ਨਵੀਂ ਦਿੱਲੀ – ਪੱਛਮੀ ਬੰਗਾਲ ਦੀ ਮੁੱਖਮੰਤਰੀ ਮਮਤਾ ਬੈਨਰਜੀ ਨੇ ਨਾਗਰਿਕਤਾ ਸੁਧਾਰ ਕਾਨੂੰਨ ਅਤੇ ਐਨਆਰਸੀ ਦੇ ਬਹਾਨੇ ਕੇਂਦਰ ਸਰਕਾਰ ਦੀ ਜਮ ਕੇ ਆਲੋਚਨਾ ਕੀਤੀ। ਉਨ੍ਹਾਂ ਨੇ ਕਿਹਾ ਸ਼ਾਂਤੀਪੂਰਣ ਪ੍ਰਦਰਸ਼ਨਕਾਰੀਆਂ ਤੇ ਗੋਲੀਆਂ ਦੀ ਬੁਛਾਰ ਕੀਤੀ ਗਈ। ਆਸਾਮ ਵਿੱਚ ਐਨਆਰਸੀ ਕਰਕੇ 100 ਲੋਕਾਂ ਦੀ ਮੌਤ ਹੋ ਗਈ। ਪੱਛਮੀ ਬੰਗਾਲ ਵਿੱਚ ਵੀ 31 ਲੋਕਾਂ ਦੀ ਮੌਤ ਸਿਰਫ਼ ਡਰ ਕਰ ਕੇ ਹੀ ਹੋ ਗਈ।
ਮਮਤਾ ਬੈਨਰਜੀ ਨੇ ਨਦੀਆ ਜਿਲ੍ਹੇ ਵਿੱਚ ਆਯੋਜਿਤ ਇੱਕ ਰੈਲੀ ਦੌਰਾਨ ਕਿਹਾ, ‘ਆਸਾਮ ਵਿੱਚ 100 ਤੋਂ ਵੱਧ ਲੋਕਾਂ ਦੀ ਮੌਤ ਐਨਆਰਸੀ ਦੀ ਵਜ੍ਹਾ ਨਾਲ ਹੋਈ ਹੈ। ਪੱਛਮੀ ਬੰਗਾਲ ਵਿੱਚ 31-32 ਲੋਕਾਂ ਦੀ ਮੌਤ ਵੀ ਐਨਆਰਸੀ ਦੇ ਡਰ ਕਾਰਣ ਹੋਈ ਹੈ। ਸ਼ਾਂਤੀਪੂਰਣ ਪ੍ਰਦਰਸ਼ਨਕਾਰੀਆਂ ਤੇ ਗੋਲੀਆਂ ਚਲਾਈਆਂ ਗਈਆਂ।’ ਉਨ੍ਹਾਂ ਨੇ ਕਿਹਾ ਕਿ ਬੀਜੇਪੀ ਨਾਲ ਅਸਹਿਮਤੀ ਰੱਖਣ ਵਾਲੇ ਹਰ ਵਿਅਕਤੀ ਨੂੰ ਅੱਤਵਾਦੀ ਕਰਾਰ ਦਿੱਤਾ ਜਾਂਦਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨਵੀਂ ਟੈਕਸ ਵਿਵਸਥਾ ਨਾਲ ਲੋਕਾਂ ਨੂੰ ਬੇਵਕੂਫ ਬਣਾਉਣ ਦੀ ਕੋਸਿ਼ਸ਼ ਕਰ ਰਹੀ ਹੈ। ਮੁੱਖਮੰਤਰੀ ਮਮਤਾ ਨੇ ਕਿਹਾ ਕਿ ਮੈਂ ਉਸ ਸੰਗਠਨ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ ਜੋ ਲੋਕਾਂ ਵਿੱਚ ਘਿਰਣਾ ਫੈਲਾੳਂਦਾ ਹੈ।
ਮੁੱਖਮੰਤਰੀ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਦਸਤਾਵੇਜ਼ ਨਾ ਵਿਖਾਉਣ। ਉਨ੍ਹਾਂ ਨੇ ਕਿਹਾ ਕਿ ਜੇ ਕੋਈ ਤੁਹਾਨੂੰ ਆਧਾਰ ਕਾਰਡ ਜਮ੍ਹਾਂ ਕਰਵਾਉਣ ਲਈ ਕਹਿੰਦਾ ਹੈ ਜਾਂ ਤੁਹਾਡੇ ਪ੍ਰੀਵਾਰ ਦੀ ਕੋਈ ਡੀਟੇਲ ਮੰਗਦਾ ਹੈ ਤਾਂ ਉਸ ਨੂੰ ਤਦ ਤੱਕ ਨਾ ਦੇਵੋ ਜਦੋਂ ਤੱਕ ਮੈਂ ਆਪ ਨੂੰ ਸਿੱਥੇ ਤੌਰ ਤੇ ਨਾ ਕਹਾਂ।