ਨਵੀਂ ਦਿੱਲੀ – ਤਬਲੀਗੀ ਜਮਾਤ ਦੇ ਦਿੱਲੀ ਦੇ ਨਿਜ਼ਾਮੂਦੀਨ ਵਿੱਚ ਕੀਤੇ ਗਏ ਧਾਰਮਿਕ ਪ੍ਰੋਗਰਾਮ ਵਿੱਚ ਸ਼ਾਮਿਲ ਕਈ ਲੋਕਾਂ ਦੇ ਕੋਰੋਨਾ ਵਾਇਰਸ ਦੇ ਲੱਛਣ ਮਿਲਣ ਤੋਂ ਬਾਅਦ ਜਮਾਤ ਦੇ ਲੋਕਾਂ ਨੂੰ ਮੀਡੀਆ ਵੱਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਮੁੱਦੇ ਤੇ ਜਮੀਅਤ ਉਲੇਮਾ-ਏ-ਹਿੰਦ ਸੁਪਰੀਮ ਕੋਰਟ ਪਹੁੰਚ ਗਿਆ ਹੈ। ਜਮੀਅਤ ਨੇ ਮੀਡੀਆ ਦੇ ਇੱਕ ਵਰਗ ਤੇ ਜਮਾਤ ਨੂੰ ਲੈ ਕੇ ਸੰਪਰਦਾਇਕ ਨਫ਼ਰਤ ਫੈਲਾਉਣ ਦਾ ਆਰੋਪ ਲਗਾਇਆ ਹੈ।
ਜਮੀਅਤ ਨੇ ਅਦਾਲਤ ਵਿੱਚ ਪਟੀਸ਼ਨ ਦਾਖਿਲ ਕਰਕੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਨੂੰ ਆਦੇਸ਼ ਦਿੱਤੇ ਜਾਣ ਕਿ ਇਸ ਲਈ ਜਿੰਮੇਵਾਰ ਲੋਕਾਂ ਦੇ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ। ਇਸ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਤਬਲੀਗੀ ਜਮਾਤ ਦੀ ਮੰਦਭਾਗੀ ਘਟਨਾ ਦਾ ਇਸਤੇਮਾਲ ਪੂਰੀ ਮੁਸਲਿਮ ਕੌਮ ਨੂੰ ਦੋਸੀ ਕਰਾਰ ਦੇਣ ਲਈ ਕੀਤਾ ਜਾ ਰਿਹਾ ਹੈ। ਪਿੱਛਲੇ ਮਹੀਨੇ ਤਬਲੀਗੀ ਜਮਾਤ ਦੇ ਸੰਮੇਲਨ ਵਿੱਚ ਘੱਟ ਤੋਂ ਘੱਟ ਦੇਸ਼ ਦੇ ਦੂਸਰੇ ਹਿੱਸਿਆਂ ਤੋਂ 9 ਹਜ਼ਾਰ ਦੇ ਕਰੀਬ ਲੋਕ ਸ਼ਾਮਿਲ ਹੋਏ ਸਨ।
ਕੇਂਦਰੀ ਸਿਹਤ ਵਿਭਾਗ ਨੇ ਹਾਲ ਹੀ ਵਿੱਚ ਦੇਸ਼ ਵਿੱਚ ਚਾਰ ਹਜ਼ਾਰ ਤੋਂ ਵੱਧ ਕੋਰਾਨਾ ਵਾਇਰਸ ਨਾਲ ਜੁੜੇ ਮਾਮਲੇ ਸਾਹਮਣੇ ਆਏ ਹਨ, ਜਿੰਨ੍ਹਾਂ ਵਿੱਚੋਂ ਇੱਕ ਹਜ਼ਾਰ 445 ਮਾਮਲੇ ਤਬਲੀਗੀ ਜਮਾਤ ਨਾਲ ਜੁੜੇ ਹੋਏ ਹਨ।