ਕਿਸਾਨ/ਇਨਸਾਨ ਵਿਰੋਧੀ ਲੋਕ-ਮਾਰੂ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ ਪੰਜਾਬ ਵਿਚ ਪਿੱਛਲੇ ਇਕ ਸਾਲ ਅਤੇ ਦਿੱਲੀ ਦੀਆਂ ਬਰੂਹਾਂ ’ਤੇ 10 ਮਹੀਨਿਆਂ ਤੋਂ ਹਾਕਿਮ ਦੇ ਗ਼ੈਰ-ਗੰਭੀਰ ਤੇ ਗ਼ੈਰ-ਇਖਲਾਕੀ ਰੱਵਈਏ ਖਿਲਾਫ਼ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਚੱਲ ਰਹੇ ਅੰਦੋਲਨ ਅਧੀਨ 27 ਸਤੰਬਰ ਨੂੰ ਭਾਰਤ ਬੰਦ ਵਿੱਚ ਇਪਟਾ ਦੇ ਦੇਸ ਭਰ ਦੇ ਕਾਰਕੁਨ ਕਿਸਾਨ ਮਸਲਿਆ ਤੇ ਅੰਦੋਲਨ ਦਾ ਜ਼ਿਕਰ ਤੇ ਫ਼ਿਕਰ ਕਰਦੇ ਨੁਕੜ-ਨਾਟਕਾਂ, ਕੋਰੀਰੀਓਗ੍ਰਾਫੀਆਂ, ਗਾਇਕੀ ਤੇ ਸ਼ਾਇਰੀ ਦੀਆਂ ਪੇਸ਼ਕਾਰੀਆਂ ਰਾਹੀਂ ਸ਼ਮੂਲੀਅਤ ਕਰਨਗੇ।
ਇਹ ਜਾਣਕਾਰੀ ਦਿੰਦੇ ਇਪਟਾ ਦੇ ਕੌਮੀ ਜਨਰਲ ਸੱਕਤਰ ਰਾਕੇਸ਼ ਵੇਦਾ ਅਤੇ ਸੂਬਾਈ ਪ੍ਰਧਾਨ ਸੰਜੀਵਨ ਸਿੰਘ ਨੇ ਕਿਹਾ ਕਿ ਜਨ-ਅੰਦੋਲਨ ਦਾ ਰੂਪ ਧਾਰ ਚੁੱਕਾ ਕਿਸਾਨ ਅੰਦੋਲਨ ਹਿੰਦੋਸਤਾਨ ਦੇ ਸਿਆਸੀ ਅਤੇ ਸਮਾਜਿਕ ਦ੍ਰਿਸ਼ ਵਿਚ ਜ਼ਿਕਰਯੋਗ ਤਬਦੀਲੀਆਂ ਦਾ ਕਾਰਣ ਬਣੇਗਾ।ਕਿਸਾਨ ਅੰਦੋਲਨ ਨੇ ਸਾਰੇ ਸਮਾਜਿਕ ਵਖਰੇਵੇਂ ਦੂਰ ਕਰ ਕੇ ਸਾਰੇ ਵਰਗਾਂ ਨੂੰ ਇਕ ਸੂਤਰ ਵਿਚ ਪਰੋਅ ਦਿੱਤਾ ਹੈ।ਸੰਯੁਕਤ ਕਿਸਾਨ ਮੋਰਚੇ ਦੇ ਹਰ ਸੱਦੇ ’ਤੇ ਇਪਟਾ ਦੇ ਦੇਸ ਭਰ ਦੇ ਕਾਰਕੁਨ ਸ਼ਮੂਲੀਅਤ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਇਪਟਾ, ਪੰਜਾਬ ਦੇ ਆਗੂਆਂ ਬਠਿੰਡਾ ਤੋਂ ਜੇ.ਸੀ.ਪਰਿੰਦਾ, ਮਾਨਸਾ ਤੋਂ ਮੇਘ ਰਾਜ ਰੱਲਾ, ਸੰਗਰੂਰ ਤੋਂ ਦਲਬਾਰ ਸਿੰਘ ਚੱਠਾ ਸੇਖਵਾਂ, ਪਟਿਆਲਾ ਤੋਂ ਹਰਜੀਤ ਕੈਂਥ ਅਤੇ ਡਾ. ਕੁਲਦੀਪ ਸਿੰਘ ਦੀਪ, ਮੁਹਾਲੀ ਤੋਂ ਨਰਿੰਦਰ ਪਾਲ ਨੀਨਾ, ਰੋਪੜ ਤੋਂ ਸiੁਰੰਦਰ ਰਸੂਲਪੁਰ ਤੇ ਰਾਬਿੰਦਰ ਰੱਬੀ, ਅਮਿੰ੍ਰਤਸਰ ਤੋਂ ਬਲਬੀਰ ਮੁਦਲ, ਗੁਰਦਾਸਪੁਰ ਤੋਂ ਗੁਰਮੀਤ ਪਾਹੜਾ, ਕਪੂਰਥਲਾ ਤੋਂ ਡਾ. ਹਰਭਜਨ ਸਿੰਘ, ਲੁਧਿਆਣਾ ਤੋਂ ਪ੍ਰਦੀਪ ਸ਼ਰਮਾਂ ਤੇ ਰਾਜਵਿੰਦਰ ਸਮਰਾਲਾ, ਨਵਾਂ ਸ਼ਹਿਰ ਤੋਂ ਪ੍ਰੋਫੈਸਰ ਗੁਰਪ੍ਰੀਤ ਸਿੰਘ, ਮੋਗੇ ਤੋਂ ਅਵਤਾਰ ਸਿੰਘ ਮੋਗਾ, ਜਲੰਧਰ ਤੋਂ ਨੀਰਜ ਕੌਸ਼ਿਕ ਤੇ ਗੁਰਵਿੰਦਰ ਸਿੰਘ, ਹੁਸ਼ਿਆਰਪੁਰ ਤੋਂ ਪ੍ਰੋਫੈਸਰ ਅਸ਼ੋਕ ਪੁਰੀ, ਫਜ਼ਿਲਕਾ ਤੋਂ ਸੁਖਦੀਪ ਸਿੰਘ ਭੁੱਲਰ ਹੋਰਾਂ ਨੂੰ ਇਪਟਾ ਦੀ ਸੂਬਾ ਇਕਾਈ ਦੇ ਫੈਸਲੇ ਤੋਂ ਜਾਣੂੰ ਕਰਾਵਾਉਂਦੇ ਕੇਂਦਰ ਵਿਚਲੇ ਹਾਕਿਮ ਦੇ ਕਿਸਾਨ ਤੇ ਇਨਸਾਨ ਵਿਰੋਧੀ ਰੱਵਈਏ ਵਿਰੁੱਧ ਕਿਸਾਨਾ ਵੱਲੋਂ ਆਰੰਭੇ ਸੰਘਰਸ਼ ਅਧੀਨ 27 ਸਤੰਬਰ ਨੂੰ ਭਾਰਤ ਬੰਦ ਵਿਚ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।