ਚੰਡੀਗੜ੍ਹ – ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਮਹਾਂਮਾਰੀ ਕਰ ਕੇ ਕਰਫਿਊ ਦੀ ਮਿਆਦ ਇੱਕ ਮਈ ਤੱਕ ਵਧਾ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਇਹ ਫੈਂਸਲਾ ਕਲ੍ਹ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ। ਮੁੱਖਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਹਾ ਕਿ ਰਾਜ ਵਿੱਚ 15 ਅਪਰੈਲ ਤੋਂ ਕਣਕ ਦੀ ਖ੍ਰੀਦ ਵੀ ਸ਼ੁਰੂ ਹੋ ਜਾਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਹਾ ਕਿ ਪੰਜਾਬ ਵਿੱਚ ਕੋਵਿਡ-19 ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਸਾਡੀ ਕੈਬਨਿਟ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਵਿੱਚ ਕਰਫਿਊ/ਲਾੱਕਡਾਊਨ ਦੀ ਮਿਆਦ 1 ਮਈ 2020 ਤੱਕ ਵਧਾਈ ਜਾ ਰਹੀ ਹੈ। ਇਹ ਔਖੀ ਘੜੀ ਹੈ ਤੇ ਸਾਨੂੰ ਸਾਰਿਆਂ ਨੂੰ ਪਹਿਲਾਂ ਨਾਲੋਂ ਵਧੇਰੇ ਸੁਚੇਤ ਰਹਿਣ ਦੀ ਲੋੜ ਹੈ। ਮੇਰੀ ਮੇਰੇ ਪੰਜਾਬ ਵਾਸੀਆਂ ਨੂੰ ਅਪੀਲ ਹੈ ਕਿ ਆਪਣੇ ਆਪਣੇ ਘਰਾਂ ਦੇ ਅੰਦਰ ਰਹੋ, ਸੁਰੱਖਿਅਤ ਰਹੋ ਤੇ ਸਿਹਤ ਪ੍ਰਤੀ ਦੱਸੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰੋ ਜਿਹੜੀ ਕਿ ਤੁਸੀਂ ਪਹਿਲਾਂ ਤੋਂ ਹੀ ਕਰ ਰਹੇ ਹੋ ਜਿਸ ਦਾ ਮੈਂ ਤਹਿ ਦਿਲੋਂ ਸ਼ੁਕਰਗੁਜ਼ਾਰ ਹਾਂ।
ਕੈਬਨਿਟ ਦੀ ਬੈਠਕ ਵਿੱਚ ਲਏ ਗਏ ਕੁੱਝ ਮਹਤੱਵਪੂਰਣ ਫ਼ੈਸਲੇ:
1. ਭੀੜ ਤੋਂ ਬਚਣ ਲਈ 3800 ਮੰਡੀਆਂ ਵਿੱਚ ਹੋਰ ਵਾਧਾ ਕੀਤਾ ਜਾਵੇਗਾ।
2. ਕੋਵਿਡ -19 ਲੜਾਈ ਵਿਚ ਪ੍ਰਾਈਵੇਟ ਹਸਪਤਾਲਾਂ ਨੂੰ ਸ਼ਾਮਲ ਕਰਨ ਅਤੇ ਸਾਰੇ ਪੰਜਾਬੀਆਂ ਲਈ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਕਲੀਨਿਕਲ ਸਥਾਪਨਾ ਆਰਡੀਨੈਂਸ ਨੂੰ ਪ੍ਰਵਾਨਗੀ।
3. ਆਰਥਿਕ ਪੁਨਰ ਸੁਰਜੀਤੀ ਯੋਜਨਾ ਅਤੇ ਕਰਫਿਊ ਤੋਂ ਬਾਹਰ ਨਿਕਲਣ ਦੀ ਰਣਨੀਤੀ ਦਾ ਸੁਝਾਅ ਦੇਣ ਲਈ ਪੇਸ਼ੇਵਰਾਂ ਦੀ 15 ਮੈਂਬਰੀ ਟਾਸਕ ਫੋਰਸ ਬਣਾਈ।
4. ਪੰਜਵੀਂ ਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਅਗਲੀਆਂ ਜਮਾਤਾਂ ‘ਚ ਪ੍ਰਮੋਟ ਕੀਤਾ ਜਾਵੇਗਾ।