ਦੇਸ਼ ਦੀਆਂ ਸਮੂਹ ਕਿਸਾਨ ਜੱਥੇਬੰਦੀਆਂ ’ਤੇ ਅਧਾਰਿਤ ‘ਸੰਯੁਕਤ ਕਿਸਾਨ ਮੋਰਚੇ ਵੱਲੋਂ ਲੋਕ-ਮਾਰੂ ਕਾਲੇ ਕਾਨੂੰਨਾ ਨੂੰ ਰੱਦ ਕਰਨ ਅਤੇ ਕੇਂਦਰ ਦੀ ਭਾਜਪਾ ਸਾਰਕਾਰ ਵੱਲੋਂ ਵਿਚ ਸ਼ਰੁੂ ਕੀਤੀਆਂ ਧੱਕੇਸ਼ਾਹੀਆਂ, ਵਧੀਕੀਆਂ ਤੇ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀਆਂ ਕੋਝੀਆਂ ਚਾਲਾਂ ਵਿਰੁੱਧ ਪਿਛਲੇ ਸਾਲ 26 ਨਵੰਬਰ ਤੋਂ ਆਰੰਭੇ ਸੰਘਰਸ਼ ਨੂੰ 26 ਮਈ ਨੂੰ ਛੇ ਮਹੀਨੇ ਹੋ ਜਾਣ ’ਤੇ ਸਾਰੇ ਕਿਸਾਨ ਅੰਦੋਲਨ ਹਿਤੈਸ਼ੀਆਂ ਨੂੰ ਆਪੋ-ਆਪਣੇ ਘਰਾਂ ਅਤੇ ਵਾਹਨਾਂ ਉਪਰ ਕਾਲੇ ਝੰਡੇ ਲਾਉਣ ਦੀ ਕੀਤੀ ਅਪੀਲ ਦੀ ਹਮਾਇਤ ਕਰਦਿਆਂ ਇਪਟਾ ਦੇ ਕਾਰਕੁਨ, ਰੰਗਕਰਮੀ ਤੇ ਕਲਾਕਾਰ 26 ਮਈ ਨੂੰ ਕਾਲੇ ਝੰਡੇ ਲਾ ਕੇ ਸ਼ਮੂਲੀਅਤ ਕਰਨਗੇ।
ਇਹ ਜਾਣਕਾਰੀ ਦਿੰਦੇ ਇਪਟਾ ਦੇ ਸੂਬਾਈ ਪ੍ਰਧਾਨ ਸੰਜੀਵਨ ਸਿੰਘ ਤੇ ਜਨਰਲ ਸੱਕਤਰ ਇੰਦਰਜੀਤ ਰੂਪੋਵਾਲੀ ਨੇ ਦੱਸਿਆਂ ਕਿ ਇਪਟਾ ਦੇ ਕਾਰਕੁਨ ਪਿਛਲੇ ਛੇ ਮਹੀਨਿਆਂ ਤੋਂ ਸੰਯੁਕਤ ਕਿਸਾਨ ਮੋਰਚੇ ਦੇ ਹਰ ਸੱਦੇ ’ਤੇ ਅਮਲ ਕਰਦੇ ਹੋਏ ਪੂਰੀ ਤਨਦੇਹੀ ਨਾਲ ਵੱਧ ਚੜ ਕੇ ਸ਼ਮੂਲੀਅਤ ਕਰ ਰਹੇ ਹਨ ਅਤੇ ਅੱਗੋਂ ਵੀ ਕਰਦੇ ਰਹਿਣਗੇ।ਉਨਾਂ ਅੱਗੇ ਕਿਹਾ ਕਿ ਨਸਲਾਂ ਤੇ ਫਸਲਾਂ ਤਬਾਹ ਕਰਨ ਦੇ ਹਾਕਿਮ ਦੇ ਕੋਝੇ ਮਨਸੂਬਿਆਂ ਨੂੰ ਦੇਸ ਵਾਸੀ ਚੰਗੀ ਤਰਾਂ ਸਮਝ ਗਏ ਹਨ। ।
