ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੇ ਸਾਬਕਾ ਮੁੱਖਮੰਤਰੀ ਅਮਰਿੰਦਰ ਸਿੰਘ ਵੱਲੋਂ ਅਸਤੀਫ਼ਾ ਦੇਣ ਉਪਰੰਤ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨ ਆਗੂ ਨਹੀਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਅਮਰਿੰਦਰ ਭਾਜਪਾ ਪਾਰਟੀ ਵਿੱਚ ਨਹੀਂ ਹਨ,ਇਸ ਸਮੇਂ ਕੈਪਟਨ ਅਮਰਿੰਦਰ ਆਪਣਾ ਸਿਆਸੀ ਲਾਭ ਲੱਭਣ ਦੀ ਕੋਸ਼ਿਸ਼ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਅਜੇ ਤੱਕ ਕਿਸਾਨਾਂ ਨਾਲ ਗੱਲ ਨਹੀਂ ਕੀਤੀ ਹੈ ਫੇਰ ਅਸੀ ਕਿਦਾਂ ਉਨ੍ਹਾਂ ਨੂੰ ਕਿਸਾਨ ਪੱਖੀ ਕਹਿ ਸਕਦੇ ਹਾਂ ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਤਿੰਨੋਂ ਖੇਤੀਬਾੜੀ ਕਾਨੂੰਨ ਵਾਪਸ ਨਹੀਂ ਲੈਂਦੀ ਅਤੇ ਐਮਐਸਪੀ ‘ਤੇ ਕਾਨੂੰਨ ਨਹੀਂ ਬਣਾਉਂਦੀ, ਉਦੋਂ ਤੱਕ ਅੰਦੋਲਨ ਜਾਰੀ ਰਹੇਗਾ। ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਸਰਕਾਰ ਸ਼ਾਇਦ ਸਰਦੀਆਂ ਵਿੱਚ ਕਿਸਾਨਾਂ ਦੀ ਗੱਲ ਸੁਣੇਗੀ ਕਿਉਂਕਿ ਇੱਕ ਕਹਾਵਤ ਹੈ ਕਿ ਮੇਲੇ ਵਿੱਚ ਗੁਆਚ ਜਾਣ ਤੋਂ ਬਾਅਦ ਉਹ ਸਾਲ ਭਰ ਚੱਲਣ ਵਾਲੇ ਮੇਲੇ ਵਿੱਚ ਹੀ ਦੁਬਾਰਾ ਮਿਲਦੇ ਹਨ, ਇਸ ਲਈ ਇਸਦੇ ਕਾਰਨ, ਸਰਕਾਰ ਸਰਦੀਆਂ ਵਿੱਚ ਕਿਸਾਨਾਂ ਦੀ ਗੱਲ ਸੁਣੇਗੀ ਇਹ ਸਾਨੂੰ ਉੱਮੀਦ ਹੈ ।