ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਬਰਤਾਨਵੀ ਰਾਜਧਾਨੀ ਲੰਡਨ ਵਿੱਚ ਕੋਰੋਨਾ ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੈ ਲੱਖਾਂ ਲੋਕ ਵਾਇਰਸ ਦੀ ਲਾਗ ਦਾ ਸ਼ਿਕਾਰ ਹੋਏ ਹਨ। ਇਸ ਸਬੰਧ ਵਿੱਚ ਜਾਰੀ ਹੋਏ ਅਧਿਕਾਰਤ ਅੰਕੜਿਆਂ ਅਨੁਸਾਰ ਮਹਾਂਮਾਰੀ ਦੀ ਸ਼ੁਰੂਆਤ ਤੋਂ ਬਾਅਦ ਰਾਜਧਾਨੀ ਲੰਡਨ ਵਿੱਚ 1 ਮਿਲੀਅਨ ਤੋਂ ਵੱਧ ਕੋਵਿਡ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ ਪਿਛਲੇ ਸਾਲ 11 ਫਰਵਰੀ ਤੋਂ ਲੰਡਨ ਵਿੱਚ ਤਕਰੀਬਨ 1,000,791 ਵਾਇਰਸ ਦੇ ਪੁਸ਼ਟੀ ਕੀਤੇ ਮਾਮਲੇ ਦਰਜ ਹੋਏ ਹਨ। ਲੰਡਨ ਵਾਇਰਸ ਦੇ ਮਾਮਲਿਆਂ ਵਿੱਚ ਹੋਰ ਖੇਤਰਾਂ ਨਾਲੋਂ ਸੂਚੀ ਵਿੱਚ ਸਭ ਤੋਂ ਉੱਪਰ ਹੈ, ਜਦਕਿ ਉੱਤਰ ਪੱਛਮ ਵਿੱਚ 948,782 ਕੇਸ ਹਨ ਅਤੇ ਦੱਖਣ ਪੂਰਬ ਵਿੱਚ 813,679 ਮਾਮਲੇ ਦਰਜ ਹੋਏ ਹਨ। ਇਸਦੇ ਇਲਾਵਾ ਲੰਡਨ ਵਿੱਚ 67% ਬਾਲਗ ਆਬਾਦੀ ਦਾ ਕੋਰੋਨਾ ਟੀਕਾਕਰਨ ਹੋਇਆ ਹੈ। ਵੈਕਸੀਨ ਮੁਹਿੰਮ ਦੇ ਚਲਦਿਆਂ 5,713,807 ਨੂੰ ਪਹਿਲੀ ਅਤੇ 5,038,932 ਨੂੰ ਦੂਜੀ ਖੁਰਾਕ ਦਿੱਤੀ ਗਈ ਹੈ। ਵੈਕਸੀਨ ਅੰਕੜਿਆਂ ਅਨੁਸਾਰ 1 ਸਤੰਬਰ ਤੱਕ ਯੂਕੇ ਵਿੱਚ ਕੁੱਲ 48,131,996 ਲੋਕਾਂ ਨੂੰ ਟੀਕੇ ਦੀ ਪਹਿਲੀ ਅਤੇ ਤਕਰੀਬਨ 43,023,372 ਨੂੰ ਦੂਜੀ ਖੁਰਾਕ ਦਿੱਤੀ ਗਈ ਹੈ।