ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਡੈਲਟਾ ਦੇ ਮੁੱਖ ਸੇਵਾਦਾਰ ਭਾਈ ਹਰਦੀਪ ਸਿੰਘ ਨੇ ਸਿੱਖ ਕੌਮ ਦੇ ਮਹਾਨ ਸ਼ਹੀਦ ਸਿੰਘ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਵਿੰਦਰ ਸਿੰਘ ਸੁੱਖਾ ਦੇ ਸ਼ਹੀਦੀ ਦਿਹਾੜੇ ਮੌਕੇ ਤੇ ਗੁਰੂ ਘਰ ਵਿਖੇ ਮਨਾਏ ਜਾ ਰਹੇ ਸਮਾਗਮ ਬਾਰੇ ਜਾਣਕਾਰੀ ਦੇਂਦਿਆਂ ਕਿਹਾ ਕਿ ਹਿੰਦੁਸਤਾਨੀ ਬ੍ਰਹਮਣਵਾਦੀ ਹਕੂਮਤ ਦੇ ਜਬਰ ਜ਼ੁਲਮਾਂ ਦੇ ਖ਼ਿਲਾਫ਼ ਜੂਝਣ ਵਾਲੇ ਕੌਮੀ ਯੋਧਿਆਂ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ, ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੀ ਪਵਿੱਤਰ ਯਾਦ ਵਿੱਚ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ/ਡੈਲਟਾ ਵਿਖੇ 10 ਅਕਤੂਬਰ ਦਿਨ ਐਤਵਾਰ ਨੂੰ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ ।
ਸਮੂਹ ਸਿੱਖ ਸੰਗਤ ਜੀ ਨੂੰ ਬੇਨਤੀ ਹੈ ਕਿ ਸਾਡੇ ਬੱਚੇ ਕੌਮ ਦਾ ਭਵਿੱਖ ਹਨ, ਇਹਨਾ ਮਹਾਨ ਸ਼ਹੀਦੀ ਦਿਹਾੜਿਆਂ ਵਿੱਚ ਪਹੁੰਚਣ ਲਈ ਬੇਨਤੀ ਹੈ ਕਿ ਕੌਮ ਦੇ ਸ਼ਹੀਦਾਂ ਦੀ ਕੁਰਬਾਨੀ ਅਤੇ ਕੌਮ ਦੇ ਇਤਿਹਾਸ ਦੀ ਜਾਣਕਾਰੀ ਲਈ ਆਪਣੇ ਬੱਚਿਆਂ ਨੂੰ ਇਨ੍ਹਾਂ ਸ਼ਹੀਦੀ ਦਿਹਾੜਿਆਂ ਵਿੱਚ ਜ਼ਰੂਰ ਲੈ ਕੇ ਆਓ ਜੀ ।