ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):-ਸਿੱਖ ਕੌਮ ਦੇ ਮਹਾਨ ਸੂਰਮਿਆਂ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਜੀ ਦਾ ਸ਼ਹੀਦੀ ਦਿਹਾੜਾ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਡੈਲਟਾ ਦੀ ਸੰਗਤ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਇਨ੍ਹਾਂ ਮਹਾਨ ਸ਼ਹੀਦਾਂ ਦੀ ਸ਼ਹਾਦਤ ਵਾਰੇ ਮੁੱਖ ਸੇਵਾਦਾਰ ਭਾਈ ਹਰਦੀਪ ਸਿੰਘ ਨਿੱਝਰ ਵੱਲੋਂ ਵਿਸਥਾਰ ਨਾਲ ਚਾਨਣਾ ਪਾ ਕੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਆਖਰੀ ਸਵਾਸਾਂ ਤੱਕ ਕੌਮ ਦੇ ਮਹਾਨ ਸ਼ਹੀਦਾਂ ਦੀ ਪਵਿੱਤਰ ਯਾਦ ਅਤੇ ਨਿਸ਼ਾਨਾ ਹਮੇਸ਼ਾਂ ਸਾਡੇ ਦਿਲ ਦਿਮਾਗ ਅਤੇ ਸੋਚ ਵਿੱਚ ਰਹੇਗਾ, ਉਨ੍ਹਾਂ ਕਿਹਾ ਕਿ ਕੌਮ ਲਈ ਕੁਰਬਾਨੀਆਂ ਕਰਨ ਵਾਲੇ ਸੂਰਬੀਰਾਂ ਨੂੰ ਯਾਦ ਕਰਨਾ ਸਾਡਾ ਫਰਜ਼ ਅਤੇ ਜੁੰਮੇਵਾਰੀ ਹੈ।
ਉੱਥੇ ਭਾਈ ਮਲਕੀਤ ਸਿੰਘ, ਭਾਈ ਸੁਰਿੰਦਰ ਸਿੰਘ ਜੋਧਪੁਰੀ ਅਤੇ ਭਾਰਤੀ ਹਕੂਮਤ ਦੇ ਕਰਿੰਦਿਆਂ ਵੱਲੋਂ ਸਰਕਾਰੀ ਸ਼ਹਿ ਤੇ ਕਿਸਾਨ ਮੋਰਚੇ ਤੇ ਬੈਠੇ ਸਿੱਖਾਂ ਤੇ ਗੱਡੀ ਚੜ੍ਹਾ ਕੇ ਮੌਤ ਦੇ ਘਾਟ ਉਤਾਰਿਆ ਗਿਆ ਜਿਨ੍ਹਾਂ ਦੇ ਸਬੰਧ ਵਿੱਚ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਵਿਖੇ ਐਤਵਾਰ ਵਾਲੇ ਦਿਨ ਸਹਿਜ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਮੁੱਖ ਬੁਲਾਰੇ ਭਾਈ ਹਰਦੀਪ ਸਿੰਘ ਨਿੱਝਰ, ਭਾਈ ਭੁਪਿੰਦਰ ਸਿੰਘ ਹੋਠੀ ਭਾਈ ਹਰਬੰਸ ਸਿੰਘ ਔਜਲਾ ਵੱਲੋਂ ਕੌਮ ਲਈ ਆਪਾ ਵਾਰਨ ਵਾਲੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸ਼ਹੀਦ ਭਾਈ ਸੁਖਦੀਪ ਸਿੰਘ ਸੁੱਖਾ ਦੀ ਕੁਰਬਾਨੀ ਅਤੇ ਮਹਾਨ ਕਾਰਨਾਮਿਆਂ ਵਾਰੇ ਸਿੱਖ ਸੰਗਤਾਂ ਨਾਲ ਆਪਣੇ ਡੂੰਘੇ ਵਿਚਾਰ ਸਾਂਝੇ ਕੀਤੇ ਗਏ।