ਨਵੀਂ ਦਿੱਲੀ – ਸਾਬਕਾ ਪ੍ਰਧਾਨਮੰਤਰੀ ਡਾ[ ਮਨਮੋਹਨ ਸਿੰਘ ਨੂੰ ਭਾਰਤੀ ਆਯੁਰਵਿਿਗਆਨ ਸੰਸਥਾ ਤੋਂ ਡਿਸਚਾਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਇੱਕ ਨਵੀਂ ਦਵਾਈ ਲੈਣ ਤੋਂ ਬਾਅਦ ਰੀਐਕਸ਼ਨ ਹੋਣ ਤੇ ਐਮਸ ਵਿੱਚ ਭਰਤੀ ਕਰਵਾਇਆ ਗਿਆ ਸੀ। ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਦੀ ਚੰਗੀ ਤਰ੍ਹਾਂ ਨਾਲ ਮੈਡੀਕਲ ਜਾਂਚ ਕਰਨ ਤੋਂ ਬਾਅਦ ਹੀ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇਣ ਦਾ ਫੈਂਸਲਾ ਕੀਤਾ ਗਿਆ ਹੈ।
ਵਰਨਣਯੋਗ ਹੈ ਕਿ 87 ਸਾਲਾ ਡਾ[ ਮਨਮੋਹਨ ਸਿੰਘ ਨੂੰ ਛਾਤੀ ਵਿੱਚ ਦਰਦ ਅਤੇ ਬੁਖਾਰ ਦੀ ਸਿ਼ਕਾਇਤ ਹੋਣ ਤੋਂ ਬਾਅਦ ਐਤਵਾਰ ਨੂੰ ਹਸਪਤਾਲ ਐਡਮਿਟ ਕਰਵਾਇਆ ਗਿਆ ਸੀ। ਉਥੇ ਉਨ੍ਹਾਂ ਦੀ ਕਈ ਤਰ੍ਹਾਂ ਦੇ ਮੈਡੀਕਲ ਚੈਕਅਪ ਕੀਤੇ ਗਏ। ਉਨ੍ਹਾਂ ਦੀ ਕੋਰੋਨਾ ਵਾਇਰਸ ਸਬੰਧੀ ਵੀ ਚੈਕਅਪ ਕੀਤਾ ਗਿਆ, ਜਿਸ ਦੀ ਕੋਈ ਵੀ ਪੁਸ਼ਟੀ ਨਹੀਂ ਹੋਈ। 2009 ਵਿੱਚ ਉਨ੍ਹਾਂ ਦੀ ਐਮਸ ਵਿੱਚ ਹੀ ਕੋਰੋਨਰੀ ਬਾਈਪਾਸ ਸਰਜਰੀ ਹੋਈ ਸੀ। ਪੂਰੇ ਦੇਸ਼ ਵਿੱਚ ਉਨ੍ਹਾਂ ਦੀ ਸਿਹਤਯਾਬੀ ਲਈ ਦੁਆਵਾਂ ਕੀਤੀਆ ਜਾ ਰਹੀਆਂ ਸਨ।