ਜ਼ਿਕਰਯੋਗ ਹੈ ਕਿ ਇਪਟਾ, ਪੰਜਾਬ ਦੇ ਆਗੂਆਂ ਬਠਿੰਡਾ ਤੋਂ ਜੇ.ਸੀ.ਪਰਿੰਦਾ, ਮਾਨਸਾ ਤੋਂ ਮੇਘ ਰਾਜ ਰੱਲਾ, ਸੰਗਰੂਰ ਤੋਂ ਦਲਬਾਰ ਸਿੰਘ ਚੱਠਾ ਸੇਖਵਾਂ, ਪਟਿਆਲਾ ਤੋਂ ਹਰਜੀਤ ਕੈਂਥ ਅਤੇ ਡਾ. ਕੁਲਦੀਪ ਸਿੰਘ ਦੀਪ, ਮੁਹਾਲੀ ਤੋਂ ਨਰਿੰਦਰ ਪਾਲ ਨੀਨਾ, ਰੋਪੜ ਤੋਂ ਸiੁਰੰਦਰ ਰਸੂਲਪੁਰ ਤੇ ਰਾਬਿੰਦਰ ਰੱਬੀ, ਅਮਿ੍ੰਤਸਰ ਤੋਂ ਬਲਬੀਰ ਮੂਧਲ, ਗੁਰਦਾਸਪੁਰ ਤੋਂ ਗੁਰਮੀਤ ਪਾਹੜਾ, ਕਪੂਰਥਲਾ ਤੋਂ ਡਾ. ਹਰਭਜਨ ਸਿੰਘ, ਲੁਧਿਆਣਾ ਤੋਂ ਪ੍ਰਦੀਪ ਸ਼ਰਮਾਂ ਤੇ ਰਾਜਵਿੰਦਰ ਸਮਰਾਲਾ, ਨਵਾਂ ਸ਼ਹਿਰ ਤੋਂ ਪ੍ਰੋਫੈਸਰ ਗੁਰਪ੍ਰੀਤ ਸਿੰਘ, ਮੋਗੇ ਤੋਂ ਅਵਤਾਰ ਸਿੰਘ ਮੋਗਾ, ਜਲੰਧਰ ਤੋਂ ਨੀਰਜ ਕੌਸ਼ਿਕ ਤੇ ਗੁਰਵਿੰਦਰ ਸਿੰਘ, ਹੁਸ਼ਿਆਰਪੁਰ ਤੋਂ ਅਸ਼ਕਿ ਪੁਰੀ ਤੇ ਪ੍ਰੋਫੈਸਰ ਹਰਪ੍ਰੀਤ ਸਿੰਘ, ਫਜ਼ਿਲਕਾ ਤੋਂ ਸੁਖਦੀਪ ਸਿੰਘ ਭੁੱਲਰ ਹੋਰਾਂ ਨੂੰ ਇਪਟਾ ਦੀ ਸੂਬਾ ਇਕਾਈ ਦੇ ਫੈਸਲੇ ਤੋਂ ਜਾਣੂੰ ਕਰਾਵਾਉਂਦੇ ਕੇਂਦਰ ਵਿਚਲੇ ਹਾਕਿਮ ਦੇ ਕਿਸਾਨ ਤੇ ਇਨਸਾਨ ਵਿਰੋਧੀ ਵੀ ਰੱਵਈਏ ਵਿਰੁੱਧ ਕਿਸਾਨਾ ਵੱਲੋਂ ਆਰੰਭੇ ਸੰਘਰਸ਼ ਦੇ ਅਗਲੇ ਐਕਸ਼ਨ ਵਿਚ ਇਪਟਾ ਦੇ ਕਾਰਕੁਨ, ਰੰਗਕਰਮੀ ਤੇ ਕਲਾਕਾਰ 26 ਮਈ ਨੂੰ ਆਪੋ-ਆਪਣੇ ਘਰਾਂ ਅਤੇ ਵਾਹਨਾਂ ਉਪਰ ਕਾਲੇ ਝੰਡੇ ਲਾ ਕੇ ਹਾਕਿਮ ਦੀਆਂ ਲੋਕ-ਮਾਰੂ ਨੀਤੀਆ ਵਿਰੁੱਧ ਆਪਣੀ ਅਵਾਜ਼ ਬੁਲੰਦ ਕਰਨਗੇ।