ਚੰਡੀਗੜ੍ਹ – ਪੰਜਾਬ ਸਰਕਾਰ ਨੇ ਕੋਵਿਡ-19 ਦੇ ਨਾਲ ਨਜਿਠਣ ਲਈ ਕੁਝ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸਾਰੇ ਸਰਵਜਨਿਕ ਸਥਾਨਾਂ ਅਤੇ ਭੀੜ ਵਾਲੀਆਂ ਜਗ੍ਹਾ ਤੇ ਬਹੁਤ ਸਾਰੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਹੁਣ ਕਿਸੇ ਵੀ ਸਰਵਜਨਿਕ ਇੱਕਠ ਵਿੱਚ ਪੰਜ ਵਿਅਕਤੀ ਅਤੇ ਵਿਆਹ-ਸ਼ਾਦੀਆਂ ਵਿੱਚ 50 ਦੀ ਬਜਾਏ 30 ਵਿਅਕਤੀ ਹੀ ਸ਼ਾਮਿਲ ਹੋ ਸਕਣਗੇ।
ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਕੀਤੇ ਗਏ ਬਿਆਨ ਦੇ ਤਹਿਤ ਪੰਜਾਬ ਸਰਕਾਰ ਦੁਆਰਾ ਨਵੇਂ ਨਿਯਮ ਲਾਗੂ ਕੀਤੇ ਗਏ ਹਨ। ਇਨ੍ਹਾਂ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਐਫਆਈਆਰ ਦਰਜ਼ ਕੀਤੀ ਜਾਵੇਗੀ ਅਤੇ ਇਨ੍ਹਾਂ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਕੋਵਿਡ-19 ਪ੍ਰਤੀ ਵਿੱਢੀ ਲੜਾਈ ਨੂੰ ਹੋਰ ਮਜ਼ਬੂਤ ਕਰਦੇ ਹੋਏ ਅਸੀਂ ਪੰਜਾਬ ਦੇ ਹਰ ਜ਼ਿਲ੍ਹੇ ਅੰਦਰ ਧਾਰਾ 144 ਲਗਾਉਣ ਦਾ ਫ਼ੈਸਲਾ ਕੀਤਾ ਹੈ ਤੇ ਜੋ ਵੀ ਨਿਯਮਾਂ ਦੀ ਉਲੰਘਣਾ ਕਰੇਗਾ ਉਸ ‘ਤੇ ਐਫਆਈਆਰ ਦਰਜ ਹੋਵੇਗੀ। ਬੰਦ ਕਮਰਿਆਂ ਅੰਦਰ ਵੀ ਮਾਸਕ ਪਾਉਣਾ ਲਾਜ਼ਮੀ ਹੈ, ਅਸੀਂ ਵਿਆਹਾਂ ਤੇ ਹੋਰ ਸਮਾਗਮਾਂ ਲਈ ਇਕੱਠ ਵਿੱਚ ਲੋਕਾਂ ਦੀ ਗਿਣਤੀ 30 ਤੱਕ ਸੀਮਿਤ ਕਰ ਦਿੱਤੀ ਹੈ। ਇਸ ਮਹਾਂਮਾਰੀ ਨੂੰ ਵਧੇਰੇ ਫੈਲਣ ਤੋਂ ਰੋਕਣ ਲਈ ਸਾਨੂੰ ਇੱਕ ਜ਼ਿੰਮੇਵਾਰ ਨਾਗਰਿਕ ਬਣਦੇ ਹੋਏ ਸਾਰੀਆਂ ਹਦਾਇਤਾਂ ਤੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਨੋਟੀਫਿਕੇਸ਼ਨ ਅਨੁਸਾਰ ਪੁਲਿਸ ਅਤੇ ਸਿਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਸਮਾਜਿਕ ਸਭਾਵਾਂ ਦੇ ਨਾਲ-ਨਾਲ ਵਿਆਹਾਂ ਅਤੇ ਹੋਰ ਸਮਾਜਿਕ ਸਮਾਗਮਾਂ ਤੇ ਲਗੀਆਂ ਰੋਕਾਂ ਦਾ ਸਖਤੀ ਨਾਲ ਪਾਲਣ ਕਰਵਾਉਣਗੀਆਂ। ਨਿਯਮਾਂ ਦਾ ੳਲੰਘਣ ਕਰਨ ਵਾਲੇ ਮੈਰਿਜ ਪੈਲਿਸਾਂ/ਹੋਟਲਾਂ ਅਤੇ ਹੋਰ ਵਪਾਰਿਕ ਸਥਾਨਾਂ ਦੇ ਪ੍ਰਬੰਧਕਾਂ ਨੂੰ ਇਹ ਸਾਬਿਤ ਕਰਨਾ ਹੋਵੇਗਾ ਕਿ ਅੰਦਰੂਨੀ ਸਥਾਨਾਂ ਤੇ ਹਵਾ ਦੀ ਨਿਕਾਸੀ ਦੇ ਯੋਗ ਪ੍ਰਬੰਧ ਕੀਤੇ ਗਏ ਹਨ ਕਿ ਨਹੀਂ।
ਕੋਵਿਡ-19 ਪ੍ਰਤੀ ਵਿੱਢੀ ਲੜਾਈ ਨੂੰ ਹੋਰ ਮਜ਼ਬੂਤ ਕਰਦੇ ਹੋਏ ਅਸੀਂ ਪੰਜਾਬ ਦੇ ਹਰ ਜ਼ਿਲ੍ਹੇ ਅੰਦਰ ਧਾਰਾ 144 ਲਗਾਉਣ ਦਾ ਫ਼ੈਸਲਾ ਕੀਤਾ ਹੈ ਤੇ ਜੋ ਵੀ ਨਿਯਮਾਂ ਦੀ ਉਲੰਘਣਾ ਕਰੇਗਾ ਉਸ ‘ਤੇ ਐਫਆਈਆਰ ਦਰਜ ਹੋਵੇਗੀ। ਬੰਦ ਕਮਰਿਆਂ ਅੰਦਰ ਵੀ ਮਾਸਕ ਪਾਉਣਾ ਲਾਜ਼ਮੀ ਹੈ, ਅਸੀਂ ਵਿਆਹਾਂ ਤੇ ਹੋਰ ਸਮਾਗਮਾਂ ਲਈ ਇਕੱਠ ਵਿੱਚ ਲੋਕਾਂ ਦੀ ਗਿਣਤੀ 30 ਤੱਕ ਸੀਮਿਤ ਕਰ ਦਿੱਤੀ ਹੈ। ਇਸ ਮਹਾਂਮਾਰੀ ਨੂੰ ਵਧੇਰੇ ਫੈਲਣ ਤੋਂ ਰੋਕਣ ਲਈ ਸਾਨੂੰ ਇੱਕ ਜ਼ਿੰਮੇਵਾਰ ਨਾਗਰਿਕ ਬਣਦੇ ਹੋਏ ਸਾਰੀਆਂ ਹਦਾਇਤਾਂ ਤੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
.