ਚੰਡੀਗੜ੍ਹ – ਪੰਜਾਬ ਦੇ ਸਾਬਕਾ ਮੁੱਖਮੰਤਰੀ ਸ੍ਰ[ ਪ੍ਰਕਾਸ਼ ਸਿੰਘ ਬਾਦਲ ਨੇ ਰਾਸ਼ਟਰਪਤੀ ਨੂੰ ਇੱਕ ਚਿੱਠੀ ਲਿਖ ਕੇ ਕੇਂਦਰ ਸਰਕਾਰ ਵੱਲੋਂ ਦਿੱਲੀ ਵਿੱਚ ਕਿਸਾਨਾਂ ਨਾਲ ਕੀਤੇ ਜਾ ਰਹੇ ਸਖਤ ਰਵਈਏ ਕਰ ਕੇ ਪਦਮ ਵਿਭੂਸ਼ਣ ਐਵਾਰਡ ਵਾਪਿਸ ਕਰਨ ਦੀ ਇੱਛਾ ਜਾਹਿਰ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਪਹਿਲਾਂ ਹੀ ਇਸ ਮੁੱਦੇ ਤੇ ਬੀਜੇਪੀ ਨਾਲੋਂ ਆਪਣੇ ਸਬੰਧ ਤੋੜ ਲਏ ਹਨ।
ਉਨ੍ਹਾਂ ਨੇ ਰਾਸ਼ਟਰਪਤੀ ਕੋਵਿੰਦ ਨੂੰ ਤਿੰਨ ਸਫਿ਼ਆਂ ਦੀ ਚਿੱਠੀ ਲਿਖ ਕੇ ਕਿਹਾ ਹੈ ਕਿ ਮੈਂ ਏਨਾ ਗਰੀਬ ਹਾਂ ਕਿ ਕਿਸਾਨਾਂ ਦੇ ਲਈ ਕੁਰਬਾਨ ਕਰਨ ਦੇ ਲਈ ਮੇਰੇ ਕੋਲ ਕੁਝ ਵੀ ਨਹੀਂ ਹੈ, ਮੈਨ ਜੋ ਕੁਝ ਵੀ ਹਾਂ, ਕਿਸਾਨਾਂ ਦੀ ਬਦੌਲਤ ਹੀ ਹਾਂ। ਅਗਰ ਕਿਸਾਨਾਂ ਦਾ ਅਪਮਾਨ ਹੋ ਰਿਹਾ ਹੈ ਤਾਂ ਕਿਸੇ ਤਰ੍ਹਾਂ ਦਾ ਵੀ ਅਵਾਰਡ ਰੱਖਣ ਦਾ ਕੋਈ ਫਾਇਦਾ ਨਹੀਂ ਹੈ। ਉਨ੍ਹਾਂ ਨੇ ਲਿਿਖਆ ਹੈ ਕਿ ਕਿਸਾਨਾਂ ਦੇ ਨਾਲ ਧੋਖਾ ਹੋਇਆ ਹੈ, ਜਿਸ ਕਾਰਨ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ। ਕਿਸਾਨਾਂ ਦੇ ਅੰਦੋਲਨ ਨੂੰ ਜਿਸ ਢੰਗ ਨਾਲ ਗੱਲਤ ਨਜ਼ਰੀਏ ਨਾਲ ਵਿਖਾਇਆ ਜਾ ਰਿਹਾ ਹੈ, ਉਹ ਬਹੁਤ ਹੀ ਦਰਦਨਾਕ ਹੈ।
ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਸਾਬਕਾ ਮੁੱਖਮੰਤਰੀ ਵੱਲੋਂ ਅਵਾਰਡ ਵਾਪਿਸ ਕੀਤੇ ਜਾਣ ਦਾ ਸਮੱਰਥਨ ਕੀਤਾ ਹੈ। ਸਿ਼ਅਦ ਵੱਲੋਂ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਇਸ ਵਿੱਚ ਇਹ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਕਰ ਕੇ ਹੀ ਇਹ ਕਦਮ ਉਠਾ ਰਹੇ ਹਨ।