨਾਂ ਨੂੰ ਗੱਲਤ ਠਹਿਰਾਉਂਦੇ ਹੋਏ ਇਸ ਨੂੰ ਸੰਵਿਧਾਨ ਤੇ ਹਮਲਾ ਕਰਾਰ ਦਿੱਤਾ। ਇਸ ਮਾਰਚ ਦੌਰਾਨ ਇਕੱਠੇ ਹੋਏ ਲੋਕਾਂ ਨੇ ਬੀਜੇਪੀ ਸਰਕਾਰ ਦੇ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪੰਜਾਬ ਪੁਲਿਸ ਨੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹੋਏ ਸਨ।
ਅੱਜ ਪੰਜਾਬ ਭਰ ਦੇ ਲੋਕਾਂ ਵੱਲੋਂ ਲੁਧਿਆਣਾ ਵਿਖੇ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਸਾਡਾ ਦੇਸ਼ ਸਾਡੇ ਸਾਰਿਆਂ ਦੇ ਖੂਨ ਤੇ ਪਸੀਨੇ ਨਾਲ ਬਣਿਆ ਚਾਹੇ ਉਹ ਕਿਸੇ ਵੀ ਧਰਮ ਦੇ ਵਿਅਕਤੀ ਦਾ ਕਿਉੰ ਨਾ ਹੋਵੇ। ਅਸੀਂ ਅਜਿਹੇ ਕਾਨੂੰਨ ਨੂੰ ਕਦੀਂ ਆਪਣਾ ਸਮਰਥਨ ਨਹੀਂ ਦਿਆਂਗੇ ਜੋ ਸਾਡੇ ਦੇਸ਼ ਨੂੰ ਧਰਮ ਦੇ ਆਧਾਰ ‘ਤੇ ਵੰਡਦਾ ਹੋਵੇ।