ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਲਖੀਮਪੁਰ ਖੇੜੀ ਘਟਨਾ ‘ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਅਤੇ ਮੰਦਭਾਗੀ ਘਟਨਾ ਹੈ। ਅੱਜ ਅਸੀਂ ਆਪਣੀ 4 ਸੰਸਦ ਮੈਂਬਰਾਂ ਦੀ ਟੀਮ ਨੂੰ ਲਖੀਮਪੁਰ ਖੇੜੀ ਭੇਜਿਆ ਪਰ ਉਨ੍ਹਾਂ ਨੂੰ ਰਸਤੇ ਵਿੱਚ ਹੀ ਰੋਕ ਦਿੱਤਾ ਗਿਆ ਹੈ। ਮੇਰੇ ਕੋਲ ਇਸ ਘਟਨਾ ਦੀ ਨਿੰਦਾ ਕਰਨ ਲਈ ਕੋਈ ਸ਼ਬਦ ਨਹੀਂ ਹਨ ।
ਅਸਦੁਦੀਨ ਓਵੈਸੀ ਲਖੀਮਪੁਰ ਖੇੜੀ ਘਟਨਾ ‘ਤੇ ਖਦਸ਼ਾ ਪ੍ਰਗਟ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਅੱਖਾਂ ਵਿੱਚ ਧੂੜ ਸੁੱਟਣ ਦੇ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਇਸ ਘਟਨਾ ਦੀ ਕਦੇ ਵੀ ਨਿਰਪੱਖ ਜਾਂਚ ਨਹੀਂ ਹੋਵੇਗੀ, ਇਸ ਲਈ ਅਸੀਂ ਮੰਗ ਕਰਦੇ ਹਾਂ ਕਿ ਜਾਂਚ ਦੀ ਨਿਗਰਾਨੀ ਹਾਈ ਕੋਰਟ ਦੇ ਮੌਜੂਦਾ ਜੱਜ ਜਾਂ ਸੁਪਰੀਮ ਕੋਰਟ ਦੇ ਜੱਜ ਰਾਹੀਂ ਕੀਤੀ ਜਾਵੇ ਤਾਂ ਜੋ ਨਿਆਂ ਹੋਵੇ ।