ਵਾਸ਼ਿੰਗਟਨ – ਆਈਐਮਐਫ਼ ਅਨੁਸਾਰ ਪਿੱਛਲੇ 60 ਸਾਲਾਂ ਵਿੱਚ ਇਹ ਪਹਿਲੀ ਵਾਰ ਹੈ ਕਿ ਇਸ ਸਾਲ ਏਸਿ਼ਆਈ ਦੇਸ਼ਾਂ ਦਾ ਵਿਕਾਸ ਰੁਕ ਜਾਵੇਗਾ। ਅੰਤਰਰਾਸ਼ਟਰੀ ਮੁਦਰਾ ਕੋਸ਼ ਦਾ ਕਹਿਣਾ ਹੈ ਕਿ ਏਸਿ਼ਆਈ ਦੇਸ਼ਾਂ ਦੇ ਵਿਕਾਸ ਵਿੱਚ ਕਮੀ ਪੂਰੇ ਵਿਸ਼ਵ ਦੇ ਵਿੱਤੀ ਸੰਕਟ ਦੇ ਸਾਲਾਨਾ ਔਸਤ ਵਿਕਾਸ ਦਰ (4.7%) ਜਾਂ ਏਸਿ਼ਆਈ ਵਿੱਤੀ ਸੰਕਟ (1.3%) ਤੋਂ ਵੀ ਵੱਧ ਖਰਾਬ ਹੋਵੇਗਾ।
ਅੰਤਰਰਾਸ਼ਟਰੀ ਮੁਦਰਾ ਕੋਸ਼ ਅਨੁਸਾਰ ਜੇ ਕੋਰੋਨਾ ਵਾਇਰਸ ਨੂੰ ਪ੍ਰਭਾਵੀ ਢੰਗ ਨਾਲ ਕੰਟਰੋਲ ਕਰ ਲਿਆ ਗਿਆ ਤਾਂ 2021 ਵਿੱਚ ਏਸਿ਼ਆਈ ਦੇਸ਼ਾਂ ਦੇ ਵਿਕਾਸ ਦਰ ਵਿੱਚ ਇੱਕ ਵਾਰ ਫਿਰ ਤੋਂ ਉਪਰ ਆ ਸਕਦਾ ਹੈ। ਹਾਲ ਹੀ ਵਿੱਚ ਵਿਸ਼ਵ ਬੈਂਕ ਨੇ ਕਿਹਾ ਸੀ ਕਿ ਪਿੱਛਲੇ 40 ਸਾਲਾਂ ਵਿੱਚ ਇਹ ਪਹਿਲੀ ਵਾਰ ਹੈ ਕਿ ਏਸਿ਼ਆਈ ਦੇਸ਼ ਸੱਭ ਤੋਂ ਖਰਾਬ ਆਰਥਿਕ ਸੰਕਟ ਵਿੱਚੋਂ ਗੁਜ਼ਰ ਰਹੇ ਹਨ।
ਦੁਨੀਆਂਭਰ ਵਿੱਚ ਕੋਰੋਨਾ ਮਹਾਂਮਾਰੀ ਨਾਲ ਹੁਣ ਤੱਕ ਇੱਕ ਲੱਖ 36 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿੱਚੋਂ ਸੱਭ ਤੋਂ ਵੱਧ ਮੌਤਾਂ ਅਮਰੀਕਾ ਵਿੱਚ ਹੋਈਆਂ ਹਨ। ਤਾਜ਼ਾ ਅੰਕੜਿਆਂ ਅਨੁਸਾਰ ਅਮਰੀਕਾ ਵਿੱਚ ਮਰਨ ਵਾਲਿਆਂ ਦੀ ਸੰਖਿਆ 30 ਹਜ਼ਾਰ ਤੋਂ ਪਾਰ ਪਹੁੰਚ ਗਈ ਹੈ। ਕੋਰੋਨਾ ਦਾ ਕਹਿਰ ਅਜੇ ਵੀ ਸਾਰੀ ਦੁਨੀਆਂ ਵਿੱਚ ਜਾਰੀ ਹੈ।