ਸਰੀ, (ਹਰਦਮ ਮਾਨ) – ਬੀਤੀ ਰਾਤ ਸਰੀ ਵਿਚ ਸਟਰਿਪ ਮਾਲ ਪਾਰਕਿੰਗ ਵਿੱਚ ਖੜ੍ਹੀ ਚਿੱਟੇ ਰੰਗ ਦੀ ਫੇਰਾਰੀ ਦੇ ਅੰਦਰ ਗੋਲੀ ਲੱਗਣ ਤੋਂ ਬਾਅਦ ਇਕ ਆਦਮੀ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ। ਕਾਰ ਦੀ ਵਿੰਡਸ਼ੀਲਡ ਅਤੇ ਹੁੱਡ ਵਿੱਚ ਗੋਲੀਆਂ ਲੱਗੀਆਂ ਸਨ ਅਤੇ ਡਰਾਈਵਰ ਵਾਲੇ ਪਾਸੇ ਦੀ ਖਿੜਕੀ ਵੀ ਉੱਡ ਗਈ।
ਆਰਸੀਐਮਪੀ ਦਾ ਕਹਿਣਾ ਹੈ ਕਿ ਐਤਵਾਰ ਅੱਧੀ ਰਾਤ ਤੋਂ ਬਾਅਦ ਸਰੀ ਦੀ 152 ਸਟ੍ਰੀਟ ‘ਤੇ 10100 ਬਲਾਕ ਵਿਚ ਵਾਪਰੀ ਗੋਲੀਬਾਰੀ ਦੀ ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਅਨੁਸਾਰ ਇਸ ਘਟਲਾ ਵਿਚ ਗੋਲੀ ਲੱਗਣ ਨਾਲ ਜ਼ਖਮੀ ਹੋਏ ਇੱਕ ਆਦਮੀ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਮੁੱਢਲੇ ਪੜਾਅ ਵਿੱਚ ਹੈ ਪਰ ਉਨ੍ਹਾਂ ਦਾ ਮੰਨਣਾ ਹੈ ਕਿ ਪੀੜਤ ਨੂੰ ਨਿਸ਼ਾਨਾ ਬਣਾਇਆ ਗਿਆ ਸੀ।