ਇਸਲਾਮਾਬਾਦ – ਸੰਯੁਕਤ ਰਾਸ਼ਟਰ ਦੇ ਮੁੱਖ ਸਕੱਤਰ ਗੁਟਾਰੇਸ ਆਪਣੇ ਚਾਰ ਦਿਨਾਂ ਦੇ ਦੌਰੇ ਤੇ ਐਤਵਾਰ ਨੂੰ ਪਾਕਿਸਤਾਨ ਪਹੁੰਚੇ। ਇਸ ਦੌਰਾਨ ਉਹ ਅਫ਼ਗਾਨ ਸ਼ਰਨਾਰਥੀਆਂ ਤੇ ਅੰਤਰਰਾਸ਼ਟਰੀ ਸੰਮੇਲਨ ਵਿੱਚ ਭਾਗ ਲੈਣਗੇ। ਗੁਟਾਰੇਸ ਪਾਕਿਸਤਾਨ ਦੇ ਉਚ ਨੇਤਾਵਾਂ ਦੇ ਨਾਲ ਗੱਲਬਾਤ ਵੀ ਕਰਨਗੇ ਅਤੇ ਉਹ ਕਰਤਾਰਪੁਰ ਦੇ ਗੁਰਦੁਆਰਾ ਸਾਹਿਬ ਵੀ ਜਾਣਗੇ।
ਪਾਕਿਸਤਾਨ ਦੇ ਨੂਰ ਖਾਨ ਏਅਰ ਪੋਰਟ ਤੇ ਪਹੁੰਚੇ ਸੰਯੁਕਤ ਰਾਸ਼ਟਰ ਪ੍ਰਮੁੱਖ ਐਂਟੋਨੀਓ ਗੁਟਾਰੇਸ ਦਾ ਪਾਕਿਸਤਾਨ ਦੇ ਵਿਦੇਸ਼ ਵਿਭਾਗ ਅਤੇ ਪਾਕਿਸਤਾਨ ਵਿੱਚ ਸੰਯੁਕਤ ਰਾਸ਼ਟਰ ਦੇ ਉਚ ਅਧਿਕਾਰੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਉਹ ਪਾਕਿਸਤਾਨ ਵਿੱਚ 40 ਸਾਲਾਂ ਤੱਕ ਅਫ਼ਗਾਨ ਸ਼ਰਨਾਰਥੀਆਂ ਨੂੰ ਪਨਾਹ ਦੇਣ ਦੇ ਮੁੱਦੇ ਤੇ ਅੰਤਰਰਾਸ਼ਟਰੀ ਸੰਮੇਲਨ ਨੂੰ ਵੀ ਸੰਬੋਧਨ ਕਰਨਗੇ। ਉਹ ਲਾਹੌਰ ਵੀ ਜਾਣਗੇ ਅਤੇ ਕਰਤਾਰਪੁਰ ਵਿੱਚ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵੀ ਜਾਣਗੇ।